ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਕਾਬੂ

04/29/2021 4:24:50 PM

ਫਗਵਾੜਾ (ਹਰਜੋਤ)- ਸਦਰ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਧਾਰਾ 22-61-85 ਐੱਨ. ਡੀ. ਪੀ. ਐੱਸ. ਐਕਟ, 188 ਆਈ. ਪੀ. ਸੀ.  ਤਹਿਤ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਫਿਲਹਾਲ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਨਹੀਂ ਲੱਗੇਗੀ ਕੋਰੋਨਾ ਵੈਕਸੀਨ, ਜਾਣੋ ਵਜ੍ਹਾ

ਐੱਸ. ਐੱਚ. ਓ. ਸਦਰ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਏ. ਐੱਸ. ਆਈ. ਕੁਲਦੀਪ ਸਿੰਘ ਦੀ ਅਗਵਾਈ ’ਚ ਦਾਣਾ ਮੰਡੀ ਲਾਗਿਉਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 230 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਕਾਬੂ ਕੀਤੇ ਵਿਅਕਤੀ ਦੀ ਪਛਾਣ ਮਲਕੀਅਤ ਸਿੰਘ ਉਰਫ਼ ਸੁੱਖੀ ਪੁੱਤਰ ਮੰਗਲ ਸਿੰਘ ਵਾਸੀ ਪੰਡਰੀ ਗੰਗਾ ਸਿੰਘ ਥਾਣਾ ਮੇਹਟੀਆਣਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਜ਼ਰੂਰੀ ਵਸਤਾਂ ਦੇ ਜਮ੍ਹਾਖੋਰਾਂ ਤੇ ਕਾਲਾਬਾਜ਼ਾਰੀਆਂ ਦੀ ਹੁਣ ਖੈਰ ਨਹੀਂ, ਡੀ. ਸੀ. ਨੇ ਦਿੱਤੇ ਇਹ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News