ਨਸ਼ੇ ਵਾਲੀਆਂ ਗੋਲੀਆਂ ਸਮੇਤ ਦੋ ਅੜਿੱਕੇ

Monday, Nov 18, 2019 - 11:42 AM (IST)

ਨਸ਼ੇ ਵਾਲੀਆਂ ਗੋਲੀਆਂ ਸਮੇਤ ਦੋ ਅੜਿੱਕੇ

ਨਕੋਦਰ (ਪਾਲੀ)-ਥਾਣਾ ਸਿਟੀ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 100 ਨਸ਼ੇ ਵਾਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਸਿਟੀ ਥਾਣਾ ਮੁਖੀ ਇੰਸਪੈਕਟਰ ਮੁਹੰਮਦ ਜ਼ਮੀਲ ਨੇ ਦੱਸਿਆ ਕਿ ਸਬ-ਇੰਸਪੈਕਟਰ ਸਤਿੰਦਰ ਸਿੰਘ ਅਤੇ ਏ. ਐੱਸ. ਆਈ. ਨਛੱਤਰ ਸਿੰਘ ਨੇ ਸ਼ੰਕਰ ਪੁਲੀ ਪੈਟਰੋਲ ਪੰਪ ਨਜ਼ਦੀਕ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਇਕ ਨੌਜਵਾਨ ਨੇ ਪੁਲਸ ਪਾਰਟੀ ਨੂੰ ਦੇਖ ਕੇ ਆਪਣੀ ਪੈਂਟ ਦੀ ਜੇਬ 'ਚੋਂ ਮੋਮੀ ਲਿਫਾਫੇ 'ਚ ਲਪੇਟਿਆ ਹੋਇਆ ਸਾਮਾਨ ਹੇਠਾਂ ਸੁੱਟ ਦਿੱਤਾ, ਜਿਸ ਨੂੰ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਪੁੱਛਗਿੱਛ ਕੀਤੀ, ਜਿਸ ਦੀ ਪਛਾਣ ਰਾਜ ਕੁਮਾਰ ਉਰਫ ਰਾਜ ਪੁੱਤਰ ਦਾਸ ਰਾਮ ਵਾਸੀ ਪੱਤੀ ਤੱਖਰ ਸ਼ੰਕਰ (ਨਕੋਦਰ) ਵਜੋਂ ਹੋਈ। ਸਬ-ਇੰਸ. ਸਤਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਵਲੋਂ ਸੁੱਟੇ ਲਿਫਾਫੇ ਦੀ ਤਲਾਸ਼ੀ ਲਈ ਤਾਂ 50 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ।

ਇਸੇ ਤਰ੍ਹਾਂ ਏ. ਐੱਸ. ਆਈ. ਜੀਤ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ 'ਤੇ ਸਨ ਕਿ ਨੈਸ਼ਨਲ ਕਾਲਜ ਗਰਾਊਂਡ ਨਜ਼ਦੀਕ ਇਕ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਇਕਦਮ ਪਿੱਛੇ ਨੂੰ ਮੁੜਨ ਲੱਗਾ ਤਾਂ ਪੁਲਸ ਪਾਲਟੀ ਨੇ ਸ਼ੱਕ ਪੈਣ 'ਤੇ ਉਸ ਨੂੰ ਕਾਬੂ ਕਰਕੇ ਸੁੱਟੇ ਲਿਫਾਫੇ ਦੀ ਤਲਾਸ਼ੀ ਲਈ ਤਾਂ 50 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਦੀ ਪਛਾਣ ਬੂਟਾ ਸਿੰਘ ਪੁੱਤਰ ਤਾਰਾ ਸਿੰੰਘ ਵਾਸੀ ਚੱਕ ਪੀਰਪੁਰ ਥਾਣਾ ਸਦਰ ਨਕੋਦਰ ਵਜੋਂ ਹੋਈ। ਪੁਲਸ ਨੇ ਉਕਤ ਦੋਵਾਂ ਖਿਲਾਫ ਥਾਣਾ ਸਿਟੀ ਨਕੋਦਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ।


author

shivani attri

Content Editor

Related News