ਵਰਕਸ਼ਾਪ ਚੌਂਕ ਨੇੜੇ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਦੀ ਹੋਈ ਛਿੱਤਰ-ਪਰੇਡ, ਮੁਆਫ਼ੀ ਮੰਗ ਛੁਡਾਈ ਜਾਨ

04/03/2021 2:03:19 PM

ਜਲੰਧਰ (ਸ਼ੋਰੀ)–ਵਰਕਸ਼ਾਪ ਚੌਂਕ ਨੇੜੇ ਸ਼ਰਾਬੀ ਹਾਲਤ ਵਿਚ ਇਕ ਵਿਅਕਤੀ ਨੇ ਔਰਤ ਨੂੰ ਫੜ ਕੇ ਉਸ ਨਾਲ ਅਸ਼ਲੀਲ ਹਰਕਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੌਕੇ ’ਤੇ ਮੌਜੂਦ ਲੋਕਾਂ ਨੇ ਸ਼ਰਾਬੀ ਦੀ ਜੰਮ ਕੇ ਛਿੱਤਰ-ਪਰੇਡ ਕੀਤੀ।

ਇਹ ਵੀ ਪੜ੍ਹੋ : ਗੈਂਗਸਟਰ ਦਿਲਪ੍ਰੀਤ ਬਾਬਾ ਦੀ ਸੁਰੱਖਿਆ ਨੂੰ ਲੈ ਕੇ ਮਾਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਲਾਏ ਹੈਰਾਨ ਕਰਦੇ ਦੋਸ਼

ਮਿਲੀ ਜਾਣਕਾਰੀ ਮੁਤਾਬਕ ਉਕਤ ਸ਼ਰਾਬੀ ਬਸਤੀ ਬਾਵਾ ਖੇਲ ਦਾ ਰਹਿਣ ਵਾਲਾ ਹੈ ਅਤੇ ਵਰਕਸ਼ਾਪ ਚੌਂਕ ਵਿਚ ਲੱਗਣ ਵਾਲੀ ਮੀਟ ਦੀ ਰੇਹੜੀ ’ਤੇ ਸ਼ਰਾਬ ਪੀ ਰਿਹਾ ਸੀ। ਇਸੇ ਦੌਰਾਨ ਪੈਦਲ ਆ ਰਹੀ ਔਰਤ ਨੂੰ ਰੋਕ ਕੇ ਉਸ ਨਾਲ ਬਦਤਮੀਜ਼ੀ ਕੀਤੀ ਤਾਂ ਮੌਕੇ ’ਤੇ ਮੌਜੂਦ ਲੋਕਾਂ ਨੇ ਉਸ ਦੀ ਜੰਮ ਕੇ ਛਿੱਤਰ-ਪਰੇਡ ਕੀਤੀ। ਸ਼ਰਾਬੀ ਨੇ ਮੌਕੇ ’ਤੇ ਮੁਆਫੀ ਮੰਗ ਕੇ ਜਾਨ ਛੁਡਾਈ। ਵਰਕਸ਼ਾਪ ਚੌਂਕ ਨੇੜੇ ਰਹਿਣ ਵਾਲੇ ਲੋਕਾਂ ਦੀ ਮੰਗ ਹੈ ਕਿ ਦੇਰ ਸ਼ਾਮ ਕੁਝ ਲੋਕ ਸ਼ਰਾਬ ਦੇ ਨਸ਼ੇ ਵਿਚ ਰੇਹੜੀਆਂ ’ਤੇ ਮੀਟ-ਮੱਛੀ ਖਾ ਕੇ ਹੰਗਾਮਾ ਕਰਦੇ ਹਨ। ਪੁਲਸ ਅਜਿਹੇ ਲੋਕਾਂ ਵਿਰੁੱਧ ਕਾਰਵਾਈ ਕਰੇ ਤਾਂ ਕਿ ਇਲਾਕੇ ਦਾ ਮਾਹੌਲ ਖਰਾਬ ਨਾ ਹੋਵੇ।
ਇਹ ਵੀ ਪੜ੍ਹੋ : ਹੁਸ਼ਿਆਰਪੁਰ 'ਚ 15 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਸੱਚਾਈ ਜਾਣ ਮਾਪਿਆਂ ਦੇ ਵੀ ਉੱਡੇ ਹੋਸ਼


shivani attri

Content Editor

Related News