ਡਾ. ਨਵਜੋਤ ਸਿੰਘ ਦਹੀਆ ਨੇ ਪੰਜਾਬ ਸਟੇਟ ਕਮਿਸ਼ਨ ਫ਼ਾਰ ਜਨਰਲ ਕੈਟੇਗਰੀ ਦੇ ਚੇਅਰਮੈਨ ਦਾ ਸੰਭਾਲਿਆ ਅਹੁਦਾ
Friday, Jan 07, 2022 - 08:08 PM (IST)
ਜਲੰਧਰ (ਮਹੇਸ਼)-ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐੱਮ. ਏ.) ਦੇ ਰਾਸ਼ਟਰੀ ਮੀਤ ਪ੍ਰਧਾਨ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾਈ ਬੁਲਾਰੇ ਡਾ. ਨਵਜੋਤ ਸਿੰਘ ਦਹੀਆ ਨੇ ਅੱਜ ਚੰਡੀਗੜ੍ਹ ਵਿਚ ਪੰਜਾਬ ਸਟੇਟ ਕਮਿਸ਼ਨ ਫਾਰ ਜਨਰਲ ਕੈਟਾਗਰੀ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲਿਆ।
ਇਹ ਵੀ ਪੜ੍ਹੋ : ਨਾਈਜੀਰੀਆ ਦੇ ਉੱਤਰੀ ਇਲਾਕੇ 'ਚ ਹਮਲੇ ਦੌਰਾਨ 100 ਤੋਂ ਜ਼ਿਆਦਾ ਲੋਕਾਂ ਦੀ ਹੋਈ ਮੌਤ
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਵੀ ਮੌਜੂਦ ਸਨ। ਇਨ੍ਹਾਂ ਸਾਰਿਆਂ ਨੇ ਡਾ. ਨਵਜੋਤ ਦਹੀਆ ਨੂੰ ਸੂਬੇ ਦੇ ਪਹਿਲੇ ਚੇਅਰਮੈਨ ਦਾ ਅਹੁਦਾ ਸੰਭਾਲਣ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ।ਡਾ. ਦਹੀਆ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦੇਣ ’ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਨਿਭਾਉਣਗੇ।
ਇਹ ਵੀ ਪੜ੍ਹੋ : ਯੂਕ੍ਰੇਨ ਦੀ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਪੋਰੋਸ਼ੇਂਕੋ ਦੀ ਜਾਇਦਾਦ ਕੀਤੀ ਜ਼ਬਤ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।