ਸੁਲਤਾਨਪੁਰ ਲੋਧੀ '' ਚ ਨਸ਼ਾ ਤਸਕਰ ਦੇ ਘਰ ''ਤੇ ਚਲਿਆ ਪੀਲਾ ਪੰਜਾ
Wednesday, Dec 31, 2025 - 12:11 PM (IST)
ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)- ਪੰਜਾਬ ਸਰਕਾਰ ਦੀ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਥਾਣਾ ਸੁਲਤਾਨਪੁਰ ਲੋਧੀ ਦੇ ਪਿੰਡ ਸੇਚਾ ਵਿਖੇ ਪੰਚਾਇਤ ਵੱਲੋਂ ਆਪਣੇ ਪੱਧਰ ‘ਤੇ ਮਤਾ ਪਾ ਕੇ ਨਸ਼ਾ ਤਸਕਰ ਵੱਲੋਂ ਪੰਚਾਇਤੀ ਜ਼ਮੀਨ ਉੱਪਰ ਕੀਤੀ ਨਾਜਾਇਜ਼ ਉਸਾਰੀ ਵਿਰੁੱਧ ਕਾਰਵਾਈ ਕਰਵਾਈ ਗਈ। ਮੰਗਲਵਾਰ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਬੀ. ਡੀ. ਪੀ. ਓ. ਸੁਲਤਾਨਪੁਰ ਲੋਧੀ ਦੇ ਹੁਕਮਾਂ ‘ਤੇ ਨਸ਼ਾ ਤਸਕਰ ਵੱਲੋਂ ਪੰਚਾਇਤੀ ਜ਼ਮੀਨ ਉੇੱਪਰ ਕੀਤੀ ਨਾਜਾਇਜ਼ ਉਸਾਰੀ ਨੂੰ ਢਾਹਿਆ ਗਿਆ। ਇਥੇ ਥਾਣਾ ਸੁਲਤਾਨਪੁਰ ਲੋਧੀ ਅਧੀਨ ਪਿੰਡ ਸੇਚਾਂ ਵਿਖੇ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਜਰਨੈਲ ਸਿੰਘ ਵੱਲੋਂ ਪੰਚਾਇਤ ਦੀ ਮਾਲਕੀ ਵਾਲੀ ਜ਼ਮੀਨ ਉੱਪਰ ਕੀਤੇ ਕਬਜ਼ੇ ‘ਤੇ ਪ੍ਰਸ਼ਾਸਨ ਵੱਲੋਂ ਪੀਲਾ ਪੰਜਾ ਚਲਾਇਆ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਚੱਲੀਆਂ ਗੋਲ਼ੀਆਂ! ਪੁਲਸ ਨੇ ਕਰ 'ਤਾ ਐਨਕਾਊਂਟਰ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਬੀ. ਡੀ. ਪੀ. ਓ. ਸੁਲਤਾਨਪੁਰ ਲੋਧੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਦੱਸਿਆ ਗਿਆ ਸੀ ਕਿ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਹਿੱਸਾ ਲੈਂਦੇ ਹੋਏ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਜਰਨੈਲ ਸਿੰਘ ਵੱਲੋਂ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕਰਕੇ ਘਰ ਬਣਾਇਆ ਹੋਇਆ ਹੈ, ਜਿਸ ਉੱਪਰ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਗਈ ।
ਇਹ ਵੀ ਪੜ੍ਹੋ: ਸਾਬਕਾ CM ਚੰਨੀ ਦੇ ਘਰ ਨੇੜੇ ਚੱਲੀਆਂ ਗੋਲ਼ੀਆਂ! ਦੋ ਧਿਰਾਂ ਵਿਚਾਲੇ ਹੋਇਆ ਟਕਰਾਅ

ਉਨ੍ਹਾਂ ਕਿਹਾ ਕਿ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਜਰਨੈਲ ਸਿੰਘ ਵਿਰੁੱਧ ਵੱਖ-ਵੱਖ ਥਾਣਿਆਂ ਵਿਚ ਕੁੱਲ੍ਹ 9 ਮੁਕੱਦਮੇ ਜਿਨ੍ਹਾਂ ਵਿਚੋਂ ਐੱਨ. ਡੀ. ਪੀ. ਐੱਸ. ਐਕਟ ਦੇ 7 ਅਤੇ ਲੜਾਈ ਝਗੜੇ ਦੇ 2 ਮਾਮਲੇ ਦਰਜ ਸਨ। ਉਨ੍ਹਾਂ ਕਿਹਾ ਕਿ ਪੰਚਾਇਤ ਵੱਲੋਂ ਆਪਣੇ ਪੱਧਰ ‘ਤੇ ਮਤਾ ਪਾ ਕੇ ਨਸ਼ਾ ਤਸਕਰ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਵਿਚੋਂ ਨਸ਼ਾ ਤਸਕਰੀ ਨੂੰ ਖ਼ਤਮ ਕਰਨ ਦੇ ਵਿਚ ਪੁਲਸ ਪ੍ਰਸ਼ਾਸਨ ਦੇ ਸਾਥ ਦੇਣ ਅਤੇ ਜੇਕਰ ਕਿਸੇ ਵੀ ਨਸ਼ਾ ਪੀੜਤ ਬਾਰੇ ਜਾਣਕਾਰੀ ਪ੍ਰਾਪਤ ਹੁੰਦੀ ਹੈ ਤਾਂ ਉਸ ਦਾ ਨਸ਼ਾ ਮੁਕਤੀ ਕੇਂਦਰ ਵਿਖੇ ਇਲਾਜ ਕਰਵਾ ਕੇ ਸਮਾਜ ਦੀ ਮੁੱਖ ਧਾਰਾ ਵਿਚ ਲਿਆਂਦਾ ਜਾਵੇ।
ਤੂਰਾ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਨਿਰਦੇਸ਼ਾਂ ਦੇ ਤਹਿਤ ਜ਼ਿਲ੍ਹਾ ਪੁਲਸ ਨਸ਼ਾ ਤਸਕਰੀ ਨੂੰ ਨੱਥ ਪਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਦਮ ਚੁੱਕੇ ਜਾਣਗੇ। ਪੁਲਸ ਅਧਿਕਾਰੀ ਨੇ ਦੱਸਿਆ ਕਿ ਨਸ਼ਾ ਤਸਕਰੀ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ।
ਇਹ ਵੀ ਪੜ੍ਹੋ: ਇਕ ਹਜ਼ਾਰ ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਖ਼ੁਸ਼ਖ਼ਬਰੀ! ਮੰਤਰੀ ਹਰਪਾਲ ਚੀਮਾ ਨੇ ਆਖੀ ਵੱਡੀ ਗੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
