ਕਪੂਰਥਲਾ ਕੇਂਦਰੀ ਜੇਲ੍ਹ ’ਚੋਂ ਨਸ਼ੀਲਾ ਪਦਾਰਥ ਤੇ ਮੋਬਾਇਲ ਬਰਾਮਦ, 2 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ

11/27/2022 12:51:59 PM

ਕਪੂਰਥਲਾ (ਭੂਸ਼ਣ/ਮਲਹੋਤਰਾ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਬੀਤੀ ਰਾਤ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਵੱਲੋਂ ਚਲਾਈ ਗਈ ਸਾਂਝੀ ਚੈਕਿੰਗ ਮੁਹਿੰਮ ਦੌਰਾਨ ਇਕ ਹਵਾਲਾਤੀ ਪਾਸੋਂ 4 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ, ਉੱਥੇ ਹੀ ਚੈਕਿੰਗ ਟੀਮ ਨੇ ਇਕ ਅਣਪਛਾਤੇ ਹਵਾਲਾਤੀ ਵੱਲੋਂ ਸੁੱਟਿਆ ਗਿਆ ਮੋਬਾਇਲ ਫੋਨ ਵੀ ਬਰਾਮਦ ਕੀਤਾ ਹੈ। ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਇਕ ਅਣਪਛਾਤੇ ਮੁਲਜ਼ਮ ਸਮੇਤ 2 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ਵਿਖੇ ਦੋ ਭਰਾਵਾਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, ਚੱਲੇ ਤੇਜ਼ਧਾਰ ਹਥਿਆਰ, ਘਰ 'ਚ ਰੱਖਿਆ ਧੀ ਦਾ ਵਿਆਹ

ਜਾਣਕਾਰੀ ਅਨੁਸਾਰ ਡੀ. ਜੀ. ਪੀ. ਜੇਲ ਦੇ ਹੁਕਮਾਂ ’ਤੇ ਸੂਬੇ ਭਰ ’ਚ ਦੀਆਂ ਜੇਲ੍ਹਾਂ ’ਚ ਚੱਲ ਰਹੀ ਵਿਸ਼ੇਸ਼ ਚੈਕਿੰਗ ਮੁਹਿੰਮ ਦੇ ਤਹਿਤ ਬੀਤੀ ਰਾਤ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਦੀਆਂ ਟੀਮਾਂ ਨੇ ਵੱਡੇ ਪੱਧਰ ’ਤੇ ਵੱਖ-ਵੱਖ ਬੈਰਕਾਂ ’ਚ ਚੈਕਿੰਗ ਮੁਹਿੰਮ ਚਲਾਈ ਸੀ, ਜਿਸ ਦੌਰਾਨ ਸਾਰੀਆਂ ਬੈਰਕਾਂ ’ਚ ਚੱਪੇ-ਚੱਪੇ ਦੀ ਤਲਾਸ਼ੀ ਲਈ ਗਈ ਅਤੇ ਲਗਭਗ ਸਾਰੇ ਹਵਾਲਾਤੀਆਂ ਦੇ ਸਾਮਾਨ ਦੀ ਜਾਂਚ ਕੀਤੀ ਗਈ। ਇਸ ਚੈਕਿੰਗ ਮੁਹਿੰਮ ਦੌਰਾਨ ਹਵਾਲਾਤੀ ਗੌਰਵ ਕੁਮਾਰ ਉਰਫ਼ ਦਿਵੜੀ ਪੁੱਤਰ ਜੋਗਿੰਦਰ ਪਾਲ ਵਾਸੀ ਮੁਹੱਲਾ ਸ਼ਹਿਰੀਆਂ ਕਪੂਰਥਲਾ ਪਾਸੋਂ 4 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਉੱਥੇ ਹੀ ਚੈਕਿੰਗ ਮੁਹਿੰਮ ’ਚ ਇਕ ਅਣਪਛਾਤੇ ਹਵਾਲਾਤੀ ਵੱਲੋਂ ਸੁੱਟਿਆ ਗਿਆ ਇਕ ਮੋਬਾਇਲ ਫੋਨ ਬਰਾਮਦ ਕੀਤਾ ਗਿਆ। ਥਾਣਾ ਕੋਤਵਾਲੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਕੇਂਦਰੀ ਜੇਲ ਜਲੰਧਰ ਅਤੇ ਕਪੂਰਥਲਾ ’ਚ ਭਾਰੀ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਵੀ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਦੀਆਂ ਟੀਮਾਂ ਵੱਲੋਂ ਲਗਾਤਾਰ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਜਾ ਰਹੀ ਹੈ। ਇਹ ਸਾਰਾ ਸਾਮਾਨ ਆਖਰਕਾਰ ਕਿਸ ਤਰ੍ਹਾਂ ਜੇਲ੍ਹ ਕੰਪਲੈਕਸ ’ਚ ਪਹੁੰਚ ਰਿਹਾ ਇਹ ਇਕ ਵੱਡਾ ਸਵਾਲ ਬਣ ਗਿਆ ਹੈ।

ਇਹ ਵੀ ਪੜ੍ਹੋ :  ਕਾਂਗਰਸ ਤੇ ਭਾਜਪਾ ਛੱਡ ਕੇ ‘ਆਪ’ ’ਚ ਸ਼ਾਮਲ ਹੋਏ ਕਈ ਆਗੂ ਲੱਗੇ ਖੁੱਡੇ-ਲਾਈਨ, ਹੁਣ ਭਾਲ ਰਹੇ ਘਰ ਵਾਪਸੀ ਦਾ ਰਾਹ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

shivani attri

This news is Content Editor shivani attri