ਗੋਇੰਦਵਾਲ ਜੇਲ੍ਹ ਤੋਂ ਚੱਲ ਰਹੇ ਡਰੱਗ ਨੈੱਟਵਰਕ ਦਾ ਪਰਦਾਫਾਸ਼, ਮੁਲਜ਼ਮ ਗ੍ਰਿਫਤਾਰ

Sunday, Dec 10, 2023 - 09:56 PM (IST)

ਗੋਇੰਦਵਾਲ ਜੇਲ੍ਹ ਤੋਂ ਚੱਲ ਰਹੇ ਡਰੱਗ ਨੈੱਟਵਰਕ ਦਾ ਪਰਦਾਫਾਸ਼, ਮੁਲਜ਼ਮ ਗ੍ਰਿਫਤਾਰ

ਕਪੂਰਥਲਾ (ਭੂਸ਼ਣ,ਮਹਾਜਨ,ਮਲਹੋਤਰਾ)- ਸੀ.ਆਈ.ਏ. ਸਟਾਫ ਕਪੂਰਥਲਾ ਦੀ ਪੁਲਸ ਨੇ ਗੋਇੰਦਵਾਲ ਸਾਹਿਬ ਜੇਲ੍ਹ ਤੋਂ ਚੱਲ ਰਹੇ ਨਸ਼ੇ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਹੈਰੋਇਨ ਅਤੇ ਅਫੀਮ ਦੀ ਵੱਡੀ ਖੇਪ ਸਮੇਤ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਦੋ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜਦਕਿ ਗੋਇੰਦਵਾਲ ਜੇਲ੍ਹ ਵਿਚ ਬੰਦ ਮੁੱਖ ਮੁਲਜ਼ਮ ਨੂੰ ਜਲਦੀ ਹੀ ਪ੍ਰੋਡਕਸ਼ਨ ਵਾਰੰਟ ’ਤੇ ਥਾਣਾ ਸਿਟੀ ਵਿਚ ਲਿਆਂਦਾ ਜਾਵੇਗਾ।

ਜਾਣਕਾਰੀ ਅਨੁਸਾਰ ਐੱਸ.ਐੱਸ.ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਹੁਕਮਾਂ ’ਤੇ ਜ਼ਿਲ੍ਹੇ ਭਰ ’ਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਐੱਸ.ਪੀ. (ਡੀ.) ਰਾਮਨਿੰਦਰ ਸਿੰਘ ਅਤੇ ਡੀ.ਐੱਸ.ਪੀ. ਗੁਰਮੀਤ ਸਿੰਘ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਨੇ ਪੁਲਸ ਟੀਮ ਨਾਲ ਕਾਂਜਲੀ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਟੀਮ ਨੂੰ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਦੇਵੀ ਦਾਸਪੁਰਾ ਥਾਣਾ ਜੰਡਿਆਲਾ ਗੁਰੂ ਜ਼ਿਲ੍ਹਾ ਅੰਮ੍ਰਿਤਸਰ ਜੋ ਕਿ ਵੱਖ-ਵੱਖ ਮਾਮਲਿਆਂ ’ਚ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ’ਚ ਬੰਦ ਹੈ ਤੇ ਜੇਲ੍ਹ ਵਿਚ ਉਹ ਨਸ਼ੇ ਦਾ ਨੈੱਟਵਰਕ ਚਲਾ ਰਿਹਾ ਹੈ।

ਇਹ ਵੀ ਪੜ੍ਹੋ- U-19 ਏਸ਼ੀਆ ਕੱਪ : ਪਾਕਿਸਤਾਨ ਨੇ ਭਾਰਤ ਨੂੰ 8 ਵਿਕਟਾਂ ਨਾਲ ਹਰਾਇਆ, ਸੈਮੀਫਾਈਨਲ 'ਚ ਕੀਤਾ ਪ੍ਰਵੇਸ਼

ਮੁਖ਼ਬਰ ਨੇ ਸੂਚਨਾ ਦਿੱਤੀ ਸੀ ਕਿ ਉਕਤ ਮੁਲਜ਼ਮ ਦਾ ਸਾਥੀ ਮਨਜਿੰਦਰ ਸਿੰਘ ਉਰਫ ਮਨੀ ਪੁੱਤਰ ਬਲਦੇਵ ਸਿੰਘ ਵਾਸੀ ਜੰਡਿਆਲਾ ਗੁਰੂ ਜ਼ਿਲ੍ਹਾ ਅੰਮ੍ਰਿਤਸਰ ਇਸ ਸਮੇਂ ਹੈਰੋਇਨ ਅਤੇ ਅਫੀਮ ਦੀ ਵੱਡੀ ਖੇਪ ਲੈ ਕੇ ਕਾਂਜਲੀ ਮਾਰਗ ’ਤੇ ਗਾਹਕ ਦੀ ਉਡੀਕ ਕਰ ਰਿਹਾ ਹੈ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਮਨਜਿੰਦਰ ਸਿੰਘ ਉਰਫ਼ ਮਨੀ ਹੈਰੋਇਨ ਦੀ ਵੱਡੀ ਖੇਪ ਸਮੇਤ ਫੜਿਆ ਜਾ ਸਕਦਾ ਹੈ। ਜਿਸ ’ਤੇ ਸੀ.ਆਈ.ਏ. ਸਟਾਫ਼ ਦੀ ਪੁਲਸ ਨੇ ਛਾਪਾ ਮਾਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ 35 ਗ੍ਰਾਮ ਹੈਰੋਇਨ ਅਤੇ 500 ਗ੍ਰਾਮ ਅਫੀਮ ਬਰਾਮਦ ਹੋਈ।

ਇਹ ਵੀ ਪੜ੍ਹੋ- ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਲੜੀ ਦਾ ਪਹਿਲਾ ਟੀ-20 ਮੁਕਾਬਲਾ ਮੀਂਹ ਕਾਰਨ ਹੋਇਆ ਰੱਦ

ਪੁੱਛਗਿੱਛ ਦੌਰਾਨ ਮੁਲਜ਼ਮ ਮਨਜਿੰਦਰ ਸਿੰਘ ਉਰਫ਼ ਮਨੀ ਨੇ ਖੁਲਾਸਾ ਕੀਤਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਗੋਇੰਦਵਾਲ ਜੇਲ੍ਹ ਵਿਚ ਬੰਦ ਹਰਪ੍ਰੀਤ ਸਿੰਘ ਉਰਫ਼ ਹੈਪੀ ਨਾਲ ਸਬੰਧ ਰੱਖਦਾ ਹੈ ਅਤੇ ਉਸ ਦੇ ਇਸ਼ਾਰੇ ’ਤੇ ਹੈਰੋਇਨ ਅਤੇ ਅਫ਼ੀਮ ਦੀ ਖੇਪ ਸਪਲਾਈ ਕਰਦਾ ਹੈ। ਉਹ ਬਰਾਮਦ ਹੋਈ ਹੈਰੋਇਨ ਅਤੇ ਅਫੀਮ ਦੀ ਖੇਪ ਪਹੁੰਚਾਉਣ ਲਈ ਗਾਹਕ ਦੀ ਤਲਾਸ਼ ਕਰ ਰਿਹਾ ਸੀ। ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਗੋਇੰਦਵਾਲ ਜੇਲ੍ਹ ਵਿਚ ਬੰਦ ਹਰਪ੍ਰੀਤ ਸਿੰਘ ਉਰਫ਼ ਹੈਪੀ ਅਤੇ ਮਨਜਿੰਦਰ ਸਿੰਘ ਉਰਫ਼ ਮਨੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਬੰਦ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਜਲਦ ਹੀ ਪ੍ਰੋਡਕਸ਼ਨ ਵਾਰੰਟ 'ਤੇ ਪੁੱਛਗਿੱਛ ਲਈ ਸੀ.ਆਈ.ਏ. ਸਟਾਫ ਕਪੂਰਥਲਾ ਲਿਆਂਦਾ ਜਾਵੇਗਾ, ਤਾਂ ਜੋ ਉਸ ਪਾਸੋਂ ਖੁਲਾਸੇ ਕੀਤੇ ਜਾ ਸਕਣ। ਪੁੱਛਗਿੱਛ ਦੌਰਾਨ ਕਈ ਸਨਸਨੀਖੇਜ਼ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News