ਨਸ਼ੇ ਦਾ ਸੇਵਨ ਕਰਦਾ ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ
Monday, Aug 10, 2026 - 03:31 PM (IST)
ਬੰਗਾ (ਅਰੋੜਾ)-ਥਾਣਾ ਸਦਰ ਬੰਗਾ ਪੁਲਸ ਵੱਲੋਂ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਸਿਲਵਰ ਹੈਰੋਇਨ ਆਲੂਦ ਪੰਨੀ ਇਕ ਅੱਗ ਬਾਲਣ ਵਾਲਾ ਛੋਟਾ ਲਾਈਟਰ ਇਕ 10 ਰੁਪਏ ਦੇ ਨੋਟ ਦੀ ਬਣਾਈ ਹੋਈ ਪਾਈਪ ਸਮੇਤ ਨਸ਼ੇ ਦਾ ਸੇਵਨ ਕਰਦੇ ਹੋਏ ਰੰਗੇ ਹੱਥੀਂ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਦਰਜ ਕੀਤੇ ਗਏ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ. ਐੱਚ. ਓ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਨਰੇਸ਼ ਕੁਮਾਰ ਸਮੇਤ ਹੋਰ ਪੁਲਸ ਪਾਰਟੀ ਸਰਕਾਰੀ ਗੱਡੀ 'ਤੇ ਸਵਾਰ ਹੋ ਕੇ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਥਾਣਾ ਸਦਰ ਬੰਗਾ ਤੋਂ ਪਿੰਡ ਨੋਰਾ ਹੁੰਦੇ ਹੋਏ ਆਦਰਸ਼ ਸਕੂਲ ਖਟਕੜ ਕਲਾ ਵੱਲ ਨੂੰ ਜਾ ਰਹੇ ਸੀ। ਉਨ੍ਹਾਂ ਦੱਸਿਆ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਆਦਰਸ਼ ਸਕੂਲ ਪਿੰਡ ਖਟਕੜ ਕਲਾਂ ਨੇੜੇ ਪੁੱਜੀ ਤਾਂ ਸਕੂਲ ਦੇ ਗੇੜ ਲਾਗੇ ਇਕ ਮੋਨਾ ਨੌਜਵਾਨ ਬੈਠਾ ਲਾਈਟਰ ਨਾਲ ਅੱਗ ਬਾਲ ਕੇ ਪਾਈਪ ਨੁੰਮਾ ਚੀਜ਼ ਨਾਲ ਧੂਆਂ ਸੁੰਘਦਾ ਹੋਇਆ ਵਿਖਾਈ ਦਿੱਤਾ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
ਜਿਸ 'ਤੇ ਸ਼ੱਕ ਪੈਣ 'ਤੇ ਏ. ਐੱਸ. ਆਈ. ਨਰੇਸ਼ ਕੁਮਾਰ ਨੇ ਗੱਡੀ ਰੁਕਵਾ ਕੇ ਜਦੋਂ ਉਸ ਕੋਲ ਜਾ ਕੇ ਵੇਖਿਆ ਤਾਂ ਉਹ ਪੁਲਸ ਪਾਰਟੀ ਨੂੰ ਨੇੜੇ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ 'ਚ ਫੜਿਆ ਸਾਮਾਨ ਇਕ ਸਿਲਵਰ ਹੈਰੋਇਨ ਆਲੂਦ ਪੰਨੀ, ਅੱਗ ਬਾਲਣ ਵਾਲਾ ਛੋਟਾ ਲਾਈਟਰ ਅਤੇ 10 ਰੁਪਏ ਦੇ ਨੋਟ ਦੀ ਬਣਾਈ ਹੋਈ ਪਾਈਪ ਨੇੜੇ ਉੱਘੇ ਹੋਏ ਘਾਹ ਫੂਸ ਵੱਲ ਨੂੰ ਸੁੱਟ ਦਿੱਤੀ । ਉਨ੍ਹਾਂ ਦੱਸਿਆ ਸ਼ੁਰੂਆਤੀ ਜਾਂਚ ਦੌਰਾਨ ਕਾਬੂ ਆਏ ਨੌਜਵਾਨ ਦੀ ਪਛਾਣ ਬਲਜਿੰਦਰ ਪੁੱਤਰ ਰਾਮ ਆਸਰਾ ਨਿਵਾਸੀ ਪਿੰਡ ਕਿੰਗਰਾ ਚੋ ਵਾਲਾ ਥਾਣਾ ਭੋਗਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ। ਜਿਸ ਨੇ ਮੰਨਿਆ ਕਿ ਉਹ ਨਸ਼ੇ ਕਰਨ ਦਾ ਆਦੀ ਹੈ ਅਤੇ ਅੱਜ ਵੀ ਇਥੇ ਬੈਠ ਕੇ ਉਹ ਨਸ਼ੇ ਦਾ ਸੇਵਨ ਕਰ ਰਿਹਾ ਸੀ। ਜਿਸ ਤੋਂ ਬਾਅਦ ਸਾਥੀ ਪੁਲਸ ਕਰਮਚਾਰੀਆਂ ਵੱਲੋਂ ਉਸ ਵੱਲੋਂ ਘਾਹ ਫੂਸ ਵੱਲ ਸੁੱਟੇ ਹੋਏ ਸਾਮਾਨ ਨੂੰ ਚੁੱਕ ਕੇ ਸਮੇਤ ਸਾਮਾਨ ਉਸ ਨੂੰ ਥਾਣਾ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਜਿਸ ਨੂੰ ਅੱਜ ਡਾਕਟਰੀ ਜਾਂਚ ਉਪਰੰਤ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
