ਪਿਸਤੌਲ ਤੇ ਜ਼ਿੰਦਾ ਕਾਰਤੂਸਾਂ ਸਮੇਤ ਨਸ਼ਾ ਸਮੱਗਲਰ ਕਾਬੂ

Saturday, Aug 27, 2022 - 02:36 AM (IST)

ਪਿਸਤੌਲ ਤੇ ਜ਼ਿੰਦਾ ਕਾਰਤੂਸਾਂ ਸਮੇਤ ਨਸ਼ਾ ਸਮੱਗਲਰ ਕਾਬੂ

ਜਲੰਧਰ (ਮਾਹੀ, ਸੁਨੀਲ) : ਦਿਹਾਤ ਦੇ ਥਾਣਾ ਮਕਸੂਦਾਂ ਦੀ ਪੁਲਸ ਨੇ ਇਕ ਨਸ਼ਾ ਸਮੱਗਲਰ ਨੂੰ ਪਿਸਤੌਲ ਤੇ 6 ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮਕਸੂਦਾਂ ਦੇ ਐੱਸ. ਐੱਚ. ਓ. ਮਨਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਏ. ਐੱਸ. ਆਈ. ਸਤਨਾਮ ਸਿੰਘ ਜਦੋਂ ਪੁਲਸ ਪਾਰਟੀ ਸਮੇਤ ਵਰਿਆਣਾ ਦੇ ਰੇਲਵੇ ਫਾਟਕ ਨੇੜੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖ਼ਬਰ ਖਾਸ ਵੱਲੋਂ ਇਤਲਾਹ ਦਿੱਤੀ ਗਈ ਕਿ ਜਤਿੰਦਰ ਕੁਮਾਰ ਉਰਫ ਜਿੰਦਰ ਪੁੱਤਰ ਭੂਸ਼ਣ ਲਾਲ ਵਾਸੀ ਮੁਹੱਲਾ ਸ਼ੌਰੀਆ ਨੇੜੇ ਸ਼ੀਤਲਾ ਮੰਦਰ ਕਪੂਰਥਲਾ ਥਾਣਾ ਸਿਟੀ ਕਪੂਰਥਲਾ ਹਾਲ ਵਾਸੀ ਜਲੰਧਰ ਕੁੰਜ ਇਕ ਗੈਰ-ਕਾਨੂੰਨੀ ਹਥਿਆਰ, ਜਿਸ ਨੂੰ ਉਹ ਹਰ ਸਮੇਂ ਆਪਣੇ ਨਾਲ ਰੱਖਦਾ ਹੈ, ਸਣੇ ਕਾਰ ’ਚ ਕਪੂਰਥਲਾ ਰੋਡ ਤੋਂ ਜਲੰਧਰ ਵੱਲ ਆ ਰਿਹਾ ਹੈ।

ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ 'ਚ ਨੇਤਰਹੀਣ ਬਿਰਧ ਆਸ਼ਰਮ ਦੇ 2 ਨੌਜਵਾਨਾਂ ਦੀ ਮੌਤ

ਸੂਚਨਾ ਦੇ ਆਧਾਰ ’ਤੇ ਪੁਲਸ ਨੇ ਉੱਥੇ ਨਾਕਾਬੰਦੀ ਕਰਕੇ ਕਈ ਵਾਹਨਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਕਾਰ ਨੂੰ ਰੋਕ ਕੇ ਚਾਲਕ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਦੇਸੀ ਪਿਸਤੌਲ ਬਰਾਮਦ ਹੋਇਆ। ਪਿਸਤੌਲ ਦੀ ਜਾਂਚ ਕੀਤੀ ਗਈ ਤਾਂ ਕੇ. ਈ. ਮਾਰਕਾ ਦਾ 7.65 ਮਿ.ਮੀ. 6 ਜ਼ਿੰਦਾ ਕਾਰਤੂਸ ਬਰਾਮਦ ਹੋਏ। ਇਸ ’ਤੇ ਕਾਰ ਚਾਲਕ ਨੂੰ ਕਾਬੂ ਕਰ ਲਿਆ ਗਿਆ। ਫੜੇ ਗਏ ਮੁਲਜ਼ਮ ਨੇ ਆਪਣੀ ਪਛਾਣ ਜਤਿੰਦਰ ਕੁਮਾਰ ਉਰਫ਼ ਜਿੰਦਰ ਵਜੋਂ ਦੱਸੀ, ਜਿਸ ਖ਼ਿਲਾਫ਼ 25 ਅਸਲਾ ਐਕਟ 1959 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਐੱਨ. ਡੀ. ਪੀ. ਸੀ. ਐਕਟ ਦੀਆਂ 5 ਧਾਰਾਵਾਂ ਤੇ ਹੋਰ ਕਈ ਅਪਰਾਧਿਕ ਮਾਮਲੇ ਜਿੰਦਰ ਖ਼ਿਲਾਫ਼ ਦਰਜ ਹਨ।

ਇਹ ਵੀ ਪੜ੍ਹੋ : ਖੇਤ 'ਚ ਖਾਦ ਪਾ ਰਹੇ 2 ਨੌਜਵਾਨਾਂ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਨਾਲ ਹੋਈ ਮੌਤ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਮਕਸੂਦਾਂ ਦੀ ਪੁਲਸ ਨੇ ਇਸ ਮਾਮਲੇ ਸਬੰਧੀ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਪੁੱਛਗਿੱਛ ਲਈ ਹਿਰਾਸਤ ’ਚ ਲਿਆ ਹੈ ਕਿਉਂਕਿ ਪੁਲਸ ਵੱਲੋਂ ਕਾਬੂ ਕੀਤੇ ਗਏ ਜਿੰਦਰ ਨੇ ਉੱਚ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਟਾਂਡਾ ਦਾ ਰਹਿਣ ਵਾਲਾ ਹੈ। ਇਕ ਨੌਜਵਾਨ ਨੇ ਕੁਝ ਸਮਾਂ ਪਹਿਲਾਂ ਉਸ ਨੂੰ ਪੈਸੇ ਇਕੱਠੇ ਕਰਨ ਲਈ ਕਿਹਾ ਸੀ ਤਾਂ ਜੋ ਉਹ ਉਸ ਨੂੰ ਇਕ ਹੋਰ ਪਿਸਤੌਲ ਖਰੀਦ ਕੇ ਦੇਵੇਗਾ, ਜਦੋਂ ਪੁਲਸ ਨੇ ਉਨ੍ਹਾਂ ਨੂੰ ਇਸ ਬਾਰੇ ਪੁੱਛਿਆ ਤਾਂ ਉਨ੍ਹਾਂ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News