ਹਰਿਆਣਾ ਪੁਲਸ ਵੱਲੋਂ ਕਿਸਾਨਾਂ ’ਤੇ ਕੀਤੇ ਜਾ ਰਹੇ ਅੱਤਿਆਚਾਰਾਂ ਨਾਲ ਸਰਕਾਰ ਸਖ਼ਤੀ ਨਾਲ ਨਿਪਟੇ : ਨਤਾਸ਼ਾ ਸ਼ਰਮਾ

Thursday, Feb 15, 2024 - 01:35 PM (IST)

ਹਰਿਆਣਾ ਪੁਲਸ ਵੱਲੋਂ ਕਿਸਾਨਾਂ ’ਤੇ ਕੀਤੇ ਜਾ ਰਹੇ ਅੱਤਿਆਚਾਰਾਂ ਨਾਲ ਸਰਕਾਰ ਸਖ਼ਤੀ ਨਾਲ ਨਿਪਟੇ : ਨਤਾਸ਼ਾ ਸ਼ਰਮਾ

ਜਲੰਧਰ (ਚੋਪੜਾ)- ਭਗਵੰਤ ਮਾਨ ਸਰਕਾਰ ਨੂੰ ਪੰਜਾਬ ਦੀ ਧਰਤੀ ’ਤੇ ਹਰਿਆਣਾ ਪੁਲਸ ਵੱਲੋਂ ਕਿਸਾਨਾਂ ’ਤੇ ਕੀਤੇ ਜਾ ਰਹੇ ਅੱਤਿਆਚਾਰਾਂ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ। ਆਲ ਇੰਡੀਆ ਮਹਿਲਾ ਕਾਂਗਰਸ ਦੀ ਸੋਸ਼ਲ ਮੀਡੀਆ ਕਨਵੀਨਰ ਅਤੇ ਪੰਜਾਬ ਮਾਮਲਿਆਂ ਦੀ ਆਬਜ਼ਰਵਰ ਡਾ. ਨਤਾਸ਼ਾ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ ਅਤੇ ਨਾ ਹੀ ਕਰਜ਼ਾ ਮੁਆਫ਼ੀ ਮਿਲੀ, ਜਿਸ ਕਾਰਨ ਕਿਸਾਨ ਇਕ ਵਾਰ ਫਿਰ ਆਪਣੀਆਂ ਹੱਕੀ ਮੰਗਾਂ ਲਈ ਅੰਦੋਲਨ ਕਰ ਰਹੇ ਹਨ, ਜਿਨ੍ਹਾਂ ਦੀ ਆਵਾਜ਼ ਨੂੰ ਜਾਣ-ਬੁੱਝ ਕੇ ਦਬਾਇਆ ਜਾ ਰਿਹਾ ਹੈ।

ਨਤਾਸ਼ਾ ਨੇ ਕਿਹਾ ਕਿ 2024 ’ਚ ਕੇਂਦਰ ’ਚ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਸਾਡੀ ਸਰਕਾਰ ਕਿਸਾਨਾਂ ਲਈ ਐੱਮ. ਐੱਸ. ਪੀ. ਕਾਨੂੰਨ ਲਿਆਵੇਗੀ ਅਤੇ ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਿਸ਼ਾਂ ਨੂੰ ਲਾਗੂ ਕੀਤਾ ਜਾਵੇਗਾ। ਨਤਾਸ਼ਾ ਨੇ ਕਿਹਾ ਕਿ ਰਾਹੁਲ ਗਾਂਧੀ ਕੇਂਦਰ ਦੀ ਮੋਦੀ ਸਰਕਾਰ ਦੀ ਬੇ-ਇਨਸਾਫ਼ੀ ਅਤੇ ਤਾਨਾਸ਼ਾਹੀ ਖ਼ਿਲਾਫ਼ ‘ਭਾਰਤ ਜੋੜੋ ਨਿਆ ਯਾਤਰਾ’ ’ਤੇ ਨਿਕਲੇ ਹਨ ਅਤੇ ਉਹ ਪਿੰਡ-ਪਿੰਡ ਜਾ ਕੇ ਕਿਸਾਨਾਂ, ਗ਼ਰੀਬਾਂ, ਔਰਤਾਂ, ਪੱਛੜੀਆਂ ਸ਼੍ਰੇਣੀਆਂ, ਆਦਿਵਾਸੀ, ਮਜ਼ਦੂਰਾਂ ਅਤੇ ਘੱਟ ਗਿਣਤੀ ਵਰਗ ’ਤੇ ਹੋ ਰਹੇ ਅੱਤਿਆਚਾਰਾਂ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੇ ਹਨ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਨੇ ਇਕ ਹਫ਼ਤੇ ’ਚ ਬਦਲੀ ਪੰਜਾਬ ਦੀ ਸਿਆਸੀ ਤਸਵੀਰ, ਪਹਿਲੀ ਵਾਰ ਬਹੁਕੋਣੀ ਮੁਕਾਬਲੇ ਦੇ ਆਸਾਰ

ਇਸ ਮੁਹਿੰਮ ’ਚ ਆਲ ਇੰਡੀਆ ਮਹਿਲਾ ਕਾਂਗਰਸ ਦੀ ਕੌਮੀ ਪ੍ਰਧਾਨ ਅਲਕਾ ਲਾਂਬਾ ਦੀ ਅਗਵਾਈ ’ਚ ਦੇਸ਼ ਭਰ ’ਚ ਵਰਕਰ ਰਾਹੁਲ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਕੰਮ ਕਰ ਰਹੇ ਹਨ ਤੇ ਉਨ੍ਹਾਂ ਨੂੰ ਨਿਆਂ ਦਾ ਹੱਕ ਮਿਲਣ ਤੱਕ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਦਾ ਪ੍ਰਣ ਕਰ ਰਹੇ ਹਨ। ਨਤਾਸ਼ਾ ਨੇ ਕਿਹਾ ਕਿ ਇਕ ਪਾਸੇ ਮੋਦੀ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਦਾਅਵੇ ਕਰਦੀ ਹੈ ਤੇ ਦੂਜੇ ਪਾਸੇ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ।

ਕਿਸਾਨ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਲਈ ਦਿੱਲੀ ਆਉਣਾ ਚਾਹੁੰਦੇ ਹਨ ਪਰ ਮੋਦੀ ਸਰਕਾਰ ਬੈਰੀਕੇਡ ਲਾ ਕੇ ਉਨ੍ਹਾਂ ਦੇ ਰਾਹ ’ਚ ਰੁਕਾਵਟਾਂ ਖੜ੍ਹੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2 ਸਾਲ ਪਹਿਲਾਂ ਵੀ ਕਿਸਾਨਾਂ ਨੇ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਬੀ ਲੜਾਈ ਲੜੀ ਸੀ, ਜਿਸ ’ਚ 700 ਦੇ ਕਰੀਬ ਕਿਸਾਨ ਸ਼ਹੀਦ ਹੋਏ ਸਨ ਪਰ ਮੋਦੀ ਸਰਕਾਰ ਕਿਸਾਨਾਂ ਨੂੰ ਖਾਲਿਸਤਾਨੀ ਅਤੇ ਅੱਤਵਾਦੀ ਕਹਿ ਕੇ ਦੋਸ਼ੀ ਠਹਿਰਾਉਂਦੀ ਰਹੀ ਪਰ ਕਿਸਾਨਾਂ ਦੇ ਬੁਲੰਦ ਹੌਂਸਲੇ ਨੇ ਮੋਦੀ ਸਰਕਾਰ ਦੀ ਆਕੜ ਕੱਢ ਦਿੱਤੀ ਅਤੇ ਸਰਕਾਰ ਨੂੰ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ। ਨਤਾਸ਼ਾ ਨੇ ਕਿਹਾ ਕਿ ਮੋਦੀ ਸਰਕਾਰ ਅਸਲ ’ਚ ਕਿਸਾਨ ਵਿਰੋਧੀ ਹੈ ਤੇ ਆਪਣੇ ਸਰਮਾਏਦਾਰ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਲਈ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ। ਕਿਸਾਨ ਜਥੇਬੰਦੀਆਂ ’ਚ ਫੁੱਟ ਪਾ ਕੇ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਨਤਾਸ਼ਾ ਨੇ ਕਿਹਾ ਕਿ ਮਹਿਲਾ ਕਾਂਗਰਸ ਦੀ ਹਰ ਵਰਕਰ ਕਿਸਾਨਾਂ ਦੇ ਮੁੱਦੇ ’ਤੇ ਸਰਕਾਰ ਨਾਲ ਲੜ ਰਹੀ ਹੈ।

ਇਹ ਵੀ ਪੜ੍ਹੋ: ਕਿਸਾਨਾਂ ਨੇ Free ਕਰਵਾ ਦਿੱਤੇ ਪੰਜਾਬ ਦੇ Main ਟੋਲ ਪਲਾਜ਼ੇ, ਭਾਰੀ ਗਿਣਤੀ 'ਚ ਪੁਲਸ ਤਾਇਨਾਤ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News