ਨਸ਼ਾ ਕਰਦੇ 3 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
Sunday, Jul 05, 2026 - 01:55 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ 3 ਵੱਖ-ਵੱਖ ਮਾਮਲਿਆਂ 'ਚ ਨਸ਼ਾ ਕਰਦੇ 3 ਵਿਅਕਤੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਕੰਦਪੁਰ ਦੇ ਐੱਸ. ਐੱਚ. ਓ. ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਥਾਣਾ ਖੇਤਰ 'ਚ ਮੌਜੂਦ ਸੀ ਕਿ ਪੁਲਸ ਦੇ ਮੁਖਬਰ ਨੇ ਦੱਸਿਆ ਕਿ ਗੁਰਮੀਤ ਸਿੰਘ ਉਰਫ਼ ਗੋਪੀ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਹਕੀਮਪੁਰ ਥਾਣਾ ਮੁਕੰਦਪੁਰ ਹੈਰੋਇਨ ਦਾ ਨਸ਼ਾ ਕਰਨ ਦਾ ਆਦੀ ਹੈ ਅਤੇ ਇਸ ਸਮੇਂ ਪੁਰਾਣੇ ਬੇਅਬਾਦ ਕਮਰੇ ਵਿੱਚ ਬੈਠ ਕੇ ਹੈਰੋਇਨ ਦਾ ਨਸ਼ਾ ਕਰ ਰਿਹਾ ਹੈ।
ਇਹ ਵੀ ਪੜ੍ਹੋ: 'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ ਬਚਪਨ ਆ ਜਾਵੇਗਾ ਯਾਦ
ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਉਕਤ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਇਕ ਲਾਈਟਰ, ਹੈਰੋਇਨ ਅਲੂਦ ਸਿਲਵਰ ਪੰਨੀ ਅਤੇ 10 ਰੁਪਏ ਦਾ ਪਾਈਪ ਵਾਲਾ ਨੋਟ ਬਰਾਮਦ ਕੀਤਾ। ਐੱਸ. ਐੱਚ. ਓ. ਨੇ ਦੱਸਿਆ ਕਿ ਇਕ ਹੋਰ ਮਾਮਲੇ 'ਚ ਏ. ਐੱਸ. ਆਈ. ਅਮਰਜੀਤ ਕੌਰ ਦੀ ਪੁਲਸ ਪਾਰਟੀ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਜਿਸ ਦੀ ਪਛਾਣ ਸੰਦੀਪ ਕੁਮਾਰ ਉਰਫ਼ ਸਾਬੀ ਪੁੱਤਰ ਭਜਨ ਰਾਮ ਵਾਸੀ ਪਿੰਡ ਬੱਲੇਵਾਲ ਥਾਣਾ ਮੁਕੰਦਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇਕ ਲਾਈਟਰ, ਹੈਰੋਇਨ ਅਲੂਦ ਸਿਲਵਰ ਪੰਨੀ ਅਤੇ ਪਾਇਪਨੂੰਮਾ 10 ਰੁਪਏ ਦੇ ਨੋਟ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ: ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
ਇਕ ਹੋਰ ਮਾਮਲੇ 'ਚ ਥਾਣਾ ਬਲਾਚੌਰ ਦੀ ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਸ ਦੇ ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਲਖਵੀਰ ਚੰਦ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਮਹਿਤਪੁਰ ਵਿਖੇ ਇੱਟਾਂ ਦੇ ਭੱਠੇ ਨੇੜੇ ਪੁੱਜੀ ਤਾਂ ਉੱਥੇ ਇਕ ਨੌਜਵਾਨ ਜਿਸ ਦੀ ਪਛਾਣ ਸਾਹਿਲ ਕੁਮਾਰ ਉਰਫ਼ ਸੰਜੂ ਪੁੱਤਰ ਰਜਿੰਦਰ ਕੁਮਾਰ ਵਾਸੀ ਪਿੰਡ ਬਲਾਚੌਰ ਹੋਈ, ਨੂੰ ਕਾਬੂ ਕਰਕੇ ਉਸ ਕੋਲੋਂ ਪੰਨੀ ਅਲੂਦ ਹੈਰੋਇਨ, 10 ਰੁਪਏ ਦੇ ਭਾਰਤੀ ਕਰੰਸੀ ਨੋਟ ਪਾਇਪਨੂੰਮਾ ਅਤੇ ਇੱਕ ਲਾਈਟ ਬਰਾਮਦ ਕੀਤੀ ਗਈ। ਪੁਲਸ ਨੇ ਦੱਸਿਆ ਕਿ ਉਕਤ ਤਿੰਨਾਂ ਮਾਮਲਿਆਂ ''ਚ ਪੁਲਿਸ ਨੇ ਕਾਬੂ ਕੀਤੇ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਤ ਥਾਣਿਆਂ 'ਚ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਨਗਰ ਨਿਗਮ ਲਈ ਵੋਟਾਂ ਪੈਣ ਦਾ ਕੰਮ ਜਾਰੀ, ਕੁੱਲ 219 ਉਮੀਦਵਾਰ ਚੋਣ ਮੈਦਾਨ 'ਚ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
