ਨਸ਼ਾ ਸਮੱਗਲਿੰਗ ਤੇ ਚੋਰੀ ਦੇ ਮਾਮਲਿਆਂ ''ਚ 3 ਦੋਸ਼ੀਆਂ ਨੂੰ ਕੈਦ

12/15/2018 2:01:37 AM

ਜਲੰਧਰ,(ਜਤਿੰਦਰ, ਭਾਰਦਵਾਜ)— ਐਡੀਸ਼ਨਲ ਸੈਸ਼ਨ ਜੱਜ ਪ੍ਰੀਤੀ ਸਾਹਨੀ ਦੀ ਅਦਾਲਤ ਵਲੋਂ ਦਿਲਪ੍ਰੀਤ ਸਿੰਘ ਵਾਸੀ ਸਮਰਾਲਾ ਜ਼ਿਲਾ ਲੁਧਿਆਣਾ ਨੂੰ ਹੈਰੋਇਨ ਸਮੱਗਲਿੰਗ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਡੇਢ ਮਹੀਨੇ ਦੀ ਕੈਦ ਅਤੇ 2500 ਰੁਪਏ  ਜੁਰਮਾਨੇ ਦੀ ਸਜ਼ਾ ਦਾ ਹੁਕਮ ਸੁਣਾਇਆ। ਇਸ ਮਾਮਲੇ 'ਚ ਡਵੀਜਨ ਨੰ. 4 ਦੀ ਪੁਲਸ ਵਲੋਂ ਦਿਲਪ੍ਰੀਤ ਸਿੰਘ ਨੂੰ 40 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਗਿਆ ਸੀ।
ਇਸੇ ਤਰ੍ਹਾਂ ਐਡੀਸ਼ਨਲ ਸੈਸ਼ਨ ਜੱਜ ਅਸ਼ੋਕ ਕਪੂਰ ਦੀ ਅਦਾਲਤ ਵਲੋਂ ਹਰਬੰਸ ਸਿੰਘ ਵਾਸੀ ਗਿਗਨਵਾਲ ਨੂੰ ਚੂਰਾ-ਪੋਸਤ ਦੀ ਸਮੱਗਲਿੰਗ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਇਕ ਮਹੀਨੇ ਦੀ ਕੈਦ ਤੇ 4 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ। ਇਸ ਮਾਮਲੇ 'ਚ ਥਾਣਾ ਭੋਗਪੁਰ ਦੀ ਪੁਲਸ ਵਲੋਂ ਹਰਬੰਸ ਸਿੰਘ ਨੂੰ 9.5 ਕਿਲੋ ਚੂਰਾ-ਪੋਸਤ ਸਣੇ ਗ੍ਰਿਫਤਾਰ ਕੀਤਾ ਗਿਆ ਸੀ।
ਤੀਜੇ ਮਾਮਲੇ 'ਚ ਜੂਡੀਸ਼ੀਆਲ ਮੈਜਿਸਟ੍ਰੇਟ ਦੀ ਅਦਾਲਤ ਵਲੋਂ ਰਾਜਾ ਵਾਸੀ ਸੰਤਪੁਰਾ ਜਲੰਧਰ ਨੂੰ ਚੋਰੀ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦੇ ਹੋਏ 7 ਮਹੀਨੇ ਦੀ ਕੈਦ ਅਤੇ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ। ਇਸ ਮਾਮਲੇ 'ਚ ਸ਼ਿਕਾਇਤਕਰਤਾ ਵਲੋਂ ਪੁਲਸ ਡਵੀਜ਼ਨ ਨੰ. 8 'ਚ ਕੇਸ ਦਰਜ ਕਰਵਾਇਆ ਗਿਆ ਸੀ। ਬਾਅਦ ਵਿਚ ਪੁਲਸ ਨੇ ਮਾਮਲੇ ਦੀ ਜਾਂਚ ਉਪਰੰਤ ਇਸ ਮਾਮਲੇ ਵਿਚ ਰਾਜਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ।


Related News