ਰੂਪਨਗਰ ਵਿਖੇ ਭਲਕੇ ਹੋਵੇਗਾ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ
Friday, Oct 02, 2026 - 07:34 PM (IST)
ਰੂਪਨਗਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 3 ਅਕਤੂਬਰ ਨੂੰ ਸ਼ਾਮ 6 ਵਜੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਸ ਵਿਸ਼ੇਸ਼ ਸਮਾਗਮ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਦਰਸ਼ਨ, ਸਿੱਖਿਆਵਾਂ ਅਤੇ ਮਾਨਵਤਾ ਨੂੰ ਸਮਰਪਿਤ ਸੰਦੇਸ਼ ਨੂੰ ਆਧੁਨਿਕ ਡਰੋਨ ਤਕਨੀਕ ਰਾਹੀਂ ਬੇਹੱਦ ਆਕਰਸ਼ਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸ਼ਾਮ 6 ਵਜੇ ਹੋਵੇਗੀ। ਇਸ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਅਤੇ ਕੀਰਤਨ ਰਾਹੀਂ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਅਧਿਆਤਮਿਕ ਸੰਦੇਸ਼ ਨਾਲ ਜੋੜਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
ਇਸ ਉਪਰੰਤ ਰਾਤ 7:30 ਵਜੇ ਮੁੱਖ ਡਰੋਨ ਸ਼ੋਅ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਡਰੋਨ ਸ਼ੋਅ ਦੌਰਾਨ 500 ਡਰੋਨ ਇਕੋ ਸਮੇਂ ਅਸਮਾਨ ਵਿਚ ਉੱਡ ਕੇ ਵੱਖ-ਵੱਖ ਆਕ੍ਰਿਤੀਆਂ, ਚਿੱਤਰਾਂ ਅਤੇ ਡਿਜੀਟਲ ਪੇਸ਼ਕਾਰੀਆਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਸਰਬੱਤ ਦੇ ਭਲੇ, ਸਮਾਨਤਾ, ਮਨੁੱਖੀ ਏਕਤਾ ਅਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਦਰਸਾਉਣਗੇ। ਇਹ ਵਿਸ਼ੇਸ਼ ਪੇਸ਼ਕਾਰੀ ਸੰਗਤ ਅਤੇ ਦਰਸ਼ਕਾਂ ਲਈ ਇੱਕ ਵਿਲੱਖਣ ਅਤੇ ਯਾਦਗਾਰ ਅਨੁਭਵ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਵਿਚਾਰਧਾਰਾ ਨੇ ਸਮਾਜ ਨੂੰ ਬਰਾਬਰੀ, ਸੱਚਾਈ, ਮਨੁੱਖਤਾ ਅਤੇ ਆਪਸੀ ਸਤਿਕਾਰ ਦਾ ਰਾਹ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕ ਰਾਹੀਂ ਗੁਰੂ ਜੀ ਦੇ ਜੀਵਨ ਅਤੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਇਹ ਉਪਰਾਲਾ ਨੌਜਵਾਨ ਪੀੜ੍ਹੀ ਨੂੰ ਵੀ ਉਨ੍ਹਾਂ ਦੀ ਮਹਾਨ ਵਿਚਾਰਧਾਰਾ ਨਾਲ ਜੋੜਨ ਵਿਚ ਸਹਾਇਕ ਹੋਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਪਹੁੰਚਣ ਵਾਲੀ ਸੰਗਤ ਅਤੇ ਦਰਸ਼ਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਬੈਠਣ, ਸੁਰੱਖਿਆ, ਬਿਜਲੀ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।
ਪ੍ਰਸ਼ਾਸਨ ਵੱਲੋਂ ਸਮਾਗਮ ਨੂੰ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਅਤੇ ਸੰਗਤ ਨੂੰ ਇਸ ਇਤਿਹਾਸਕ ਮੌਕੇ ’ਤੇ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਵਿਸ਼ੇਸ਼ ਸਮਾਗਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: 'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
