28 ਕੇਸਾਂ ’ਚ ਨਾਮਜ਼ਦ ਨਸ਼ਾ ਸਮੱਗਲਰ ਠੁਠਾ 330 ਗ੍ਰਾਮ ਨਸ਼ੇ ਵਾਲੇ ਪਦਾਰਥ ਸਣੇ ਕਾਬੂ

05/12/2022 12:35:49 PM

ਜਲੰਧਰ (ਮਹੇਸ਼)- ਸ਼ਹਿਰ ’ਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਸਪਲਾਈ ’ਤੇ ਸ਼ਿਕੰਜਾ ਕੱਸਦਿਆਂ ਕਮਿਸ਼ਨਰੇਟ ਪੁਲਸ ਵੱਲੋਂ ਇਕ ਨਸ਼ਾ ਸਮੱਗਲਰ, ਜਿਸ ’ਤੇ ਜਲੰਧਰ ਸ਼ਹਿਰ ਦੇ ਵੱਖ-ਵੱਖ ਥਾਣਿਆਂ ’ਚ ਐਕਸਾਈਜ਼ ਅਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ 28 ਅਪਰਾਧਿਕ ਮਾਮਲੇ ਦਰਜ ਹਨ, ਨੂੰ ਉਸ ਦੇ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’'ਤੇ ਸੀ. ਆਈ. ਏ.-1 ਅਤੇ ਸਪੈਸ਼ਲ ਆਪਰੇਸ਼ਨ ਯੂਨਿਟ ਦੀਆਂ ਸਾਂਝੀਆਂ ਟੀਮਾਂ ਵੱਲੋਂ ਇੰਸ. ਸੁਖਜੀਤ ਸਿੰਘ ਤੇ ਅਸ਼ੋਕ ਕੁਮਾਰ ਸ਼ਰਮਾ ਇੰਚਾਰਜ ਐੱਸ. ਓ. ਯੂ. ਦੀ ਅਗਵਾਈ ’ਚ ਅਰਵਿੰਦਰ ਕੁਮਾਰ ਉਰਫ਼ ਠੁੱਠਾ ਵਿਰੁੱਧ ਅਦਾਲਤ ਤੋਂ ਸਰਚ ਵਾਰੰਟ ਲੈ ਕੇ ਅਮਨ ਨਗਰ ਜਲੰਧਰ ਸਥਿਤ ਉਸ ਦੀ ਰਿਹਾਇਸ਼ ’ਤੇ ਛਾਪਾ ਮਾਰਿਆ ਗਿਆ । ਉਨ੍ਹਾਂ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ ਉਸ ਦੇ ਸਟੋਰ ਦੇ ਇਕ ਸ਼ੂ ਰੈਕ ’ਚੋਂ ਇਕ ਪਲਾਸਟਿਕ ਦਾ ਪੈਕਟ, ਜਿਸ ’ਚ 330 ਗ੍ਰਾਮ ਨਸ਼ੇ ਵਾਲਾ ਪਦਾਰਥ ਸੀ, ਬਰਾਮਦ ਕੀਤਾ ਗਿਆ, ਜਿਸ ਤੋਂ ਬਾਅਦ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ: ਪੰਜਾਬ ਪੁਲਸ ਅਕੈਡਮੀ 'ਚ ਚੱਲ ਰਹੇ ਡਰੱਗ ਰੈਕੇਟ ਦੇ ਮਾਮਲੇ 'ਚ ਖੁੱਲ੍ਹਣ ਲੱਗੀਆਂ ਪਰਤਾਂ, ਨਿਸ਼ਾਨੇ 'ਤੇ 6 ਹੋਰ ਮੁਲਾਜ਼ਮ

ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ, ਜਿਨ੍ਹਾਂ ਨਾਲ ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਤੇ ਹੋਰ ਪੁਲਸ ਅਫਸਰ ਵੀ ਮੌਜੂਦ ਸਨ, ਨੇ ਦੱਸਿਆ ਕਿ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਆਪਣੇ ਸਾਥੀ ਮਨੀਸ਼ ਕੁਮਾਰ ਦੀ ਮਦਦ ਨਾਲ ਇਸ ਗੈਰ-ਕਾਨੂੰਨੀ ਗਤੀਵਿਧੀ ਨੂੰ ਅੰਜਾਮ ਦੇ ਰਿਹਾ ਸੀ, ਜਿਸ ਨੂੰ ਵੀ ਪੁਲਸ ਟੀਮਾਂ ਵੱਲੋਂ ਕਾਬੂ ਕਰ ਲਿਆ ਗਿਆ ਹੈ। ਪੁਲਸ ਕਮਿਸ਼ਨਰ ਨੇ ਕਿਹਾ ਕਿ ਇਸ ਗ੍ਰਿਫ਼ਤਾਰੀ ਨਾਲ ਇਸ ਖੇਤਰ ’ਚ ਨਸ਼ਿਆਂ ਤੇ ਨਾਜਾਇਜ਼ ਸ਼ਰਾਬ ਦੀ ਸਪਲਾਈ ਲਾਈਨ ਬੰਦ ਹੋ ਜਾਵੇਗੀ, ਜਿਸ ਨਾਲ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਵੇਗੀ। ਦੋਸ਼ੀ ਦਾ ਪੁਲਸ ਰਿਮਾਂਡ ਲੈ ਕੇ ਉਸ ਤੋਂ ਹੋਰ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਲੰਧਰ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੁਲਸ ਕਮਿਸ਼ਨਰ ਨੇ ਕਿਹਾ ਕਿ ਇਸ ਟੀਚੇ ਨੂੰ ਪ੍ਰਾਪਤ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਸ ਟੀਮਾਂ ਵੱਲੋਂ ਅਜਿਹੇ ਹਿਸਟਰੀਸ਼ੀਟਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ ਵਿਖੇ ਘਰ ਦੇ ਬਾਹਰ ਖੜ੍ਹੀ 6 ਸਾਲਾ ਬੱਚੀ ਨੂੰ ਇੰਝ ਪਾਇਆ ਮੌਤ ਨੇ ਘੇਰਾ, ਜੋ ਕਿਸੇ ਨੇ ਸੋਚਿਆ ਵੀ ਨਾ ਸੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News