ਜ਼ਿਆਦਾ ਪੈਸੇ ਕਮਾਉਣ ਦੇ ਲਾਲਚ ’ਚ ਬਣੇ ਨਸ਼ਾ ਸਮੱਗਲਰ, 400 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ
Wednesday, Nov 29, 2023 - 04:10 PM (IST)

ਜਲੰਧਰ (ਮਹੇਸ਼)- ਨਸ਼ੇ ਦੇ ਕਾਰੋਬਾਰ ’ਚ ਸੌਖੇ ਢੰਗ ਨਾਲ ਵੱਧ ਪੈਸੇ ਕਮਾਉਣ ਦੇ ਲਾਲਚ ’ਚ ਰਾਜ ਮਿਸਤਰੀ ਅਤੇ ਕਾਰ ਸੇਲ-ਪਰਚੇਜ਼ ਦਾ ਕੰਮ ਛੱਡ ਕੇ ਹੈਰੋਇਨ ਵੇਚਣ ਵਾਲੇ 2 ਨਸ਼ਾ ਸਮੱਗਲਰਾਂ ਨੂੰ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ਼.) ਜਲੰਧਰ ਰੇਂਜ ਦੀ ਟੀਮ ਗ੍ਰਿਫ਼ਤਾਰ ਕੀਤਾ ਹੈ। ਐੱਸ. ਟੀ. ਐੱਫ਼. ਜਲੰਧਰ ਰੇਂਜ ਦੇ ਏ. ਆਈ. ਜੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਵਾਈਨ ਸ਼ਾਪ ਦੇ ਨੇੜੇ ਮਿਲਾਪ ਚੌਂਕ ਤੋਂ ਫੜੇ ਗਏ ਉਕਤ ਨਸ਼ਾ ਸਮੱਗਲਰਾਂ ਦੀ ਪਛਾਣ ਹਰਦੀਪ ਸਿੰਘ ਪੁੱਤਰ ਬਲਦੇਵ ਸਿੰਘ ਪਿੰਡ ਕੰਬੋਹ ਖੁਰਦ ਥਾਣਾ ਫਤਿਹਗੜ੍ਹ ਪੰਜਤੂਰ ਜ਼ਿਲ੍ਹਾ ਮੋਗਾ ਅਤੇ ਹਰਜਿੰਦਰ ਸਿੰਘ ਜਿੰਦਰ ਪੁੱਤਰ ਸਤਪਾਲ ਬਾਲੀ ਨਿਵਾਸੀ ਮਕਾਨ ਨੰ. 37 ਗਲੀ ਨੰਬਰ-2 ਮੁਹੱਲਾ ਰਵਿਦਾਸ ਨਗਰ ਥਾਣਾ ਡਿਵੀਜ਼ਨ ਨੰ. 1 ਜਲੰਧਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਨਿਹੰਗ ਬਾਣੇ ’ਚ ਆਏ 5 ਵਿਅਕਤੀਆਂ ਵੱਲੋਂ ਗੁ. ਅਕਾਲ ਬੁੰਗਾ ਸਾਹਿਬ ਦੇ ਤਾਲੇ ਤੋੜ ਕੇ ਕਬਜ਼ਾ ਕਰਨ ਕੋਸ਼ਿਸ਼
ਉਨ੍ਹਾਂ ਦੇ ਕਬਜ਼ੇ ’ਚੋਂ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਕਿਸੇ ਨੂੰ ਹੈਰੋਇਨ ਦੀ ਸਪਲਾਈ ਕਰਨ ਆਏ ਦੋਵੇਂ ਸਮੱਗਲਰਾਂ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਏ. ਆਈ. ਜੀ. ਸਰੋਆ ਨੇ ਦੋਸ਼ੀਆਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ’ਤੇ ਹਾਸਲ ਕੀਤਾ ਜਾ ਰਿਹਾ ਹੈ ਤਾਂ ਕਿ ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਹਰਦੀਪ ਸਿੰਘ ਤੇ ਹਰਜਿੰਦਰ ਸਿੰਘ ਦਾ ਪੁਰਾਣਾ ਕ੍ਰਿਮੀਨਲ ਰਿਕਾਰਡ ਵੀ ਚੈੱਕ ਕੀਤਾ ਜਾ ਰਿਹਾ ਹੈ।
ਜਾਂਚ ’ਚ ਪਤਾ ਲੱਗੇਗਾ ਹੈ ਕਿ ਰਾਜ ਮਿਸਤਰੀ ਦਾ ਕੰਮ ਕਰਨ ਵਾਲਾ ਹਰਦੀਪ ਸਿੰਘ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਐਕਟ ਮਾਮਲੇ ’ਚ ਜੇਲ ਜਾ ਚੁੱਕਾ ਹੈ, ਉੱਥੇ ਉਸ ਦੀ ਜਾਣ-ਪਛਾਣ ਅਤੇ ਨਸ਼ਾ ਸਮੱਗਲਰਾਂ ਨਾਲ ਹੋ ਗਈ। ਜੇਲ੍ਹ ਤੋਂ ਬਾਹਰ ਆ ਕੇ ਉਸ ਨੇ ਹੈਰੋਇਨ ਵੇਚਣ ਦੇ ਕੰਮ ਹੋਰ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ। ਹਰਜਿੰਦਰ ਸਿੰਘ ਕਾਰ ਸੇਲ-ਪਰਚੇਜ਼ ਦਾ ਕੰਮ ਕਰਦੇ ਹੋਏ ਹੀ ਬੁਰੀ ਸੰਗਤ ’ਚ ਪੈ ਗਿਆ ਅਤੇ ਖ਼ੁਦ ਨਸ਼ਾ ਕਰਨ ਦਾ ਆਦੀ ਹੋ ਗਿਆ। ਨਸ਼ੇ ਦੀ ਸਪਲਾਈ ਲਈ ਉਸ ਨੇ ਹੈਰੋਇਨ ਵੇਚਣੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਗਿੱਪੀ ਗਰੇਵਾਲ ਦੇ ਘਰ 'ਤੇ ਹੋਏ ਹਮਲੇ ਨੂੰ ਲੈ ਕੇ ਗੈਂਗਸਟਰ ਬਿਸ਼ਨੋਈ 'ਤੇ ਭੜਕੇ ਗੁਰਸਿਮਰਨ ਮੰਡ, ਕਹੀਆਂ ਵੱਡੀਆਂ ਗੱਲਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।