ਨਸ਼ਾ ਕਰਦੇ 2 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

Thursday, Sep 03, 2026 - 01:31 PM (IST)

ਨਸ਼ਾ ਕਰਦੇ 2 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)-ਪੁਲਸ ਨੇ 2 ਵੱਖ-ਵੱਖ ਮਾਮਲਿਆਂ ’ਚ ਨਸ਼ਾ ਕਰਦੇ ਹੋਏ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਔੜ ’ਚ ਤਾਇਨਾਤ ਏ. ਐੱਸ. ਆਈ. ਰਜਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਥਾਣਾ ਔੜ ਦੇ ਪਿੰਡ ਗੱਦੂਪੱੜ ਤੋਂ ਮੱਲਾ ਬੇਦੀਆ ਵੱਲ ਜਾ ਰਹੀ ਸੀ ਤਾਂ ਨਹਿਰ ਸੂਆ ਪੁਲੀ ਨੇੜੇ ਝਾੜੀਆਂ ਕੋਲ ਇਕ ਨੌਜਵਾਨ ਬੈਠਾ ਵੇਖਿਆ, ਜੋ ਕੁਝ ਕਰ ਰਿਹਾ ਸੀ। ਪੁਲਸ ਪਾਰਟੀ ਨੂੰ ਵੇਖ ਕੇ ਉਹ ਡਰ ਗਿਆ ਅਤੇ ਉਸ ਨੇ ਆਪਣੇ ਹੱਥ ’ਚ ਫੜੀਆਂ ਚੀਜ਼ਾਂ ਨੂੰ ਘਾਹ ’ਚ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ।

ਥਾਣਾ ਸਦਰ ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਨੌਜਵਾਨ ਨੂੰ ਕਾਬੂ ਕਰਕੇ ਉਸ ਵੱਲੋਂ ਸੁੱਟੀਆਂ ਗਈਆਂ ਵਸਤੂਆਂ ’ਚੋਂ ਸਿਲਵਰ ਫੌਇਲ ਹੈਰੋਇਨ, ਲਾਈਟਰ ਅਤੇ 10 ਰੁਪਏ ਦਾ ਪਾਇਪਨੂੰਮਾ ਨੋਟ ਬਰਾਮਦ ਕੀਤਾ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਮੰਗਤ ਰਾਮ ਉਰਫ਼ ਕਾਲਾ ਪੁਤਰ ਕ੍ਰਿਸ਼ਨ ਲਾਲ ਵਜੋਂ ਹੋਈ ਹੈ, ਜਿਸ ਨੇ ਦੱਸਿਆ ਕਿ ਉਹ ਹੈਰੋਇਨ ਦਾ ਆਦੀ ਹੈ ਅਤੇ ਅੱਜ ਵੀ ਹੈਰੋਇਨ ਪੀ ਰਿਹਾ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ

ਇਕ ਹੋਰ ਮਾਮਲੇ ਵਿਚ ਥਾਣਾ ਕਾਠਗੜ੍ਹ ਦੀ ਪੁਲਸ ਨੇ ਨਸ਼ਾ ਕਰਦੇ ਹੋਏ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਸ ਜਾਂਚ ਅਧਿਕਾਰੀ ਏ. ਐੱਸ. ਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਹਰਮਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਕਲਰਹੇੜੀ ਥਾਣਾ ਪੰਜੋਖੜਾ ਸਾਹਿਬ ਜ਼ਿਲ੍ਹਾ ਅੰਬਾਲਾ ਹਰਿਆਣਾ ਰਾਜ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਵਾਂ ਮਾਮਲਿਆਂ ’ਚ ਗ੍ਰਿਫ਼ਤਾਰ ਕੀਤੇ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਤ ਥਾਣਿਆਂ ’ਚ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News