4 ਮੋਟਰਸਾਈਕਲ ਤੇ 147 ਨਸ਼ੀਲੀਆਂ ਗੋਲੀਆਂ ਸਣੇ 1 ਕਾਬੂ
Friday, Oct 11, 2019 - 03:48 PM (IST)

ਜਲੰਧਰ (ਸੋਨੂੰ)—ਥਾਣਾ ਲਾਂਬੜਾ ਦੀ ਪੁਲਸ ਨੇ 2 ਪਹੀਆ ਵਾਹਨ ਸਮੇਤ ਚੋਰ ਨੂੰ ਗ੍ਰਿਫਤਾਰ ਕਰਕੇ ਉਸ ਦੇ ਕੋਲੋਂ 4 ਮੋਟਰਸਾਈਕਲ, ਇਕ ਹੀਰੋ ਮੈਸਟਰੋ ਸਮੇਤ 147 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸਬ-ਡਿਵੀਜ਼ਨ ਕਰਤਾਰਪੁਰ ਸੁਰਿੰਦਰ ਪਾਲ ਨੇ ਦੱਸਿਆ ਕਿ ਥਾਣਾ ਲਾਂਬੜਾ ਦੇ ਇੰਚਾਰਜ ਪੁਸ਼ਪ ਬਾਲੀ ਪੁਲਸ ਪਾਰਟੀ ਸਮੇਤ ਰਾਮਪੁਰ ਚੌਕ ਨੇੜੇ ਮੌਜੂਦ ਸੀ, ਤਾਂ ਉਨ੍ਹਾਂ ਨੇ ਇਕ ਬਿਨਾਂ ਨੰਬਰ ਦੇ ਮੋਟਰਸਾਈਕਲ 'ਤੇ ਨੌਜਵਾਨ ਨੂੰ ਆਉਂਦੇ ਦੇਖਿਆ ਅਤੇ ਸ਼ੱਕ ਦੇ ਆਧਾਰ 'ਤੇ ਰੋਕ ਕੇ ਪੁੱਛਗਿਛ ਕੀਤੀ ਤਾਂ ਪਤਾ ਚੱਲਿਆ ਕਿ ਉਕਤ ਮੋਟਰਸਾਈਕਲ ਉਸ ਨੇ ਚੋਰੀ ਕੀਤਾ ਹੋਇਆ ਹੈ। ਨੌਜਵਾਨ ਦੀ ਤਲਾਸ਼ੀ ਲੈਣ 'ਤੇ ਉਸ ਦੇ ਕੋਲੋਂ 147 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਹੋਈਆਂ। ਪੁਲਸ ਨੇ ਦੋਸ਼ੀ 'ਤੇ ਮਾਮਲਾ ਦਰਜ ਕਰਕੇ ਪੁੱਛਗਿਛ ਕੀਤੀ ਤਾਂ ਪਤਾ ਚੱਲਿਆ ਕਿ ਦੋਸ਼ੀ ਨੇ ਹੋਰ ਵੀ 2 ਪਹੀਆ ਵਾਹਨ ਵੱਖ-ਵੱਖ ਜਗ੍ਹਾ ਤੋਂ ਚੋਰੀ ਕੀਤੇ ਹੋਏ ਹਨ। ਦੋਸ਼ੀ ਦੀ ਨਿਸ਼ਾਨਦੇਹੀ 'ਤੇ ਪੁਲਸ ਨੇ 2 ਮੋਟਰਸਾਈਕਲ ਅਤੇ ਇਕ ਹੀਰੋ ਮੈਸਟਰੋ ਬਰਾਮਦ ਕੀਤੀ ਹੈ। ਪੁਲਸ ਪੁੱਛਗਿਛ ਦੋਰਾਨ ਦੋਸ਼ੀ ਨੇ ਆਪਣਾ ਨਾਂ ਜਸਵੀਰ ਸਿੰਘ ਜੱਗੀ ਪੁੱਤਰ ਅਵਤਾਰ ਸਿੰਘ ਨਿਵਾਸੀ ਰਸੂਲਪੁਰ ਖੁਰਦ ਥਾਣਾ ਲਾਂਬੜਾ ਦੱਸਿਆ। ਦੋਸ਼ੀ ਨੇ ਦੱਸਿਆ ਕਿ ਉਹ ਕਲੀਅਰ ਸ਼ਰੀਫ ਯੂ.ਪੀ. ਤੋਂ ਨਸ਼ੀਲੀਆਂ ਗੋਲੀਆਂ ਲੈ ਕੇ ਮੋਟਰਸਾਈਕਲ 'ਤੇ ਆਪਣੇ ਗ੍ਰਾਹਕਾਂ ਨੂੰ ਮਹਿੰਗੇ ਭਾਅ 'ਤੇ ਵੇਚਦਾ ਹੈ। ਪੁਲਸ ਦੋਸ਼ੀ ਤੋਂ ਹੋਰ ਪੁੱਛਗਿਛ ਕਰ ਰਹੀ ਹੈ।