ਨਸ਼ੀਲੇ ਕੈਪਸੂਲਾਂ ਅਤੇ ਕਾਰ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ

Friday, Jun 28, 2024 - 06:10 PM (IST)

ਨਸ਼ੀਲੇ ਕੈਪਸੂਲਾਂ ਅਤੇ ਕਾਰ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ

ਸੁਲਤਾਨਪੁਰ ਲੋਧੀ (ਸੋਢੀ )- ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਿਦਾਇਤਾਂ 'ਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਅਤੇ ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਦਿਸ਼ਾ-ਨਿਰਦੇਸ਼ 'ਤੇ ਨਸ਼ਾ ਤਸਕਰਾਂ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਵੇਲੇ ਹੋਰ ਸਫ਼ਲਤਾ ਮਿਲੀ ਜਦ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਨਸ਼ੇ ਵਾਲੇ 525 ਕੈਪਸੂਲਾਂ ਸਮੇਤ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰ ਲਿਆ ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਬਬਨਦੀਪ ਸਿੰਘ ਲੁਬਾਣਾ ਅਤੇ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਰਾਜਿੰਦਰ ਸਿੰਘ ਅਤੇ ਏ. ਐੱਸ. ਆਈ. ਹਰਭਜਨ ਸਿੰਘ ਅਤੇ ਏ. ਐੱਸ. ਆਈ. ਬਲਦੇਵ ਸਿੰਘ ਅਤੇ ਹੋਰ ਪੁਲਸ ਪਾਰਟੀ ਸਮੇਤ ਜਦ ਥਾਣਾ ਸੁਲਤਾਨਪੁਰ ਲੋਧੀ ਤੋਂ ਡਡਵਿੰਡੀ, ਮੋਠਾਂਵਾਲ, ਲਾਟੀਆਂਵਾਲ ਸਾਈਡ ਨੂੰ ਗਸ਼ਤ ਤੇ ਸਰਕਾਰੀ ਗੱਡੀ ਵਿਚ ਜਾ ਰਹੇ ਸਨ ਤਾਂ ਮੋਠਾਂਵਾਲ ਦੇ ਸ਼ਮਸ਼ਾਨਘਾਟ ਨੇੜੇ ਇਕ ਕਾਰ ਸਵਾਰ ਵਿਅਕਤੀ ਪੁਲਸ ਨੂੰ ਵੇਖ ਕੇ ਇਕਦਮ ਆਪਣੀ ਕਾਰ ਨੂੰ ਪਿੱਛੇ ਮੋੜਨ ਲੱਗਾ ਤਾਂ ਉਸ ਦੀ ਕਾਰ ਝੋਨੇ ਦੇ ਖੇਤ ਵਿਚ ਡਿੱਗ ਗਈ। ਜਿਸ 'ਤੇ ਕਾਰ ਸਵਾਰ ਨੇ ਆਪਣੇ ਲੋਅਰ ਦੀ ਸੱਜੀ ਜੇਬ ਵਿਚੋਂ ਪਲਾਸਟਿਕ ਦਾ ਮੋਮੀ ਲਿਫ਼ਾਫ਼ਾ ਆਪਣੇ ਪੈਰਾਂ ਵਿਚ ਸੁੱਟ ਦਿੱਤਾ।

ਇਹ ਵੀ ਪੜ੍ਹੋ- ਅਕਾਲੀ ਦਲ ਵੱਲੋਂ ਬਸਪਾ ਨੂੰ ਸਮਰਥਨ ਦੇਣ 'ਤੇ ਭੜਕੇ ਬੀਬੀ ਜਗੀਰ ਕੌਰ ਤੇ ਗੁਰ ਪ੍ਰਤਾਪ ਵਡਾਲਾ, ਚੁੱਕੇ ਸਵਾਲ

ਤਲਾਸ਼ੀ ਕਰਨ 'ਤੇ 525 ਨਸ਼ੇ ਵਾਲੇ ਕੈਪਸੂਲ ਬਰਾਮਦ ਕੀਤੇ ਗਏ। ਇਸ ਸਬੰਧੀ ਰਾਜਿੰਦਰ ਸਿੰਘ ਸਬ ਇੰਸਪੈਕਟਰ ਦੇ ਬਿਆਨ 'ਤੇ ਕਾਰ ਚਾਲਕ ਲਵਪ੍ਰੀਤ ਸਿੰਘ ਉਰਫ਼ ਲਵਲੀ ਪੁੱਤਰ ਸ਼ਰਨਜੀਤ ਸਿੰਘ ਨਿਵਾਸੀ ਪਿੰਡ ਕਮਾਲਪੁਰ (ਮੋਠਾਂਵਾਲ ) ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਸ ਦੀ ਕਾਰ ਪੀ. ਬੀ. 41 ਡੀ 8567 ਵੀ ਪੁਲਸ ਨੇ ਕਬਜੇ ਵਿਚ ਲੈ ਲਈ ਹੈ । ਡੀ. ਐੱਸ. ਪੀ. ਬਬਨਦੀਪ ਸਿੰਘ ਤੇ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਹੋਰ ਦੱਸਿਆ ਕਿ ਕਾਬੂ ਕੀਤੇ ਮੁਲਜਮ ਖ਼ਿਲਾਫ਼ ਥਾਣਾ ਸੁਲਤਾਨਪੁਰ ਲੋਧੀ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਨਸ਼ਿਆਂ ਸਬੰਧੀ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪਤਨੀ ਗੁਰਪ੍ਰੀਤ ਕੌਰ ਤੇ ਧੀ ਨਿਆਮਤ ਨਾਲ ਡੇਰਾ ਸੱਚਖੰਡ ਬੱਲਾਂ ਪਹੁੰਚੇ CM ਭਗਵੰਤ ਮਾਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News