ਚਾਈਨਾ ਡੋਰ ਨੂੰ ਲੈ ਕੇ ਟਾਂਡਾ ''ਚ ਡੀ. ਐੱਸ. ਪੀ. ਕੁਲਵੰਤ ਸਿੰਘ ਦੀ ਸਖ਼ਤੀ, ਦਿੱਤੀ ਇਹ ਹਦਾਇਤ
Monday, Dec 19, 2022 - 02:21 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਖ਼ਤਰਨਾਕ ਸਾਬਤ ਹੋ ਕੇ ਹਾਦਸਿਆਂ ਦਾ ਕਾਰਨ ਬਣਨ ਵਾਲੀ ਚਾਈਨਾ ਡੋਰ ਦੀ ਵਿਕਰੀ ਨਾ ਕਰਨ ਲਈ ਦੁਕਾਨਦਾਰਾਂ ਨੂੰ ਪਾਬੰਦ ਕਰਨ ਅਤੇ ਪ੍ਰੇਰਨਾ ਦੇਣ ਲਈ ਅੱਜ ਡੀ. ਐੱਸ. ਪੀ. ਟਾਂਡਾ ਨੇ ਨਗਰ ਦੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਟਾਂਡਾ, ਉੜਮੁੜ, ਅਹੀਆਪੁਰ ਦੇ ਦੁਕਾਨਦਾਰਾਂ ਨੇ ਮੀਟਿੰਗ ਵਿਚ ਹਿੱਸਾ ਲਿਆ। ਇਸ ਮੌਕੇ ਥਾਣਾ ਮੁਖੀ ਟਾਂਡਾ ਐੱਸ. ਆਈ. ਮਲਕੀਅਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਡੀ. ਐੱਸ. ਪੀ. ਕੁਲਵੰਤ ਸਿੰਘ ਨੇ ਜਿੱਥੇ ਦੁਕਾਨਦਾਰਾਂ ਨੂੰ ਦੁਕਾਨਦਾਰਾਂ ਨੂੰ ਚਾਈਨਾ ਡੋਰ ਦੀ ਵਿਕਰੀ ਨਾ ਕਰਨ ਦੀ ਹਦਾਇਤ ਦਿੱਤੀ ਉੱਥੇ ਸ਼ਹਿਰ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਾ ਤਾਂ ਚਾਇਨਾਂ ਡੋਰ ਨੂੰ ਵਰਤਣ, ਨਾ ਹੀ ਵੇਚਣ, ਨਾ ਹੀ ਖ਼ਰੀਦ ਕਰਨ ਅਤੇ ਨਾ ਹੀ ਬੱਚਿਆਂ ਨੂੰ ਖ਼ਰੀਦ ਕੇ ਦੇਣ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪਤੰਗ ਉਡਾਉਣ ਲਈ ਸਿੰਥੈਟਿਕ ਅਤੇ ਪਲਾਸਟਿਕ ਦੀ ਬਣੀ ਡੋਰ ਦੀ ਪਾਬੰਦੀ ਲਗਾਈ ਗਈ ਹੈ, ਜਿਸ ਕਰਕੇ ਪੁਲਸ ਪ੍ਰਸ਼ਾਸ਼ਨ ਇਸ ਪਾਬੰਦੀ ਦੀ ਸਖ਼ਤੀ ਨਾਲ ਪਾਲਣਾ ਕਰਵਾਏਗਾ। ਉਨ੍ਹਾਂ ਕਿਹਾ ਕਿ ਪਤੰਗ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ ਉਹ ਸੂਤੀ ਡੋਰ ਤੋਂ ਹਟ ਕੇ ਸਿੰਥੈਟਿਕ/ਪਲਾਸਟਿਕ ਦੀ ਬਣੀ ਹੋਈ ਹੈ ਅਤੇ ਉਹ ਬਹੁਤ ਹੀ ਮਜ਼ਬੂਤ, ਨਾ ਗਲਣ ਯੋਗ ਅਤੇ ਨਾ ਟੁੱਟਣ ਯੋਗ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ ਸਾਈਕਲ ਅਤੇ ਸਕੂਟਰ ਚਾਲਕਾ ਦੇ ਗਲ ਅਤੇ ਕੰਨ ਕੱਟੇ ਜਾਂਦੇ ਹਨ। ਉੱਡਦੇ ਪੰਛੀਆਂ ਦੇ ਇਸ ਡੌਰ ਵਿੱਚ ਫਸ ਜਾਣ ਅਤੇ ਉਨ੍ਹਾਂ ਦੇ ਮਰਨ ਬਾਰੇ ਕਈ ਘਟਨਾਵਾਂ ਵਾਪਰੀਆਂ ਹਨ।
ਇਹ ਵੀ ਪੜ੍ਹੋ : ਵੋਟ ਬਟੋਰਨ ਦਾ ਹਥਿਆਰ 'ਨਸ਼ਾ' ! ਰੂਹ ਕੰਬਾਊ ਵੀਡੀਓਜ਼ ਹੋ ਚੁੱਕੀਆਂ ਵਾਇਰਲ, ਨਹੀਂ ਲੱਭਿਆ ਕੋਈ ਪੱਕਾ ਹੱਲ
ਉਨ੍ਹਾਂ ਕਿਹਾ ਕਿ ਜਿਹੜਾ ਦੁਕਾਨਦਾਰ ਵੱਲੋਂ ਚਾਇਨਾ ਡੋਰ ਵੇਚਣ ਅਤੇ ਸਟੋਰ ਕਰਨ ਦਾ ਕੰਮ ਕੀਤਾ ਜਾਂਦਾ ਹੈ, ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਲਈ ਉਨ੍ਹਾਂ ਹਰ ਨਾਗਰਿਕ ਨੂੰ ਅਪੀਲ ਕੀਤੀ ਕਿ ਉਹ ਨਾ ਤਾਂ ਖ਼ੁਦ ਇਸ ਦੀ ਵਰਤੋਂ ਕਰਨ ਅਤੇ ਨਾ ਹੀ ਆਪਣੇ ਕਿਸੇ ਪਰਿਵਾਰ ਦੇ ਮੈਂਬਰ ਨੂੰ ਕਰਨ ਦੇਣ। ਜੇਕਰ ਫਿਰ ਵੀ ਕੋਈ ਵਿਅਕਤੀ ਚਾਈਨਾ ਡੋਰ ਨੂੰ ਵੇਚਦਾ ਜਾਂ ਖਰੀਦਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਚਾਈਨਾ ਡੋਰ ਨੂੰ ਫੜਨ ਲਈ ਸਬ-ਡਿਵੀਜ਼ਨ ਟਾਂਡਾ ਪੁਲਸ ਵੱਲੋਂ ਸਪੈਸ਼ਲ ਟੀਮਾਂ ਵੀ ਬਣਾਈਆਂ ਜਾਣਗੀਆਂ ।
ਇਹ ਵੀ ਪੜ੍ਹੋ : ਨਕੋਦਰ 'ਚ ਹੋਏ ਕੱਪੜਾ ਵਪਾਰੀ ਦੇ ਕਤਲ ਦੇ ਮਾਮਲੇ 'ਚ ਦੋ ਹੋਰ ਸ਼ੂਟਰ ਗ੍ਰਿਫ਼ਤਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ