ਨਸ਼ਾ ਸਮੱਗਲਰ ਦੀ 38 ਲੱਖ ਦੀ ਪ੍ਰਾਪਰਟੀ ਜ਼ਬਤ, ਪੁਲਸ ਨੇ ਘਰ ਦੇ ਗੇਟ ’ਤੇ ਲਾਇਆ ਨੋਟਿਸ
Saturday, Mar 08, 2025 - 01:41 PM (IST)

ਗੜ੍ਹਦੀਵਾਲਾ (ਮੁਨਿੰਦਰ, ਭੱਟੀ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ ਬੀਤੇ ਦਿਨ ਪੁਲਸ ਪ੍ਰਸ਼ਾਸਨ ਵੱਲੋਂ ਪਿੰਡ ਖੁਰਦਾਂ ਵਿਖੇ ਦਸਤਕ ਦੇ ਕੇ ਇਕ ਨਸ਼ਾ ਸਮੱਗਲਰ ਦੀ ਲਗਭਗ 38 ਲੱਖ ਰੁਪਏ ਦੀ ਪ੍ਰਾਪਰਟੀ ਨੂੰ ਜ਼ਬਤ ਕਰਨ ਦਾ ਨੋਟਿਸ ਉਸ ਦੇ ਘਰ ਦੇ ਗੇਟ ’ਤੇ ਲਗਾਇਆ ਗਿਆ। ਇਸ ਸਬੰਧੀ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ’ਤੇ ਐੱਸ. ਪੀ. ਸਰਬਜੀਤ ਸਿੰਘ ਬਾਹੀਆ, ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵ ਅਤੇ ਐੱਸ. ਐੱਚ. ਓ. ਥਾਣਾ ਗੜਦੀਵਾਲਾ ਸਤਪਾਲ ਸਿੰਘ ਬਾਜਵਾ ਦੀ ਅਗਵਾਈ ਹੇਠ ਭਾਰੀ ਪੁਲਸ ਪਾਰਟੀ ਪਿੰਡ ਖੁਰਦਾਂ ਪਹੁੰਚੀ ਅਤੇ ਨਸ਼ਾ ਸਮੱਗਲਰ ਸਤਪਾਲ ਸਿੰਘ ਉਰਫ਼ ਸਾਬੀ ਪੁੱਤਰ ਚਰਨ ਸਿੰਘ ਦੀ ਪ੍ਰਾਪਰਟੀ ਨੂੰ ਜ਼ਬਤ ਕਰਨ ਲਈ ਆਰਡਰਾਂ ਦਾ ਨੋਟਿਸ ਉਸ ਦੇ ਘਰ ਦੇ ਗੇਟ ’ਤੇ ਲਗਾਇਆ ।
ਇਹ ਵੀ ਪੜ੍ਹੋ : ਪੰਜਾਬ 'ਚ ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ, ਵੱਡੀ ਅਪਡੇਟ ਆਈ ਸਾਹਮਣੇ
ਇਸ ਸਬੰਧੀ ਜਾਣਕਾਰੀ ਦਿੰਦੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਉਕਤ ਸਤਪਾਲ ਸਿੰਘ ਉਰਫ਼ ਸਾਬੀ ਜੋਕਿ ਲਗਾਤਾਰ ਨਸ਼ਾ ਵੇਚਣ ਦਾ ਕਾਰੋਬਾਰ ਕਰਦਾ ਸੀ। ਜਿਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਕਰੀਬ 5 ਮੁਕੱਦਮੇ ਦਰਜ ਸਨ ਅਤੇ ਸੀਨੀਅਰ ਅਫ਼ਸਰ ਦੀਆਂ ਹਦਾਇਤਾਂ ਮੁਤਾਬਕ ਸਤਪਾਲ ਸਿੰਘ ਉਰਫ਼ ਸਾਬੀ ਖ਼ਿਲਾਫ਼ 68-ਐੱਫ਼ ਦੇ ਤਹਿਤ ਉਸ ਦੀ ਕਰੀਬ 38 ਲੱਖ ਰੁਪਏ ਤੋਂ ਵੱਧ ਦੀ ਜਾਇਦਾਦ ਨੂੰ ਜ਼ਬਤ ਕੀਤਾ ਗਿਆ, ਜਿਸ ਦੇ ਘਰ ਅੱਗੇ ਉਕਤ ਸੀਲ ਕੀਤੇ ਆਰਡਰਾਂ ਨੂੰ ਲਗਾਇਆ ਗਿਆ।
ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੰਜਾਬ, ਇਸ ਇਲਾਕੇ 'ਚ 5000 ਪੁਲਸ ਮੁਲਾਜ਼ਮਾਂ ਦੀ ਕਰ 'ਤੀ ਤਾਇਨਾਤੀ
ਇਸ ਮੌਕੇ ਡੀ. ਐੱਸ. ਪੀ. ਟਾਂਡਾ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਤਾੜਨਾ ਦਿੰਦੇ ਹੋਏ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜਾਂ ਤਾਂ ਉਹ ਨਸ਼ੇ ਦਾ ਧੰਦਾ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਣ ਨਹੀਂ ਤਾਂ ਇਸੇ ਤਰ੍ਹਾਂ ਹੀ ਉਨ੍ਹਾਂ ਦੀਆਂ ਪ੍ਰਾਪਰਟੀਆਂ ਨੂੰ ਜ਼ਬਤ ਕੀਤਾ ਜਾਵੇਗਾ ਜਾਂ ਫਿਰ ਢਹਿ-ਢੇਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ 'ਚ ਮੁੜ ਵਧੇਗੀ ਠੰਡ, 2 ਦਿਨ ਪਵੇਗਾ ਮੀਂਹ, ਜਾਣੋ ਆਉਣ ਵਾਲੇ ਦਿਨਾਂ 'ਚ ਮੌਸਮ ਦਾ ਹਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e