ਦੁਬਈ ''ਚ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 92 ਹਜ਼ਾਰ, ਟਰੈਵਲ ਏਜੰਟ ਵਿਰੁੱਧ ਮਾਮਲਾ ਦਰਜ
Sunday, Aug 07, 2022 - 03:36 PM (IST)

ਟਾਂਡਾ/ਦਸੂਹਾ (ਵਰਿੰਦਰ ਪੰਡਿਤ)- ਦੁਬਈ ਵਿਚ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ 92 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਦਸੂਹਾ ਪੁਲਸ ਨੇ ਇਕ ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਗੁਰਪ੍ਰੀਤ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਬੇਰਛਾ ਦੇ ਬਿਆਨ ਦੇ ਆਧਾਰ 'ਤੇ ਦੇਵੀ ਦਿਆਲ ਪੁੱਤਰ ਰੋਸ਼ਨ ਲਾਲ ਵਾਸੀ ਗੁਰਦੇਵਪੁਰ ਮੁਹੱਲਾ ਮੁਕੇਰੀਆਂ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਯੂਕੋ ਬੈਂਕ ਲੁੱਟ ਦੇ ਮਾਮਲੇ 'ਚ ਪੁਲਸ ਹੱਥ ਲੱਗਿਆ ਅਹਿਮ ਸੁਰਾਗ, ਲੁਟੇਰਿਆਂ ਨੇ ਬਦਲੇ ਸਨ ਕੱਪੜੇ ਤੇ ਜੁੱਤੀਆਂ
ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਨੇ ਆਪਣੇ ਬਿਆਨ ਵਿਚ ਦੱਸਿਆ ਕਿ ਉਕਤ ਏਜੰਟ ਨੇ ਉਸ ਨੂੰ ਦੁਬਈ ਵਿਚ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ 80 ਹਜ਼ਾਰ ਰੁਪਏ ਲੈ ਕੇ ਦੁਬਈ ਭੇਜਿਆ ਪਰ ਉਸ ਨੂੰ ਕੰਮ ਨਾ ਮਿਲਣ 'ਤੇ ਵਾਪਸ ਆਉਣਾ ਪਿਆ। ਜਦੋਂ ਉਸ ਨੇ ਵਾਪਸ ਆ ਕੇ ਆਪਣੀ ਰਕਮ ਮੰਗੀ ਤਾਂ ਏਜੰਟ ਨੇ ਉਸ ਨੂੰ ਚੈੱਕ ਦਿੱਤਾ, ਜੋ ਬਾਊਂਸ ਹੋ ਗਿਆ। ਇਸ ਦੌਰਾਨ ਜਦੋਂ ਉਸ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਤਾਂ ਉਸ ਨੇ ਫਿਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 12 ਹਜ਼ਾਰ ਰੁਪਏ ਹੋਰ ਲੈ ਲਏ। ਹੁਣ ਆਰਥਿਕ ਅਪਰਾਧ ਸ਼ਾਖਾ ਵੱਲੋਂ ਕੀਤੀ ਜਾਂਚ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਥਾਣੇਦਾਰ ਪ੍ਰਵੇਸ਼ ਕੁਮਾਰ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ: ਰੂਪਨਗਰ: ਅਧਿਆਪਕ ਕਰਦਾ ਸੀ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ, ਇੰਝ ਸਾਹਮਣੇ ਆਈ ਸੱਚਾਈ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ