ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 5 ਮੈਂਬਰ ਹੈਰੋਇਨ ਤੇ ਡਰੱਗ ਮਨੀ ਸਣੇ ਗ੍ਰਿਫ਼ਤਾਰ

10/22/2023 1:41:09 PM

ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਡੀ. ਐੱਸ. ਪੀ. ਸ੍ਰੀ ਅਨੰਦਪੁਰ ਸਾਹਿਬ ਅਜੇ ਸਿੰਘ ਦੀ ਯੋਗ ਅਗਵਾਈ ਹੇਠ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਵੱਲੋਂ ਨਸ਼ੇ ਸਪਲਾਈ ਕਰਨ ਵਾਲੇ ਇਕ ਵੱਡੇ ਗਿਰੋਹ ਦੀ ਚੈਨ ਨੂੰ ਤੋੜਦੇ ਹੋਏ ਇਸ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਪਾਰਟੀ ਜਿਸ ਵਿਚ ਏ. ਐੱਸ. ਆਈ. ਚਰਨ ਸਿੰਘ ਅਤੇ ਏ. ਐੱਸ. ਆਈ. ਪ੍ਰਦੀਪ ਸ਼ਰਮਾ ਆਦਿ ਪੁਲਸ ਮੁਲਾਜ਼ਮ ਹਾਜ਼ਰ ਸਨ, ਵੱਲੋਂ ਓਵਰ ਬ੍ਰਿਜ ਸਲਿੱਪ ਰੋਡ ਨੇੜੇ ਸ੍ਰੀ ਕੀਰਤਪੁਰ ਸਾਹਿਬ ਨਾਕਾਬੰਦੀ ਗਸ਼ਤ ਦੌਰਾਨ ਇਕ ਨੌਜਵਾਨ ਓਂਕਾਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਭਦੌੜ ਥਾਣਾ ਭਦੌੜ ਜ਼ਿਲ੍ਹਾ ਬਰਨਾਲਾ ਨੂੰ 17.84 ਗ੍ਰਾਮ ਹੈਰੋਇਨ ਅਤੇ 6000 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ।

ਇਹ ਵੀ ਪੜ੍ਹੋ: ਜਲੰਧਰ 'ਚ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ DC ਵੱਲੋਂ ਸਖ਼ਤ ਹੁਕਮ ਜਾਰੀ, ਸਮਾਂ ਵੀ ਕੀਤਾ ਤੈਅ

ਉਕਤ ਖ਼ਿਲਾਫ਼ 21/29-61-85 ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਮੁਕੱਦਮਾ ਨੰਬਰ 86 18 ਅਕਤੂਬਰ ਨੂੰ ਦਰਜ ਕੀਤਾ ਗਿਆ। ਤਫ਼ਤੀਸ਼ ਦੌਰਾਨ ਓਂਕਾਰ ਸਿੰਘ ਨੇ ਰਾਹੁਲ ਰਾਏ ਪੁੱਤਰ ਨੀਟੂ ਵਾਸੀ ਵਾਰਡ ਨੰਬਰ ਇਕ ਆਦਰਸ਼ ਨਗਰ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ, ਸੰਦੀਪ ਉਰਫ਼ ਬਿੱਲਾ ਉਰਫ਼ ਚੂਹਾ ਪੁੱਤਰ ਚਰਨਾ ਰਾਮ ਵਾਸੀ ਪਿੰਡ ਹਰਨਾਮ ਸਿੰਘ ਵਾਲਾ ਥਾਣਾ ਫੂਲ ਜ਼ਿਲ੍ਹਾ ਬਠਿੰਡਾ, ਰਾਜਵਿੰਦਰ ਸਿੰਘ ਉਰਫ਼ ਛੀਨਾ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਭਾਈ ਰੂਪਾ ਥਾਣਾ ਫੂਲ ਜ਼ਿਲ੍ਹਾ ਬਠਿੰਡਾ ਅਤੇ ਹਰਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਲੋਧੀਪੁਰ ਥਾਣਾ ਸ੍ਰੀ ਅਨੰਦਪੁਰ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਉਕਤ ਸਾਰੇ ਨੌਜਵਾਨ ਬਠਿੰਡਾ ਅਤੇ ਜਗਰਾਓਂ ਸਾਈਡ ਤੋਂ ਹੈਰੋਇਨ ਲਿਆ ਕੇ ਕੀਰਤਪੁਰ ਸਾਹਿਬ ਦੇ ਏਰੀਏ ਵਿਚ ਸਪਲਾਈ ਕਰਦੇ ਸੀ। ਉਕਤ ਨੌਜਵਾਨਾਂ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਸਾਹਿਬ ਨੇ ਇਨ੍ਹਾਂ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ’ਤੇ ਜ਼ਿਲ੍ਹਾ ਜੇਲ੍ਹ ਰੂਪਨਗਰ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ: ਮਾਂ-ਪਿਓ ਤੇ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲਾ 3 ਦਿਨ ਦੇ ਰਿਮਾਂਡ 'ਤੇ, ਪੁੱਛਗਿੱਛ 'ਚ ਖੋਲ੍ਹੇ ਵੱਡੇ ਰਾਜ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri