ਸ਼ਮਸ਼ਾਨਘਾਟ ਦੇ ਬਾਹਰ ਗਾਹਕ ਦੀ ਉਡੀਕ ਕਰਦਾ ਨਸ਼ਾ ਤਸਕਰ ਗ੍ਰਿਫ਼ਤਾਰ
Friday, Sep 15, 2023 - 03:09 PM (IST)

ਜਲੰਧਰ (ਰਮਨ)- ਨੰਗਲਸ਼ਾਮਾ ਸ਼ਮਸ਼ਾਨਘਾਟ ਦੇ ਬਾਹਰ ਗਾਹਕ ਦੀ ਉਡੀਕ ਕਰ ਰਹੇ ਇਕ ਨਸ਼ਾ ਤਸਕਰ ਨੂੰ ਥਾਣਾ ਰਾਮਾਮੰਡੀ ਦੀ ਪੁਲਸ ਨੇ ਕਾਬੂ ਕੀਤਾ ਹੈ। ਉਸ ਕੋਲੋਂ 45 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਫੜੇ ਗਏ ਤਸਕਰ ਦੀ ਪਛਾਣ ਹਿਮਾਂਸ਼ੂ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਰਵਿਦਾਸ ਕਾਲੋਨੀ, ਜਲੰਧਰ ਵਜੋਂ ਹੋਈ ਹੈ। ਉਕਤ ਵਿਅਕਤੀ ਖ਼ਿਲਾਫ਼ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਥਾਣਾ ਸਦਰ ਦੇ ਇੰਚਾਰਜ ਰਾਜੇਸ਼ ਕੁਮਾਰ ਅਰੋੜਾ ਨੇ ਦੱਸਿਆ ਕਿ ਪੁਲਸ ਪਾਰਟੀ ਨੰਗਲਸ਼ਾਮਾ ਚੌਂਕ ਵੱਲ ਮੌਜੂਦ ਸੀ। ਇਸ ਦੌਰਾਨ ਹੈੱਡ ਕਾਂਸਟੇਬਲ ਸੰਨੀ ਰਾਮ ਨੇ ਉਕਤ ਨੌਜਵਾਨ ਨੂੰ ਨੰਗਲਸ਼ਾਮਾ ਸ਼ਮਸ਼ਾਨਘਾਟ ਦੇ ਬਾਹਰ ਹੱਥ 'ਚ ਲਿਫ਼ਾਫ਼ਾ ਫੜਿਆ ਵੇਖਿਆ, ਜੋ ਸਪਲਾਈ ਲਈ ਗਾਹਕ ਦੀ ਉਡੀਕ ਕਰ ਰਿਹਾ ਸੀ। ਸ਼ੱਕ ਦੇ ਆਧਾਰ ’ਤੇ ਜਦੋਂ ਪੁਲਸ ਪਾਰਟੀ ਨੇ ਉਸ ਦਾ ਨਾਂ-ਪਤਾ ਪੁੱਛਿਆ ਤਾਂ ਉਸ ਨੇ ਹਰ ਵਾਰ ਆਪਣਾ ਨਾਂ ਵੱਖਰਾ ਦੱਸਿਆ। ਜਦੋਂ ਉਨ੍ਹਾਂ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲੈਣੀ ਚਾਹੀ ਤਾਂ ਉਸ ਨੇ ਤਲਾਸ਼ੀ ਲੈਣ ਤੋਂ ਇਨਕਾਰ ਕਰ ਦਿੱਤਾ। ਜਿਸ ਦੀ ਸੂਚਨਾ ਥਾਣਾ ਸਦਰ ਵਿਖੇ ਦਿੱਤੀ ਗਈ।
ਇਹ ਵੀ ਪੜ੍ਹੋ- ਜਲੰਧਰ ਪੁਲਸ ਦੇ ਦੋ ਮੁਲਾਜ਼ਮਾਂ ਦਾ ਹੈਰਾਨ ਕਰਦਾ ਕਾਰਾ, ਲੋਕਾਂ ਨੇ ਘੇਰਾ ਪਾ ਭਾਰਤ-ਪਾਕਿ ਸਰਹੱਦ ਤੋਂ ਕੀਤੇ ਕਾਬੂ
ਸੂਚਨਾ ਮਿਲਦੇ ਹੀ ਸਬ ਇੰਸਪੈਕਟਰ ਅਰੁਣ ਬਾਲੀ ਨੂੰ ਜਾਂਚ ਲਈ ਮੌਕੇ 'ਤੇ ਭੇਜਿਆ ਗਿਆ। ਜਾਂਚ ਦੌਰਾਨ ਉਕਤ ਤਸਕਰ ਦੀ ਜੇਬ 'ਚੋਂ 45 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਫੜੇ ਗਏ ਸਮੱਗਲਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਨਾਲ ਜੁੜੇ ਕਿਸੇ ਵੀ ਵਿਅਕਤੀ ਦਾ ਨਾਮ ਸਾਹਮਣੇ ਆਉਣ 'ਤੇ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ-ਪਟਿਆਲਾ ਪੁਲਸ ਦੀ ਗ੍ਰਿਫ਼ਤ 'ਚ ਭਾਰਤੀ ਫ਼ੌਜ ਦਾ ਜਵਾਨ, ਕਾਰਨਾਮਾ ਜਾਣ ਰਹਿ ਜਾਓਗੇ ਹੱਕੇ-ਬੱਕੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ