ਗੰਨ ਕਲਚਰ ''ਤੇ ਨਕੇਲ ਕੱਸਣ ਦੇ ਮੰਤਵ ਨਾਲ DSP ਟਾਂਡਾ ਕੁਲਵੰਤ ਸਿੰਘ ਨੇ ਗੰਨ ਹਾਊਸ ਦੀ ਚੈਕਿੰਗ ਕੀਤੀ

11/23/2022 3:56:58 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਅੰਦਰ ਗੰਨੇ ਕਲਚਰ 'ਤੇ ਨਕੇਲ ਕੱਸਣ ਨੂੰ ਲੈ ਕੇ ਕੀਤੀ ਜਾ ਰਹੀ ਕਾਰਵਾਈ ਤਹਿਤ ਡੀ. ਜੀ. ਪੀ.ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਵਿਚ ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ ਨੇ ਟਾਂਡਾ ਗੰਨ ਹਾਊਸ ਦਾ ਨਿਰੀਖਣ ਕੀਤਾ। 

ਇਸ ਮੌਕੇ ਡੀ. ਐੱਸ. ਪੀ. ਕੁਲਵੰਤ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲਗਾਤਾਰ ਹਥਿਆਰਾਂ ਦੇ ਰੁਝਾਨ ਨੂੰ ਨੱਥ ਪਾਉਣ ਅਤੇ ਖ਼ਤਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸੇ ਕੜੀ ਤਹਿਤ ਸੀ ਪੜਤਾਲ ਕੀਤੀ ਗਈ ਹੈ ਕਿ ਗੰਨ ਹਾਊਸ ਵੱਲੋਂ ਕਿਹੜੇ-ਕਿਹੜੇ ਲੋਕਾਂ ਨੂੰ ਹਥਿਆਰ ਵੇਚੇ ਗਏ ਹਨ ਅਤੇ ਕਿਨ੍ਹਾਂ ਹਾਲਾਤਾਂ ਵਿਚ ਇਹ ਹਥਿਆਰ ਦਿੱਤੇ ਗਏ ਹਨ ਅਤੇ ਕਈ ਹਥਿਆਰ ਲੈਣ ਵਾਲੇ ਸਰਕਾਰ ਵੱਲੋਂ ਪਹਿਲਾਂ ਤੋਂ ਜਾਰੀ ਹਦਾਇਤਾਂ ਅਨੁਸਾਰ ਹਥਿਆਰ ਰੱਖਣ ਦੇ ਯੋਗ ਹਨ ਜਾਂ ਨਹੀਂ। ਉਨ੍ਹਾਂ ਇਸ ਮੌਕੇ ਚੇਤਾਵਨੀ ਦਿੱਤੀ ਕਿ ਜੇਕਰ ਪੜਤਾਲ ਵਿੱਚ ਕੋਈ ਵੀ ਵਿਅਕਤੀ ਨਾਜਾਇਜ਼ ਅਸਲਾ ਰੱਖਣ ਦਾ ਦੋਸ਼ੀ ਪਾਇਆ ਜਾਂਦਾ ਹੈ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਸਰਕਾਰ ਨੇ ਹੁਣ ਅਸਲਾ ਰੱਖਣ ਦੇ ਲਾਇਸੈਂਸ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾਈ ਹੋਈ ਹੈ ਅਤੇ ਜੇਕਰ ਕੋਈ ਵੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ ਗਿਆ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ :  ਗੰਨ ਕਲਚਰ 'ਤੇ ਪੰਜਾਬ ਪੁਲਸ ਦੀ ਸਖ਼ਤੀ, 9 ਦਿਨਾਂ ਦੇ ਅੰਦਰ ਸੂਬੇ 'ਚ 800 ਤੋਂ ਵਧੇਰੇ ਲਾਇਸੈਂਸ ਕੀਤੇ ਰੱਦ

ਉਨ੍ਹਾਂ ਇਸ ਮੁਹਿੰਮ ਵਿਚ ਲੋਕਾਂ ਵੱਲੋਂ ਵੀ ਬਣਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਹੋਰ ਦੱਸਿਆ ਕਿ ਇਹ ਜਾਂਚ-ਪੜਤਾਲ ਆਉਣ ਵਾਲੇ ਸਮੇਂ ਵਿਚ ਵੀ ਜਾਰੀ ਰਹੇਗੀ ਅਤੇ ਹਥਿਆਰ ਰੱਖਣ ਵਾਲੇ ਲੋਕਾਂ ਦੀ ਵੀ ਲੋੜੀਂਦੀ ਜਾਂਚ ਅਤੇ ਪੁੱਛ ਪੜਤਾਲ ਕੀਤੀ ਜਾਵੇਗੀ ਅਤੇ ਜੇਕਰ ਜਾਂਚ ਵਿਚ ਕੋਈ ਨਜਾਇਜ਼ ਹਥਿਆਰ ਰੱਖਣ ਦਾ ਦੋਸ਼ੀ ਪਾਇਆ ਗਿਆ ਤਾਂ ਉਨ੍ਹਾਂ ਦੇ ਲਾਇਸੈਂਸ ਰੱਦ ਕਰਨ ਦੇ ਨਾਲ-ਨਾਲ ਹਥਿਆਰ ਵੀ ਜ਼ਬਤ ਕੀਤੇ ਜਾਣਗੇ। 

ਇਹ ਵੀ ਪੜ੍ਹੋ :  ਹੱਸਦਾ-ਵੱਸਦਾ ਉਜੜਿਆ ਪਰਿਵਾਰ, ਪਤਨੀ ਦੀ ਮੌਤ ਦੇ ਗਮ 'ਚ ਪਤੀ ਨੇ ਵੀ ਤੋੜਿਆ ਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

shivani attri

This news is Content Editor shivani attri