ਨਸ਼ੇ ਲਈ ਵਰਤੇ ਜਾਣ ਵਾਲੀਆਂ ਗੋਲੀਆਂ ਤੇ ਟੀਕਿਆਂ ਸਮੇਤ 2 ਗ੍ਰਿਫ਼ਤਾਰ

04/11/2022 4:56:50 PM

ਨਵਾਂਸ਼ਹਿਰ (ਤ੍ਰਿਪਾਠੀ) : ਥਾਣਾ ਔੜ ਦੀ ਪੁਲਸ ਨੇ 2 ਵੱਖ-ਵੱਖ ਮਾਮਲਿਆਂ ’ਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਨਸ਼ੇ ਦੀਆਂ ਗੋਲੀਆਂ ਤੇ ਟੀਕੇ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹੇ 'ਚ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਦੇ ਤਹਿਤ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਔੜ ਤੋਂ ਪਿੰਡ ਗੜ੍ਹੀ ਅਜੀਤ ਸਿੰਘ ਵੱਲ ਜਾ ਰਹੀ ਸੀ। ਪੁਲ ਨਹਿਰ ਦੇ ਨੇੜੇ ਦੂਜੀ ਸਾਈਡ ਤੋਂ ਪੈਦਲ ਆ ਰਿਹਾ ਇਕ ਨੌਜਵਾਨ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਵੱਲ ਮੁੜਨ ਲੱਗਾ ਤਾਂ ਉਸ ਨੇ ਆਪਣੀ ਕੈਪਰੀ 'ਚੋਂ ਪਲਾਸਟਿਕ ਦਾ ਲਿਫਾਫਾ ਕੱਢ ਕੇ ਸੁੱਟ ਦਿੱਤਾ।

ਇਹ ਵੀ ਪੜ੍ਹੋ : ਲੜਕੀ ਦੀ ਵਿਗੜੀ ਸਿਹਤ, ਚੈੱਕਅਪ ਕਰਨ ’ਤੇ ਡਾਕਟਰ ਨੇ ਕੀਤਾ ਹੈਰਾਨੀਜਨਕ ਖੁਲਾਸਾ

ਪੁਲਸ ਪਾਰਟੀ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ ਨਸ਼ੇ ਦੇ ਤੌਰ ’ਤੇ ਵਰਤੇ ਜਾਣ ਵਾਲੀਆਂ 100 ਗੋਲੀਆਂ ਬਰਾਮਦ ਹੋਈਆਂ। ਐੱਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਬਲਵਿੰਦਰ ਕੁਮਾਰ ਵਾਸੀ ਪਿੰਡ ਗੜ੍ਹੀ ਅਜੀਤ ਸਿੰਘ ਦੇ ਤੌਰ ’ਤੇ ਕੀਤੀ ਗਈ ਹੈ।

ਇਹ ਵੀ ਪੜ੍ਹੋ : ਮਾਂ ਨੇ ਦੱਸੇ ਹੈਲਮੇਟ ਦੇ ਫਾਇਦੇ ਤਾਂ 7 ਸਾਲ ਦੀ ਬੱਚੀ ਹੈਲਮੇਟ ਪਾ ਲੋਕਾਂ ਨੂੰ ਕਰਨ ਲੱਗੀ ਜਾਗਰੂਕ

ਇਕ ਹੋਰ ਮਾਮਲੇ ’ਚ ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਪੁਲਸ ਪਾਰਟੀ ਨੇ ਪਿੰਡ ਗਹਿਲਾ ਤੋਂ ਔੜ ਮਾਰਗ ’ਤੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ ਨਸ਼ੇ ਦੇ ਤੌਰ ’ਤੇ ਵਰਤੇ ਜਾਣ ਵਾਲੇ 5 ਨਸ਼ੀਲੇ ਟੀਕੇ ਬਰਾਮਦ ਕੀਤੇ। ਏ. ਐੱਸ. ਆਈ. ਨੇ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਬੇਅੰਤ ਸਿੰਘ ਵਾਸੀ ਔੜ ਦੇ ਤੌਰ ’ਤੇ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਵਾਂ ਦੋਸ਼ੀਆਂ ਖ਼ਿਲਾਫ਼ ਥਾਣਾ ਔੜ ਵਿਖੇ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Harnek Seechewal

Content Editor

Related News