ਵਾਹਨ ਚੋਰੀ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਨੂੰ ਕੀਤਾ ਨਾਕਾਮ

Sunday, Dec 08, 2024 - 05:22 PM (IST)

ਜਲੰਧਰ (ਮਹੇਸ਼)- ਸਟਰੀਟ ਕ੍ਰਾਈਮ 'ਤੇ ਨਿਰਣਾਇਕ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਸੰਗਠਿਤ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਦੋ ਵੱਖ-ਵੱਖ ਅਪਰੇਸ਼ਨਾਂ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ ਪੰਜ ਚੋਰੀਸ਼ੁਦਾ ਮੋਟਰਸਾਈਕਲ ਅਤੇ 190 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਜਗਪਿੰਦਰ ਸਿੰਘ ਉਰਫ ਦੀਪੂ ਪੁੱਤਰ ਮਨਜੀਤ ਸਿੰਘ ਵਾਸੀ ਸ਼ਿਵ ਨਗਰ ਮਕਸੂਦਾ, ਅਤੇ ਅਜੇ ਕੁਮਾਰ ਪੁੱਤਰ ਦੀਪਕ ਕੁਮਾਰ ਵਾਸੀ ਜੌਹਲਾਂ, ਪਤਾਰਾ; ਅਤੇ ਨਿਖਿਲ ਬੱਗਾ, ਵਾਸੀ ਜੌਨ, ਪਤਾਰਾ ਜਲੰਧਰ ਵਜੋਂ ਹੋਈ ਹੈ।  ਮੀਡੀਆ ਨਾਲ ਗੱਲਬਾਤ ਕਰਦਿਆਂ ਸੀਨੀਅਰ ਕਪਤਾਨ ਪੁਲਸ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਹ ਅਪਰੇਸ਼ਨ ਜ਼ੀਰੋ ਟੋਲਰੈਂਸ ਨੀਤੀ ਤਹਿਤ ਸਟਰੀਟ ਕ੍ਰਾਈਮ, ਵਾਹਨ ਚੋਰੀ ਅਤੇ ਨਸ਼ਾ ਤਸਕਰੀ ਨੂੰ ਨੱਥ ਪਾਉਣ ਲਈ ਜ਼ਿਲ੍ਹਾ ਪੁਲਿਸ ਦੀ ਵਚਨਬੱਧਤਾ ਨੂੰ ਉਜਾਗਰ ਕਰਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਜਲੰਧਰ ਦਿਹਾਤੀ ਪੁਲਿਸ ਖੇਤਰ ਵਿੱਚ ਅਪਰਾਧਿਕ ਨੈੱਟਵਰਕ ਨੂੰ ਖਤਮ ਕਰਨ ਲਈ ਯਤਨ ਤੇਜ਼ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਰੇਲਵੇ ਟਰੈਕ ਨੇੜੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਪਹਿਲੇ ਆਪ੍ਰੇਸ਼ਨ ਵਿੱਚ ਥਾਣਾ ਸਦਰ ਨਕੋਦਰ ਦੀ ਪੁਲੀਸ ਟੀਮ ਨੇ ਐੱਸ. ਆਈ. ਲਵਲੀਨ ਕੁਮਾਰ ਦੀ ਅਗਵਾਈ ਵਿੱਚ ਅਤੇ ਡੀ. ਐੱਸ. ਪੀ. ਸੁਖਪਾਲ ਸਿੰਘ ਦੀ ਨਿਗਰਾਨੀ ਹੇਠ ਜਗਪਿੰਦਰ ਸਿੰਘ ਉਰਫ਼ ਦੀਪੂ ਨੂੰ ਖ਼ਾਸ ਖ਼ੁਫ਼ੀਆ ਸੂਚਨਾ ਦੇ ਆਧਾਰ ’ਤੇ ਟਾਹਲੀ ਚੌਕ ਨੇੜੇ ਕਾਬੂ ਕੀਤਾ। ਉਸ ਕੋਲੋਂ ਚੋਰੀ ਦਾ ਕਾਲੇ ਰੰਗ ਦਾ ਬਜਾਜ ਪਲੈਟੀਨਾ ਮੋਟਰਸਾਈਕਲ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ. ਬੀ.-08-ਡੀ. ਵਾਈ-0745 ਸੀ, ਬਰਾਮਦ ਹੋਇਆ। ਪੁੱਛਗਿੱਛ ਦੌਰਾਨ ਦੋ ਹੋਰ ਚੋਰੀ ਦੇ ਮੋਟਰਸਾਈਕਲ, ਦੋਵੇਂ ਹੀਰੋ ਹੌਂਡਾ ਸਪਲੈਂਡਰ ਮਾਡਲ ਬਿਨਾਂ ਰਜਿਸਟ੍ਰੇਸ਼ਨ ਪਲੇਟ ਬਰਾਮਦ ਕੀਤੇ ਗਏ।

ਦੂਜੀ ਕਾਰਵਾਈ ਵਿੱਚ ਥਾਣਾ ਪਤਾਰਾ ਦੀ ਪੁਲਿਸ ਟੀਮ ਨੇ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਦੀ ਅਗਵਾਈ ਵਿੱਚ ਅਤੇ ਡੀ. ਐੱਸ. ਪੀ. ਕੁਲਵੰਤ ਸਿੰਘ ਦੀ ਅਗਵਾਈ ਵਿੱਚ ਰੂਟੀਨ ਗਸ਼ਤ ਦੌਰਾਨ ਅਜੈ ਕੁਮਾਰ ਅਤੇ ਨਿਖਿਲ ਬੱਗਾ ਨੂੰ ਹੇਠਲੀ ਨਹਿਰ ਦੇ ਪੁਲ ਨੇੜਿਓਂ ਕਾਬੂ ਕੀਤਾ। ਚੋਰੀ ਦਾ ਸਿਲਵਰ ਸਪਲੈਂਡਰ ਮੋਟਰਸਾਈਕਲ ਜਿਸ 'ਤੇ ਰਜਿਸਟ੍ਰੇਸ਼ਨ ਨੰਬਰ PB-08-BZ-8540 ਅਤੇ ਜਾਅਲੀ ਨੰਬਰ ਪਲੇਟ ਸੀ, 'ਤੇ ਸਵਾਰ ਮੁਲਜ਼ਮਾਂ ਦੇ ਕਬਜ਼ੇ 'ਚੋਂ 190 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਅਜੈ ਕੁਮਾਰ ਕੋਲੋਂ ਕੁੱਲ੍ਹ 100 ਅਤੇ ਨਿਖਿਲ ਬੱਗਾ ਕੋਲੋਂ 90 ਗੋਲੀਆਂ ਬਰਾਮਦ ਹੋਈਆਂ। ਇਸ ਕਾਰਵਾਈ ਦੌਰਾਨ ਜਾਅਲੀ ਰਜਿਸਟ੍ਰੇਸ਼ਨ ਪਲੇਟ ਵਾਲਾ ਇੱਕ ਹੋਰ ਚੋਰੀ ਕੀਤਾ ਕਾਲਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਮੁੜ ਵਾਪਸ ਪਰਤਿਆ ਕਿਸਾਨਾਂ ਦਾ ਜੱਥਾ, ਪੰਧੇਰ ਨੇ ਦਿੱਤਾ ਵੱਡਾ ਬਿਆਨ

ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਾਹਨ ਚੋਰੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵੱਡੇ ਨੈੱਟਵਰਕ ਦਾ ਹਿੱਸਾ ਹਨ। ਇਨ੍ਹਾਂ ਦੇ ਸਾਥੀਆਂ ਦੀ ਪਛਾਣ ਕਰਨ ਅਤੇ ਹੋਰ ਚੋਰੀ ਹੋਏ ਵਾਹਨ ਬਰਾਮਦ ਕਰਨ ਲਈ ਯਤਨ ਜਾਰੀ ਹਨ। ਫੜੇ ਗਏ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਲੈ ਕੇ ਉਨ੍ਹਾਂ ਦੇ ਅਗਾਂਹਵਧੂ ਸਬੰਧਾਂ ਬਾਰੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਐੱਸ. ਐੱਸ. ਪੀ. ਖੱਖ ਨੇ ਕਿਹਾ ਸਟ੍ਰੀਟ ਕ੍ਰਾਈਮ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਨਿਗਮ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


shivani attri

Content Editor

Related News