ਜਲੰਧਰ ''ਚ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੇ ਕੱਟੇ ਚਲਾਨ
Sunday, Jul 27, 2025 - 01:14 PM (IST)

ਜਲੰਧਰ (ਕੁੰਦਨ, ਪੰਕਜ)- ਜਲੰਧਰ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਬੀਤੀ ਰਾਤ ਜਲੰਧਰ ਦੇ ਜਿੰਮ ਖਾਨਾ ਕਲੱਬ ਦੇ ਬਾਹਰ ਇਕ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਸ ਨਾਕਾਬੰਦੀ ਦੌਰਾਨ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਲੋਕਾਂ ਦੇ ਮੌਕੇ 'ਤੇ ਚਲਾਨ ਕੀਤੇ ਗਏ ਅਤੇ ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵਾਹਨ ਵੀ ਜ਼ਬਤ ਕੀਤੇ ਗਏ। ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦਾ ਕਹਿਣਾ ਹੈ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਅਜਿਹੀਆਂ ਚੌਕੀਆਂ ਸਥਾਪਤ ਕੀਤੀਆਂ ਜਾਣਗੀਆਂ ਤਾਂ ਜੋ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ:ਪੰਜਾਬ 'ਚ ਵੱਡੀ ਵਾਰਦਾਤ! ਇਕੱਠੇ ਸ਼ਰਾਬ ਪੀਣ ਮਗਰੋਂ ਨੌਜਵਾਨ ਦਾ ਦੋਸਤਾਂ ਨੇ ਕੀਤਾ ਕਤਲ
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ! ਅਕਾਲੀ ਦਲ ਨਾਲ ਗਠਜੋੜ ’ਤੇ ਭਾਜਪਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e