ਜਲੰਧਰ ''ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ''ਤੇ ਦਿਸੇਗਾ ਵੱਖਰਾ ਨਜ਼ਾਰਾ

Saturday, Sep 05, 2026 - 03:17 PM (IST)

ਜਲੰਧਰ ''ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ''ਤੇ ਦਿਸੇਗਾ ਵੱਖਰਾ ਨਜ਼ਾਰਾ

ਜਲੰਧਰ (ਚੋਪੜਾ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਵਾਨੀ ਡਰੋਨ ਸ਼ੋਅ ਦਾ ਆਯੋਜਨ 6 ਸਤੰਬਰ ਨੂੰ ਸ਼ਾਮ 6 ਵਜੇ ਸਥਾਨਕ ਲਾਇਲਪੁਰ ਖਾਲਸਾ ਕਾਲਜ ’ਚ ਕੀਤਾ ਜਾ ਰਿਹਾ ਹੈ। ਪ੍ਰੋਗਰਾਮ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਐੱਸ. ਡੀ. ਐੱਮ. ਜਲੰਧਰ-1 ਸ਼ੁਭੀ ਆਂਗਰਾ ਨੇ ਅੱਜ ਪ੍ਰੋਗਰਾਮ ਵਾਲੀ ਥਾਂ ਦਾ ਦੌਰਾ ਕਰਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਸਬ ਰਜਿਸਟਰਾਰ ਜਲੰਧਰ-1 ਗੁਰਪ੍ਰੀਤ ਸਿੰਘ, ਤਹਿਸੀਲਦਾਰ-1 ਸਵਪਨਦੀਪ ਕੌਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ: ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ

ਐੱਸ. ਡੀ. ਐੱਮ. ਸ਼ੁਭੀ ਆਂਗਰਾ ਨੇ ਦੱਸਿਆ ਕਿ ਡਰੋਨ ਲਾਈਟ ਸ਼ੋਅ ਦੇ ਮਾਧਿਅਮ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਹਾਨ ਜੀਵਨ, ਦਰਸ਼ਨ ਅਤੇ ਉਨ੍ਹਾਂ ਦੀਆਂ ਸਦੀਵੀਂ ਸਿੱਖਿਆਵਾਂ ਨੂੰ ਆਕਰਸ਼ਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਬੈਠਕ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਆਵਾਜਾਈ ਪ੍ਰਬੰਧਨ, ਪਾਰਕਿੰਗ, ਪ੍ਰੋਗਰਾਮ ਵਾਲੀ ਥਾਂ ਦੀ ਸਫ਼ਾਈ, ਬੈਠਣ ਦੀ ਵਿਵਸਥਾ ਅਤੇ ਸੰਕਟਕਾਲੀਨ ਡਾਕਟਰੀ ਸਹਾਇਤਾ ਸਮੇਤ ਵੱਖ-ਵੱਖ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਡਰੋਨ ਸ਼ੋਅ ਦੇ ਨਾਲ ਪ੍ਰਸਿੱਧ ਰਾਗੀ ਜੱਥਿਆਂ ਵੱਲੋਂ ਕੀਰਤਨ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ ਸਸਕਾਰ, ਭੋਗ ਮਗਰੋਂ ਨਿਕਲਿਆ ਜਿਊਂਦਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News