ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ

Sunday, May 10, 2026 - 11:31 AM (IST)

ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ

ਜਲੰਧਰ (ਸ਼ੋਰੀ)- ਐੱਸ. ਐੱਸ. ਪੀ. ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ 8 ਮਈ ਨੂੰ ਸੀ. ਆਈ. ਏ. ਸਟਾਫ਼ ਦੀ ਟੀਮ, ਜਿਸ ਦੀ ਅਗਵਾਈ ਇੰਸਪੈਕਟਰ ਪੁਸ਼ਪ ਬਾਲੀ ਕਰ ਰਹੇ ਸਨ ਅਤੇ ਜੋ ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਕੰਮ ਕਰ ਰਹੀ ਸੀ, ਲਾਂਬੜਾ-ਨਕੋਦਰ ਇਲਾਕੇ ਵਿਚ ਗਸ਼ਤ ਅਤੇ ਚੈਕਿੰਗ ’ਤੇ ਤਾਇਨਾਤ ਸੀ। ਚੈਕਿੰਗ ਦੌਰਾਨ ਨਕੋਦਰ-ਜਲੰਧਰ ਰੋਡ ’ਤੇ ਪਿੰਡ ਸਿੰਘਾਂ ਦੇ ਗੇਟ ਨੇੜੇ ਪੁਲਸ ਟੀਮ ਨੇ ਇਕ ਨੌਜਵਾਨ ਨੂੰ ਕਾਲੇ ਅਤੇ ਸਿਲਵਰ ਰੰਗ ਦੇ ਬਜਾਜ ਪਲਸਰ ਮੋਟਰਸਾਈਕਲ ਨੰਬਰ ਪੀ ਬੀ 47 ਜੀ-3283 ’ਤੇ ਪਿੰਡ ਸਿੰਘਾਂ ਵੱਲੋਂ ਆਉਂਦੇ ਦੇਖਿਆ। ਪੁਲਸ ਪਾਰਟੀ ਨੂੰ ਵੇਖ ਕੇ ਸ਼ੱਕੀ ਨੌਜਵਾਨ ਘਬਰਾ ਗਿਆ ਅਤੇ ਵਾਪਸ ਮੁੜਨ ਦੀ ਕੋਸ਼ਿਸ਼ ਕਰਨ ਲੱਗਾ, ਜਿਸ ’ਤੇ ਪੁਲਸ ਟੀਮ ਨੇ ਉਸ ਨੂੰ ਰੋਕ ਕੇ ਪੁੱਛਗਿੱਛ ਕੀਤੀ। ਨੌਜਵਾਨ ਨੇ ਆਪਣੀ ਪਛਾਣ ਸੈਮੂਅਲ ਪੁੱਤਰ ਮਲਕੀਅਤ ਵਾਸੀ ਪਿੰਡ ਤਲਵੰਡੀ ਨੇਪਾਲਾਂ, ਥਾਣਾ ਮੱਖੂ, ਜ਼ਿਲਾ ਫਿਰੋਜ਼ਪੁਰ ਵਜੋਂ ਦੱਸੀ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3 ਲੋਕਾਂ ਦੀ ਮੌਤ

ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ’ਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਥਾਣਾ ਲਾਂਬੜਾ ਵਿਚ ਐੱਫ਼. ਆਈ. ਆਰ. ਨੰਬਰ 56 ਮਿਤੀ 8 ਮਈ 2026 ਤਹਿਤ ਧਾਰਾ 21-ਬੀ, 61 ਅਤੇ 85 ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਜਾਂਚ ਦੌਰਾਨ ਮੁਲਜ਼ਮ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਵਿਚ ਉਸ ਦੀਆਂ ਪਿਛਲੀਆਂ ਸਰਗਰਮੀਆਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਸ਼ਾ ਸਮੱਗਲਿੰਗ ਰਾਹੀਂ ਕਥਿਤ ਤੌਰ ’ਤੇ ਇਕੱਠੀ ਕੀਤੀ ਚੱਲ ਅਤੇ ਅਚੱਲ ਜਾਇਦਾਦ ਦੀ ਪਛਾਣ ਕਰਕੇ ਉਸ ਨੂੰ ਜ਼ਬਤ ਕਰਨ ਲਈ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਸ ਨੂੰ ਰਿਮਾਂਡ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਪੁਲਸ ਨੇ ਕਾਰਵਾਈ ਦੌਰਾਨ ਮੁਲਜ਼ਮ ਵੱਲੋਂ ਵਰਤੇ ਜਾ ਰਹੇ ਮੋਟਰਸਾਈਕਲ ਨੂੰ ਵੀ ਕਬਜ਼ੇ ਵਿਚ ਲੈ ਲਿਆ ਹੈ।

ਇਹ ਵੀ ਪੜ੍ਹੋ: ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED ਚੰਡੀਗੜ੍ਹ ਤੋਂ ਦਿੱਲੀ ਹੋਈ ਰਵਾਨਾ, ਜਾਇਦਾਦਾਂ ਜ਼ਬਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News