ਡਰੱਗ ਇੰਸਪੈਕਟਰ ਵੱਲੋਂ ਦਵਾਈਆਂ ਵੇਚਣ ਵਾਲਿਆਂ ਦੀਆਂ ਦੁਕਾਨਾਂ ਦੀ ਕੀਤੀ ਅਚਨਚੇਤ ਚੈਕਿੰਗ
Monday, Mar 03, 2025 - 04:17 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਡਰੱਗ ਇੰਸਪੈਕਟਰ ਮਨਪ੍ਰੀਤ ਸਿੰਘ ਦੀ ਟੀਮ ਨੇ ਕਸਬੇ ਰਾਹੋਂ ਵਿਖੇ ਅੱਧੀ ਦਰਜਨ ਤੋਂ ਵੱਧ ਦਵਾਈਆਂ ਵੇਚਣ ਵਾਲਿਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ। ਕਮਿਸ਼ਨਰ ਡਰੱਗ ਅਭਿਨਵ ਤ੍ਰਿਖਾ ਅਤੇ ਪੰਜਾਬ ਸਰਕਾਰ ਦੇ ਨਸ਼ਾ ਵਿਰੋਧੀ ਪ੍ਰੋਗਰਾਮ ਤਹਿਤ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਡਰੱਗ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਅਚਨਚੇਤ ਚੈਕਿੰਗ ਦੌਰਾਨ ਨਸ਼ਾ ਵੇਚਣ ਵਾਲਿਆਂ ਦੇ ਸੇਲ-ਪਰਚੇਜ਼ ਰਿਕਾਰਡ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਕੁਝ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਵਾਈਆਂ।
ਉਨ੍ਹਾਂ ਦੱਸਿਆ ਕਿ ਡਰੱਗ ਵਿਭਾਗ ਵੱਲੋਂ ਦਵਾਈਆਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਹਰ ਮਹੀਨੇ ਦਵਾਈ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਰਾਹੋਂ ਕਸਬੇ ਵਿੱਚ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਕੁਝ ਦਵਾਈ ਵਿਕਰੇਤਾਵਾਂ ਵੱਲੋਂ ਡਰੱਗ ਐਂਡ ਕਾਸਮੈਟਿਕ ਐਕਟ ਦੀ ਉਲੰਘਣਾ ਪਾਈ ਗਈ ਅਤੇ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ ਵੱਡਾ ਪੁਲ
ਉਨ੍ਹਾਂ ਕਿਹਾ ਕਿ ਕੈਮਿਸਟਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸ਼ਡਿਊਲ ਐੱਚ-1 ਦਵਾਈਆਂ ਦਾ ਰਿਕਾਰਡ ਕਾਇਮ ਰੱਖਣ ਤੇ ਬਿਨਾਂ ਪਰਚੀ ਤੋਂ ਦਵਾਈਆਂ ਨਾ ਦੇਣ। ਕੈਮਿਸਟਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਨਸ਼ੇੜੀਆਂ ਨਾਲ ਸੰਪਰਕ ਨਾ ਕਰਨ। ਉਨ੍ਹਾਂ ਕੈਮਿਸਟਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਭਵਿੱਖ ਵਿਚ ਜੇਕਰ ਕੋਈ ਵੀ ਡਰੱਗ ਐਂਡ ਕਾਸਮੈਟਿਕ ਐਕਟ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਨਸ਼ੇ ਦੇ ਸੌਦਾਗਰਾਂ ਨੂੰ ਕਪੂਰਥਲਾ ਦੇ SSP ਦੀ ਚਿਤਾਵਨੀ, ਨਾਜਾਇਜ਼ ਕਬਜ਼ੇ ਨਾ ਛੱਡਣ ਵਾਲਿਆਂ 'ਤੇ ਹੋਵੇਗਾ ਵੱਡਾ ਐਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e