ਵੱਖ-ਵੱਖ ਮਾਮਲਿਆਂ ’ਚ ਨਸ਼ਾ ਕਰਦੇ 3 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕੀਤਾ ਕਾਬੂ

Friday, Jun 19, 2026 - 05:10 PM (IST)

ਵੱਖ-ਵੱਖ ਮਾਮਲਿਆਂ ’ਚ ਨਸ਼ਾ ਕਰਦੇ 3 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕੀਤਾ ਕਾਬੂ

ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ 3 ਵੱਖ-ਵੱਖ ਮਾਮਲਿਆਂ ’ਚ ਨਸ਼ਾ ਕਰਦੇ 3 ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਔੜ ’ਚ ਤਾਇਨਾਤ ਏ. ਐੱਸ. ਆਈ. ਰਜਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਕਸਬਾ ਔੜ ਤੋਂ ਪਿੰਡ ਗੱਡੂਪੱੜ ਰਾਹੀਂ ਮੱਲਾਬੇਦੀਆ ਵੱਲ ਨੂੰ ਜਾ ਰਹੀ ਸੀ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਨਹਿਰ ਸੂਆ ਪੁਲੀ ਗੱਡੂਪੱੜ ਨੇੜੇ ਪਹੁੰਚੀ ਤਾਂ ਸੂਏ ਦੇ ਨਾਲ ਜਾਂਦੀ ਕੱਚੀ ਸੜਕ ’ਤੇ ਇਕ ਨੌਜਵਾਨ ਨੂੰ ਬੈਠਾ ਵੇਖਿਆ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਹੱਥ ਵਿਚ ਫੜੀਆਂ ਚੀਜ਼ਾਂ ਘਾਹ ਵਿਚ ਸੁੱਟ ਕੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ:  ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ ਨਾਲ ਭੁੰਨਿਆ

ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਸਾਮਾਨ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਦੱਸਿਆ ਕਿ ਉਹ ਹੈਰੋਇਨ ਪੀਣ ਦਾ ਆਦੀ ਹੈ ਅਤੇ ਅਜੇ ਵੀ ਹੈਰੋਇਨ ਪੀ ਰਿਹਾ ਸੀ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਪਰਮਿੰਦਰ ਸਿੰਘ ਉਰਫ਼ ਪਿੰਦੂ ਪੁੱਤਰ ਦਲਵੀਰ ਸਿੰਘ ਵਾਸੀ ਔੜ ਵਜੋਂ ਹੋਈ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਕੋਲੋਂ ਹੈਰੋਇਨ ਲੱਗੀ ਸੜੀ ਹੋਈ ਸਿਲਵਰ ਪੰਨੀ, 10 ਰੁਪਏ ਦਾ ਪਾਈਪਨੂੰਮਾ ਨੋਟ ਅਤੇ ਲਾਈਟਰ ਬਰਾਮਦ ਕੀਤਾ ਗਿਆ ਹੈ। ਇਕ ਹੋਰ ਮਾਮਲੇ 'ਚ ਥਾਣਾ ਸਿਟੀ ਬੰਗਾ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ਾ ਕਰਦਿਆਂ ਰੰਗੇ ਹੱਥੀਂ ਕਾਬੂ ਕਰਕੇ ਉਸ ਕੋਲੋਂ ਵੀਹ ਰੁਪਏ ਦਾ ਪਾਇਪਨੂੰਮਾ ਨੋਟ, ਪੰਨੀ ਅਤੇ ਲਾਈਟਰ ਬਰਾਮਦ ਕੀਤਾ ਹੈ। ਐੱਸ. ਐੱਚ. ਓ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਵਿੱਕੀ ਪੁੱਤਰ ਤਾਰੂ ਰਾਮ ਵਾਸੀ ਬੰਗਾ ਵਜੋਂ ਹੋਈ ਹੈ। 

ਇਕ ਹੋਰ ਮਾਮਲੇ ਵਿਚ ਥਾਣਾ ਬਲਾਚੌਰ ਦੀ ਪੁਲਸ ਨੇ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਸ ਜਾਂਚ ਅਧਿਕਾਰੀ ਐੱਸ. ਆਈ. ਰਾਕੇਸ਼ਪਾਲ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਉਰਫ਼ ਘੁੱਗੀ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਕਰਾਵਰ, ਥਾਣਾ ਬਲਾਚੌਰ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਸਾਰੇ ਮਾਮਲਿਆਂ 'ਚ ਫੜੇ ਗਏ ਦੋਸ਼ੀਆਂ ਖ਼ਿਲਾਫ਼ ਸਬੰਧਤ ਥਾਣਿਆਂ ’ਚ ਐੱਨ. ਡੀ. ਪੀ. ਐੱਸ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਬਠਿੰਡਾ 'ਚ ਸ਼ਰਾਬ ਦੀ ਫੈਕਟਰੀ ਵਿਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News