ਨਸ਼ਾ ਸਮੱਗਲਰ ਚੋਰੀ ਦੇ 15 ਮੋਟਰਸਾਈਕਲ ਤੇ 14 ਨਸ਼ੀਲੇ ਟੀਕਿਆਂ ਸਮੇਤ ਕਾਬੂ

Saturday, Jan 20, 2024 - 05:48 PM (IST)

ਨਸ਼ਾ ਸਮੱਗਲਰ ਚੋਰੀ ਦੇ 15 ਮੋਟਰਸਾਈਕਲ ਤੇ 14 ਨਸ਼ੀਲੇ ਟੀਕਿਆਂ ਸਮੇਤ ਕਾਬੂ

ਗੜ੍ਹਸ਼ੰਕਰ (ਭਾਰਦਵਾਜ)- ਥਾਣਾ ਗੜ੍ਹਸ਼ੰਕਰ ਪੁਲ਼ਸ ਨੇ ਨਸ਼ਾ ਸਮੱਗਲਰ ਨੂੰ ਕਾਬੂ ਕਰਕੇ ਉਸ ਕੋਲੋਂ 14 ਨਸ਼ੇ ਦੇ ਨੀਕੇ ਅਤੇ 15 ਚੋਰੀ ਦੇ ਮੋਟਰਸਾਈਕਲ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਐੱਸ. ਐੱਚ.ਓ. ਗੜ੍ਹਸ਼ੰਕਰ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਹੁਸ਼ਿਆਰਪੁਰ ਸੁਰਿੰਦਰ ਲਾਂਬਾ ਆਈ. ਪੀ. ਐੱਸ. ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਨਸ਼ਾ ਸਮੱਗਲਰਾਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਗਸ਼ਤ ਦੌਰਾਨ ਸਬ ਇੰਸਪੈਕਟਰ ਰਾਕੇਸ਼ ਕੁਮਾਰ ਥਾਣਾ ਗੜ੍ਹਸ਼ੰਕਰ ਦੀ ਪੁਲਸ ਪਾਰਟੀ ਨੇ ਪੁਲ ਨਹਿਰ ਇਬਰਾਹੀਮਪੁਰ ’ਤੇ ਆ ਰਹੇ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਜਦੋਂ ਮੋਟਰਸਾਈਕਲ ਚਾਲਕ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਮ ਬਿਕਰਮ ਉਰਫ ਵਿੱਕੀ ਪੁੱਤਰ ਰਤਨ ਲਾਲ ਵਾਸੀ ਸੈਦਪੁਰ ਥਾਣਾ ਚੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ।

ਇਹ ਵੀ ਪੜ੍ਹੋ : ਜਲੰਧਰ: ਨਹਿਰ ਕੋਲੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਆਟੋ ਵਾਲੇ ਨੇ ਕਤਲ ਕਰਕੇ ਕੀਤਾ ਜਬਰ-ਜ਼ਿਨਾਹ

ਥਾਣਾ ਇੰਚਾਰਜ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਉਸ ਦੇ ਟਰੈਕ ਸੂਟ ਦੀ ਜੇਬ ’ਚੋਂ ਨਸ਼ੇ ਦੇ ਤੌਰ ’ਤੇ ਵਰਤੇ ਜਾਂਦੇ 14 ਟੀਕੇ ਬਰਾਮਦ ਹੋਏ ਅਤੇ ਪੁੱਛਗਿੱਛ ਦੌਰਾਨ ਦੋਸ਼ੀ ਕੋਲੋਂ ਚੋਰੀ ਦੇ 15 ਮੋਟਰਸਾਈਕਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ਼ ਥਾਣਾ ਚੱਬੇਵਾਲ ਵਿਖੇ ਪਹਿਲਾਂ ਵੀ ਕੇਸ ਦਰਜ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਵਿਜ਼ੀਬਿਲਟੀ ਰਹੀ 'ਜ਼ੀਰੋ', 4 ਤੱਕ ਤਾਪਮਾਨ ਤੇ AQI 303 'ਤੇ ਰਿਹਾ, ਟੁੱਟ ਰਹੇ ਨੇ ਰਿਕਾਰਡ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News