ਨਸ਼ਾ ਸਮੱਗਲਰ ਨੂੰ ਹੈਰੋਇਨ ਤੇ ਹਜ਼ਾਰਾਂ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

Wednesday, Sep 11, 2024 - 04:38 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਪੁਲਸ ਨੇ 20 ਗ੍ਰਾਮ ਹੈਰੋਇਨ ਅਤੇ 16 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਇਕ ਨਸ਼ਾ ਸਮੱਗਲਰ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਸੀ. ਆਈ. ਏ. ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਸਵੀਰ ਸਿੰਘ ਦੀ ਪੁਲਸ ਪਾਰਟੀ ਦੌਰਾਨ ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਤੋਂ ਮੁੱਖ ਮਾਰਗ ਪਿੰਡ ਕਾਹਮਾ ਕੋਲ ਗਸ਼ਤ ਕਰ ਰਹੀ ਸੀ ਤਾਂ ਉਹ ਖਟਕੜਕਲਾਂ, ਬੰਗਾ ਅਤੇ ਮੁਕੰਦਪੁਰ ਤੋਂ ਹੁੰਦੇ ਹੋਏ ਪਿੰਡ ਚਾਹਲ ਕਲਾਂ ਵੱਲ ਜਾ ਰਹੀ ਸੀ ਕਿ ਪਿੰਡ ਚਾਹਲ ਕਲਾਂ ਦੇ ਗੇਟ ਕੋਲ ਇਕ ਵਿਅਕਤੀ ਨੂੰ ਖੜ੍ਹਾ ਵੇਖਿਆ ।

ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਜਾਂਚ ਕੀਤੀ ਗਈ ਤਾਂ ਉਸ ਤੋਂ 20 ਗ੍ਰਾਮ ਹੈਰੋਇਨ ਤੇ 16 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ। ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਕਾਬੂ ਵਿਅਕਤੀ ਦੀ ਪਛਾਣ ਦਾਨਿਸ਼ ਕੁਮਾਰ ਪੁੱਤਰ ਚੰਦਰ ਪ੍ਰਕਾਸ਼ ਵਾਸੀ ਫਿਲੌਰ, ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਥਾਣਾ ਮੁਕੰਦਪੁਰ ਵਿਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਸਖ਼ਤ ਹਦਾਇਤਾਂ ਜਾਰੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News