CIA ਸਟਾਫ਼ ਵੱਲੋਂ ਡਰੱਗ ਸਮੱਗਲਰ ਗ੍ਰਿਫ਼ਤਾਰ, ਹੈਰੋਇਨ ਬਰਾਮਦ
Saturday, Jan 04, 2025 - 03:06 PM (IST)
ਜਲੰਧਰ (ਸ਼ੋਰੀ)–ਦਿਹਾਤੀ ਇਲਾਕਿਆਂ ਨੂੰ ਨਸ਼ਾ-ਮੁਕਤ ਕਰਨ ਲਈ ਜ਼ਿਲ੍ਹਾ ਦਿਹਾਤੀ ਪੁਲਸ ਦੀ ਕਾਰਵਾਈ ਜਾਰੀ ਹੈ। ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਵੱਲੋਂ ਖ਼ੁਫ਼ੀਆ ਸੂਚਨਾ ਤੋਂ ਬਾਅਦ ਮੁਹਿੰਮ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਖ਼ੁਲਾਸਾ ਕੀਤਾ ਕਿ ਇੰਸ. ਪੁਸ਼ਪ ਬਾਲੀ ਵੱਲੋਂ ਸੂਚਨਾ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਐੱਸ. ਪੀ. (ਇਨਵੈਸਟੀਗੇਸ਼ਨ) ਜਸਰੂਪ ਕੌਰ ਬਾਠ ਅਤੇ ਡੀ. ਐੱਸ. ਪੀ. (ਇਨਵੈਸਟੀਗੇਸ਼ਨ) ਸਰਵਣਜੀਤ ਸਿੰਘ ਦੀ ਦੇਖ-ਰੇਖ ਵਿਚ ਇਕ ਵਿਸ਼ੇਸ਼ ਟੀਮ ਸਿਨੇਮਾ ਮੋੜ ਕਰਤਾਰਪੁਰ ਨੇੜੇ ਤਾਇਨਾਤ ਸੀ। ਟੀਮ ਨੇ ਮੋਟਰਸਾਈਕਲ ਸਵਾਰ ਆਲਮਪੁਰ ਬੱਕਾ ਪਿੰਡ ਦੇ ਰਣਜੀਤ ਸਿੰਘ ਉਰਫ਼ ਨੀਟੂ ਨੂੰ ਸ਼ੱਕ ਹੋਣ ’ਤੇ ਰੋਕਿਆ ਅਤੇ ਉਸ ਦੀ ਤਲਾਸ਼ੀ ਲਈ ਤਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ- ਜਲੰਧਰ 'ਚ ਹੋਏ ਦੋਹਰੇ ਕਤਲਕਾਂਡ ਦੇ ਮਾਮਲੇ 'ਚ ਵੱਡੀ ਅਪਡੇਟ, ਪੁਲਸ ਨੇ ਕਰ 'ਤੇ ਅਹਿਮ ਖ਼ੁਲਾਸੇ
ਖੱਖ ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਂਚ ਵਿਚ ਪਤਾ ਲੱਗਾ ਹੈ ਕਿ ਮੁਲਜ਼ਮ ’ਤੇ ਪਹਿਲਾਂ ਮਾਰਚ 2022 ਵਿਚ ਪੁਲਸ ਥਾਣਾ ਕਰਤਾਰਪੁਰ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਮੁਲਜ਼ਮ ਖ਼ਿਲਾਫ਼ ਐਕਟ ਦੀ ਧਾਰਾ 21 ਬੀ 61-85 ਤਹਿਤ ਇਕ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਦਿਨ-ਚੜ੍ਹਦਿਆਂ ਹੀ ਦੋਹਰੇ ਕਤਲ ਨਾਲ ਕੰਬਿਆ ਪੰਜਾਬ, ਦੋਸਤ ਨੇ 2 ਨੌਜਵਾਨਾਂ ਨੂੰ ਮਾਰੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e