ਨਸ਼ਿਆਂ ਦੀ ਰੋਕਥਾਮ ਲਈ ਪਿੰਡ ਪੱਧਰ ''ਤੇ ਚਲਾਈ ਜਾਵੇਗੀ ਸੰਪਰਕ ਮੁਹਿੰਮ

07/17/2018 1:39:14 PM

ਦਸੂਹਾ (ਝਾਵਰ)— ਦਸੂਹਾ ਦੇ ਨਵ-ਨਿਯੁਕਤ ਡੀ. ਐੱਸ. ਪੀ. ਏ. ਆਰ. ਸ਼ਰਮਾ ਨੇ ਸੋਮਵਾਰ ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਪ ਮੰਡਲ 'ਚ ਨਸ਼ਿਆਂ ਦੀ ਰੋਕਥਾਮ ਲਈ ਪਿੰਡ ਪੱਧਰ 'ਤੇ ਸੰਪਰਕ ਮੁਹਿੰਮ ਚਲਾਈ ਜਾਵੇਗੀ। ਨਸ਼ੇ ਕਰਨ ਵਾਲੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ 'ਚ ਦਾਖਲ ਕਰਵਾ ਕੇ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ 'ਤੰਦਰੁਸਤ ਮਿਸ਼ਨ ਪੰਜਾਬ' ਮੁਹਿੰਮ ਅਧੀਨ ਸ਼ਹਿਰ, ਕਸਬਿਆਂ ਅਤੇ ਪਿੰਡਾਂ 'ਚ ਸੰਪਰਕ ਮੁਹਿੰਮ ਚਲਾ ਕੇ ਨਸ਼ੇ ਕਰਨ ਵਾਲਿਆਂ ਦੀ ਪਛਾਣ ਕੀਤੀ ਜਾਵੇਗੀ। ਅਮਨ-ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਜਾਵੇਗਾ। ਸ਼ਹਿਰ ਅਤੇ ਇਲਾਕੇ 'ਚ ਟਰੈਫਿਕ ਨਿਯਮਾਂ ਨੂੰ ਲਾਗੂ ਕੀਤਾ ਜਾਵੇਗਾ ਅਤੇ ਸਮੂਹ ਨਾਕਿਆਂ 'ਤੇ ਪੁਲਸ ਮੁਲਾਜ਼ਮ ਹਮੇਸ਼ਾ ਡਿਊਟੀ ਦੇਣਗੇ।