ਨਸ਼ੇ ਦਾ ਸੇਵਨ ਕਰਦਾ ਨੌਜਵਾਨ ਗ੍ਰਿਫ਼ਤਾਰ

Sunday, Sep 06, 2026 - 04:51 PM (IST)

ਨਸ਼ੇ ਦਾ ਸੇਵਨ ਕਰਦਾ ਨੌਜਵਾਨ ਗ੍ਰਿਫ਼ਤਾਰ

ਬੰਗਾ (ਅਰੋੜਾ)- ਥਾਣਾ ਸਿਟੀ ਬੰਗਾ ਪੁਲਸ ਵੱਲੋਂ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਇਕ ਸਿਲਵਰ ਹੈਰੋਇਨ ਆਲੂਦ ਪੰਨੀ, ਇਕ ਅੱਗ ਬਾਲਣ ਵਾਲਾ ਛੋਟਾ ਲਾਈਟਰ ਅਤੇ 10 ਰੁਪਏ ਦੀ ਬਣਾਈ ਹੋਈ ਪਾਈਪ ਸਮੇਤ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦਰਜ ਕੀਤੇ ਗਏ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਬੰਗਾ ਦੇ ਐੱਸ. ਐੱਚ. ਓ, ਐੱਸ. ਆਈ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਸਰਕਾਰੀ ਗੱਡੀ 'ਤੇ ਸਵਾਰ ਹੋ ਕੇ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਥਾਣਾ ਸਿਟੀ ਬੰਗਾ ਤੋਂ ਪਿੰਡ ਮਜ਼ਾਰੀ ਹੁੰਦੇ ਹੋਏ ਵਾਪਸ ਸ਼ਹਿਰ ਵੱਲ ਆ ਰਹੇ ਸੀ।  ਉਨ੍ਹਾਂ ਦੱਸਿਆ ਜਦੋਂ ਉਹ ਸ਼ਿਵਾਲਿਕ ਇਨਕਲੇਵ ਨਵੀਂ ਦਾਣਾ ਮੰਡੀ ਨੇੜੇ ਪੁੱਜੇ ਤਾਂ ਸੜਕ ਦੇ ਖੱਬੇ ਹੱਥ ਇਕ ਵਿਅਕਤੀ ਸ਼ੱਕੀ ਹਾਲਾਤਾ ਵਿੱਚ ਬੈਠਾ ਵਿਖਾਈ ਦਿੱਤਾ, ਜੋ ਲਾਈਟਰ ਨਾਲ ਅੱਗ ਬਾਲ ਕੇ ਪਾਈਪ ਨੁਮਾ ਚੀਜ਼ ਨਾਲ ਧੂੰਆ ਸੁੰਘਦਾ ਹੋਇਆ ਵਿਖਾਈ ਦਿੱਤਾ। 

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ

ਉਹ ਪੁਲਸ ਪਾਰਟੀ ਦੀ ਗੱਡੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ 'ਚ ਫੜੀ ਸਿਲਵਰ ਹੈਰੋਇਨ ਆਲੂਦ ਪੰਨੀ ਇਕ ਅੱਗ ਬਾਲਣ ਵਾਲਾ ਲਾਈਟਰ ਅਤੇ 10 ਰੁਪਏ ਦੇ ਨੋਟ ਦੀ ਬਣਾਈ ਹੋਈ ਪਾਈਪ ਹੇਠਾਂ ਜ਼ਮੀਨ 'ਤੇ ਸੁੱਟ ਦਿੱਤਾ ਅਤੇ ਜਲਦੀ ਨਾਲ ਮੌਕੇ ਤੋਂ ਖਿਸਕਣ ਲੱਗਾ। ਜਿਸ ਨੂੰ ਉਨ੍ਹਾਂ ਨੇ ਸਾਥੀ ਪੁਲਸ ਪਾਰਟੀ ਦੀ ਮਦਦ ਨਾਲ ਕਾਬੂ ਕੀਤਾ। ਉਨ੍ਹਾਂ ਦੱਸਿਆ ਸ਼ੁਰੂਆਤੀ ਜਾਂਚ ਦੌਰਾਨ ਨੌਜਵਾਨ ਦੀ ਪਛਾਣ ਓਂਕਾਰ ਪੁੱਤਰ ਰਾਮਪਾਲ ਨਿਵਾਸੀ ਨਿਵਾਸੀ ਪਿੰਡ ਹੀਉ ਨਜ਼ਦੀਕ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ।

ਇਹ ਵੀ ਪੜ੍ਹੋ: ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ

ਉਨ੍ਹਾਂ ਦੱਸਿਆ ਨੌਜਵਾਨ ਦੱਸਿਆ ਕੀ ਉਹ ਨਸ਼ੇ ਆਦੀ ਕਰਨ ਦਾ ਆਦੀ ਹੈ ਅਤੇ ਅੱਜ ਵੀ ਇਸ ਸਥਾਨ 'ਤੇ ਲੁਕ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ। ਜਿਸ ਤੋਂ ਬਾਅਦ ਪੁਲਸ ਪਾਰਟੀ ਨੇ ਉਸ ਨੂੰ ਉਸ ਵੱਲੋਂ ਸੁੱਟੇ ਹੋਏ ਸਾਮਾਨ ਸਮੇਤ ਕਾਬੂ ਕਰ ਥਾਣਾ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਜਿਸ ਨੂੰ ਅੱਜ ਡਾਕਟਰੀ ਜਾਂਚ ਉਪਰੰਤ ਪੁਲਸ ਪਾਰਟੀ ਵੱਲੋਂ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ ਇਤਿਹਾਸ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News