ਪਿੰਡ ਵਾਸੀਆਂ ਦੀ ਮਦਦ ਨਾਲ ਨਸ਼ਾ ਸਪਲਾਈ ਕਰਨ ਵਾਲਾ ਕਾਬੂ

05/17/2020 6:49:01 PM

ਘਨੌਲੀ, (ਸ਼ਰਮਾ)- ਕੰਟੇਨਮੈਂਟ ਜ਼ੋਨ ਐਲਾਨੇ ਪਿੰਡ ਚੱਕ ਢੇਰਾ ਅਧੀਨ ਪੈਂਦੇ ਪਿੰਡ ਮਿਆਣੀ ਵਿਖੇ ਪਹਿਰਾ ਦੇ ਰਹੇ ਪਿੰਡ ਵਾਸੀਆਂ ਨੇ ਬੀਤੀ ਰਾਤ ਨਸ਼ਾ ਸਪਲਾਈ ਕਰਨ ਆਏ ਇਕ ਨਸ਼ਾ ਤਸਕਰ ਨੂੰ ਗੱਡੀ ਸਮੇਤ ਕਾਬੂ ਕਰ ਕੇ ਪੁਲਸ ਦੇ ਹਵਾਲੇ ਕਰ ਦਿੱਤਾ ਹੈ । ਮੀਡੀਆ ਨੂੰ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਜਸਮੇਰ ਸਿੰਘ ਨੇ ਦੱਸਿਆ ਕਿ ਪਿੰਡ ਮਿਆਣੀ ਦੇ ਲੋਕਾਂ ਵੱਲੋਂ ਇਤਲਾਹ ਦਿੱਤੀ ਗਈ ਸੀ ਕਿ ਇਕ ਵਿਅਕਤੀ ਭੁਪਿੰਦਰ ਸਿੰਘ ਉਰਫ ਲਾਡੀ ਪੁੱਤਰ ਤਰਲੋਕ ਸਿੰਘ ਕਾਰ ਲੈ ਕੇ ਉਨ੍ਹਾਂ ਦੇ ਪਿੰਡ ’ਚ ਘੁੰਮ ਰਿਹੈ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਉਕਤ ਵਿਅਕਤੀ ਨਸ਼ਾ ਵੇਚਣ ਲਈ ਆਇਆ ਹੈ। ਚੌਕੀ ਇੰਚਾਰਜ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਵਿਅਕਤੀ ਨੂੰ ਕਾਬੂ ਕਰ ਕਾਰ ਦੀ ਤਲਾਸ਼ੀ ਲਈ ਤਾਂ ਉਸ ’ਚੋਂ 15 ਲਿਟਰ ਲਾਹਣ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਦਾਲਤ ’ਚ ਪੇਸ਼ ਕਰਨ ਉਪਰੰਤ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕਰਕੇ ਪੁੱਛ-ਗਿਛ ਸ਼ੁਰੂ ਕਰ ਦਿੱਤੀ ਗਈ ਹੈ।

ਪਿੰਡ ਲੋਦੀਮਾਜਰਾ ਦੇ ਸਰਪੰਚ ਅਜਮੇਰ ਸਿੰਘ, ਸਮਾਜ ਸੇਵਕ ਬੌਬੀ ਬਹਾਦਰਪੁਰ, ਐਡਵੋਕੇਟ ਸੰਜੀਵ ਕੁਮਾਰ ਡਕਾਲਾ ਅਤੇ ਪਿੰਡ ਆਲਮਪੁਰ ਦੇ ਸਰਪੰਚ ਮਨਮੋਹਨ ਸਿੰਘ ਅਤੇ ਪਿੰਡ ਮਿਆਣੀ ਦੇ ਸਰਪੰਚ ਚਰਨਜੀਤ ਸਿੰਘ ਨੇ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।


Bharat Thapa

Content Editor

Related News