ਕੇਂਦਰੀ ਜੇਲ੍ਹ ਕਪੂਰਥਲਾ ’ਚ ਚੈਕਿੰਗ ਦੌਰਾਨ ਹਵਾਲਾਤੀ ਤੋਂ ਬਰਾਮਦ ਹੋਇਆ ਨਸ਼ੀਲਾ ਪਦਾਰਥ

11/18/2023 12:24:37 PM

ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੇ ਪੇਸ਼ੀ ਭੁਗਤ ਕੇ ਆ ਰਹੇ ਇਕ ਹਵਾਲਾਤੀ ਦੀ ਤਲਾਸ਼ੀ ਦੌਰਾਨ ਉਸ ਕੋਲੋਂ 19.96 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਮੁਲਜ਼ਮ ਹਵਾਲਾਤੀ ਖ਼ਿਲਾਫ਼ ਥਾਣਾ ਕੋਤਵਾਲੀ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਹੋਰਾਂ ਲਈ ਮਿਸਾਲ ਬਣਿਆ ਟਾਂਡਾ ਦਾ ਇਹ ਪਰਿਵਾਰ, ਧੀ ਜੰਮਣ 'ਤੇ ਵਿਆਹ ਵਰਗਾ ਮਾਹੌਲ, ਵਾਜਿਆਂ ਨਾਲ ਕੀਤਾ ਸੁਆਗਤ

ਜਾਣਕਾਰੀ ਅਨੁਸਾਰ ਏ. ਡੀ. ਜੀ. ਪੀ. ਜੇਲ੍ਹ ਅਰੁਣਪਾਲ ਸਿੰਘ ਦੇ ਹੁਕਮਾਂ ’ਤੇ ਸੂਬੇ ਭਰ ਦੀਆਂ ਜੇਲ੍ਹਾਂ ’ਚ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਚੱਲ ਰਹੀ ਸਰਚ ਮੁਹਿੰਮ ਦੌਰਾਨ ਅਦਾਲਤ ’ਚ ਪੇਸ਼ੀ ਭੁਗਤ ਕੇ ਵਾਪਸ ਆਏ ਇਕ ਹਵਾਲਾਤੀ ਵਿਨੈ ਪੁੱਤਰ ਹਰਬੰਸ ਲਾਲ ਵਾਸੀ ਪਿੰਡ ਕਾਦੂਪੁਰ ਕਪੂਰਥਲਾ ਦੀ ਜਦੋਂ ਜੇਲ੍ਹ ਪੁਲਸ ਅਤੇ ਸੀ. ਆਰ. ਪੀ. ਐੱਫ਼. ਨੇ ਤਲਾਸ਼ੀ ਲਈ ਤਾਂ ਉਸ ਪਾਸੋਂ 19.96 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਮੁਲਜ਼ਮ ਵਿਨੈ ਪੁੱਤਰ ਹਰਬੰਸ ਲਾਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਹਵਾਲਾਤੀ ਨੂੰ ਜਲਦ ਹੀ ਪ੍ਰੋਡਕਸ਼ਨ ਵਾਰੰਟ ’ਤੇ ਥਾਣਾ ਕੋਤਵਾਲੀ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ: 15,000 ਕਰੋੜ ਦੇ ਮਹਾਦੇਵ ਐਪ ਘਪਲੇ ’ਚ ਜਲੰਧਰ ਦੇ ਬਿਲਡਰ ਦਾ ਵੀ ਨਾਂ ਸ਼ਾਮਲ, ED ਦੇ ਵੀ ਰਾਡਾਰ ’ਤੇ ਬੁੱਕੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

 

shivani attri

This news is Content Editor shivani attri