ਨਸ਼ੇੜੀ ਨੇ ਆਪਣੇ ਘਰ ਨੂੰ ਖ਼ੁਦ ਹੀ ਲਗਾ ਦਿੱਤੀ ਅੱਗ, ਸਾਰਾ ਸਾਮਾਨ ਹੋਇਆ ਸੜ ਕੇ ਸੁਆਹ

Thursday, Feb 01, 2024 - 03:21 AM (IST)

ਨਸ਼ੇੜੀ ਨੇ ਆਪਣੇ ਘਰ ਨੂੰ ਖ਼ੁਦ ਹੀ ਲਗਾ ਦਿੱਤੀ ਅੱਗ, ਸਾਰਾ ਸਾਮਾਨ ਹੋਇਆ ਸੜ ਕੇ ਸੁਆਹ

ਫਗਵਾੜਾ (ਜਲੋਟਾ)- ਫਗਵਾੜਾ ਦੇ ਸੰਘਣੀ ਆਬਾਦੀ ਵਾਲੇ ਮੁਹੱਲਾ ਕੌਲਸਰ ’ਚ ਉਸ ਸਮੇਂ ਹਫੜਾ-ਤਫੜੀ ਮਚ ਗਈ, ਜਦੋਂ ਇਲਾਕੇ ਦੇ ਇਕ ਘਰ ’ਚ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਵੱਡੀ ਗਿਣਤੀ ’ਚ ਲੋਕ ਮੌਕੇ 'ਤੇ ਇਕੱਠੇ ਹੋ ਗਏ।

ਗੱਲਬਾਤ ਕਰਦਿਆਂ ਘਰ ’ਚ ਰਹਿਣ ਵਾਲੇ ਵਿਅਕਤੀ ਦੀ ਪਤਨੀ ਹੋਣ ਦਾ ਦਾਅਵਾ ਕਰਨ ਵਾਲੀ ਇਕ ਔਰਤ ਨੇ ਦੋਸ਼ ਲਾਇਆ ਕਿ ਅੱਗ ਉਸ ਦੇ ਪਤੀ ਨੇ ਖੁਦ ਹੀ ਨਸ਼ੇ ਦੀ ਹਾਲਤ ’ਚ ਲਗਾਈ ਹੈ। ਉਸ ਨੇ ਦੋਸ਼ ਲਾਇਆ ਕਿ ਉਸ ਦਾ ਪਤੀ ਲੰਬੇ ਸਮੇਂ ਤੋਂ ਚਿੱਟੇ ਸਮੇਤ ਕਈ ਤਰਾਂ ਦੇ ਨਸ਼ੇ ਕਰਦਾ ਹੈ। ਉਸ ਦੇ ਵਿਆਹ ਨੂੰ 10 ਸਾਲ ਹੋ ਗਏ ਹਨ ਅਤੇ ਵਿਆਹ ਤੋਂ ਬਾਅਦ ਉਸ ਦੇ ਦੋ ਬੱਚੇ ਵੀ ਹਨ ਪਰ ਉਸ ਦਾ ਪਤੀ ਨਸ਼ੇ ਦਾ ਆਦੀ ਹੋਣ ਤੋਂ ਬਾਅਦ ਉਸ ਨੂੰ ਘਰ ਵਿਚ ਵੱਡੀਆਂ ਮੁਸੀਬਤਾਂ ਦਾ ਸਾਹਮਣਾ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਸ ਦਾ ਘਰ ਅਤੇ ਪਰਿਵਾਰ ਨਸ਼ੇ ਨੇ ਪੂਰੀ ਤਰ੍ਹਾਂ ਨਾਲ ਤਬਾਹ ਕਰਕੇ ਰੱਖ ਦਿਤਾ ਹੈ।

ਇਹ ਵੀ ਪੜ੍ਹੋ- ਵਿਜੀਲੈਂਸ ਬਿਊਰੋ ਨੇ 10,000 ਰੁਪਏ ਰਿਸ਼ਵਤ ਲੈਂਦਾ ਹੋਮਗਾਰਡ ਦਾ ਜਵਾਨ ਕੀਤਾ ਕਾਬੂ

ਇਸ ਮੌਕੇ ਫਗਵਾੜਾ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਨਾਲ ਘਰ ਨੂੰ ਭਾਰੀ ਨੁਕਸਾਨ ਹੋਇਆ ਹੈ। ਅੱਗ ਕਾਰਨ ਘਰ ਦਾ ਬੈੱਡਰੂਮ, ਅਲਮਾਰੀਆਂ ਅਤੇ ਹੋਰ ਕੀਮਤੀ ਸਾਮਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ ਹੈ। ਘਰ ’ਚ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਅੱਗ ’ਤੇ ਕਾਫ਼ੀ ਮੁਸ਼ੱਕਤ ਕਰਨ ਤੋਂ ਬਾਅਦ ਕਾਬੂ ਪਾਇਆ ਗਿਆ। ਫਗਵਾੜਾ ਪੁਲਸ ਨੂੰ ਮੁਹੱਲਾ ਕੌਲਸਰ ਵਿਖੇ ਅੱਗ ਲੱਗਣ ਦੀ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਜਾਂਚ ਜਾਰੀ ਹੈ। ਮਾਮਲਾ ਲੋਕਾਂ ਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ- ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਹੇਮੰਤ ਸੋਰੇਨ ਨੂੰ ED ਨੇ ਕੀਤਾ ਗ੍ਰਿਫ਼ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Harpreet SIngh

Content Editor

Related News