2 ਨਸ਼ੇੜੀ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ

Monday, Aug 10, 2026 - 01:46 PM (IST)

2 ਨਸ਼ੇੜੀ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ

ਦਸੂਹਾ (ਝਾਵਰ)- ਦਸੂਹਾ ਪੁਲਸ ਨੇ ਨਸ਼ਿਆਂ ਵਿਰੁੱਧ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਦਸੂਹਾ ਪੁਲਸ ਨੇ 2 ਨਸ਼ੇੜੀਆਂ ਨੌਜਵਾਨਾਂ ਨੂੰ 50 ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਦਸੂਹਾ ਦਲਜੀਤ ਸਿੰਘ ਅਤੇ ਜਾਂਚ ਅਧਿਕਾਰੀ ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਜਦੋਂ ਦਸੂਹਾ ਤੋਂ ਮਿਲਕ ਪਲਾਂਟ ਦਸੂਹਾ ਵੱਲ ਜਾ ਰਹੇ ਸੀ ਤਾਂ ਦੋ ਨੌਜਵਾਨ ਆਉਂਦੇ ਵਿਖਾਈ ਦਿੱਤੇ, ਜਿਨਾਂ ਨੇ ਪੁਲਸ ਨੂੰ ਵੇਖ ਕੇ ਵੱਖ-ਵੱਖ ਜਗ੍ਹਾ 'ਤੇ ਮੋਮੀ ਲਿਫ਼ਾਫ਼ੇ ਥੱਲੇ ਸੁੱਟ ਦਿੱਤੇ। 

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ

ਇਸ ਸਬੰਧੀ ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਨੇ ਦੋ ਮੋਮੀ ਲਿਫ਼ਾਫ਼ੇ ਚੈੱਕ ਕੀਤੇ ਤਾਂ ਇਨਾਂ ਵਿੱਚੋਂ 25/25 ਗੋਲ਼ੀਆਂ ਬਰਾਮਦ ਕੀਤੀਆਂ ਗਈਆਂ, ਜੋ ਕੁੱਲ੍ਹ 50 ਗੋਲ਼ੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਨੇ ਦੱਸਿਆ ਕਿ ਇਨਾਂ ਨਸ਼ੇੜੀਆ ਦੀ ਪਛਾਣ ਕਰਨ ਦੀਪ ਸਿੰਘ ਪੁੱਤਰ ਸਤਪਾਲ ਸਿੰਘ ਅਤੇ ਰਾਜ ਕੁਮਾਰ ਪੁੱਤਰ ਕੁਲਵੀਰ ਸਿੰਘ ਦੋਵੇਂ ਨਿਵਾਸੀ ਜਲੋਟਾ ਵਜੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਨਾਂ ਦੇ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਅਧੀਕ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News