ਜ਼ਮੀਨੀ ਵਿਵਾਦ ਕਾਰਨ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੂੰ ਨਾਲ ਲੈ ਕੇ ਛੋਟੇ ਭਰਾ ਦੇ ਘਰ ਕੀਤਾ ਹਮਲਾ

Saturday, Apr 27, 2024 - 12:34 PM (IST)

ਜ਼ਮੀਨੀ ਵਿਵਾਦ ਕਾਰਨ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੂੰ ਨਾਲ ਲੈ ਕੇ ਛੋਟੇ ਭਰਾ ਦੇ ਘਰ ਕੀਤਾ ਹਮਲਾ

ਸ਼ਾਹਕੋਟ (ਅਰਸ਼ਦੀਪ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਪੂਨੀਆਂ ਵਿਖੇ ਜ਼ਮੀਨੀ ਵਿਵਾਦ ਕਾਰਨ ਵੱਡੇ ਭਰਾ ਵੱਲੋਂ ਅਣਪਛਾਤੇ ਵਿਅਕਤੀਆਂ ਨੂੰ ਨਾਲ ਲੈ ਕੇ ਛੋਟੇ ਭਰਾ ਦੇ ਘਰ ਹਮਲਾ ਕਰਕੇ ਭਰਾ ਅਤੇ ਭਤੀਜੀ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਸ਼ਾਹਕੋਟ ਦੇ ਸਰਕਾਰੀ ਹਸਪਤਾਲ ’ਚ ਜ਼ੇਰੇ ਇਲਾਜ ਗੁਰਮੇਲ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਪਿੰਡ ਪੂਨੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਜ਼ਮੀਨ ਦਾ ਅਦਾਲਤ ’ਚ ਕੇਸ ਚੱਲ ਰਿਹਾ ਹੈ। ਬੀਤੀ 23 ਅਪ੍ਰੈਲ ਨੂੰ ਰਾਤ ਕਰੀਬ 9 ਵਜੇ ਉਸ ਦਾ ਵੱਡਾ ਭਰਾ ਕੁਝ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੂੰ ਨਾਲ ਲੈ ਕੇ ਉਸ ਦੇ ਘਰ ਦੀ ਕੰਧ ਟੱਪ ਕੇ ਘਰ ਅੰਦਰ ਦਾਖ਼ਲ ਹੋਏ।

ਇਸ ਤੋਂ ਬਾਅਦ ਉਸ ਦੇ ਭਰਾ ਅਤੇ ਨਾਲ ਆਏ ਵਿਅਕਤੀਆਂ ਨੇ ਉਨ੍ਹਾਂ ’ਤੇ ਦਾਤਰ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੀ 19 ਸਾਲਾ ਕੁੜੀ ਦੀ ਪਿੱਠ ’ਤੇ ਉਲਟੇ ਦਾਤਰ ਨਾਲ ਵਾਰ ਵੀ ਕੀਤੇ ਗਏ, ਜਿਸ ਨਾਲ ਦੋਵਾਂ ਦੇ ਗੰਭੀਰ ਸੱਟਾਂ ਲੱਗ ਗਈਆਂ। ਨਾਲ ਆਏ ਵਿਅਕਤੀਆਂ ਨੇ ਉਸ ਦੀ ਪਤਨੀ ਦੀ ਵੀ ਕੁੱਟਮਾਰ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਬਾਥਰੂਮ ਦੇ ਰਸਤੇ ਭੱਜ ਕੇ ਆਪਣੀ ਜਾਨ ਬਚਾਈ ਤੇ ਬਾਅਦ ’ਚ ਉਸ ਦੀ ਪਤਨੀ ਵੱਲੋਂ ਪੁਲਸ ਨੂੰ ਫੋਨ ਕਰਨ ’ਤੇ ਸਾਰੇ ਹਮਲਾਵਾਰ ਭੱਜ ਗਏ। ਪਿੰਡ ਦੇ ਲੋਕਾਂ ਨੇ ਉਸ ਨੂੰ ਤੇ ਉਸ ਦੀ ਲੜਕੀ ਨੂੰ ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ ਦਾਖ਼ਲ ਕਰਵਾਇਆ।

ਇਹ ਵੀ ਪੜ੍ਹੋ- ਮੌਸਮ ਨੂੰ ਲੈ ਕੇ ਜਾਣੋ ਆਉਣ ਵਾਲੇ ਦਿਨਾਂ ਦੀ Latest Update, ਭਾਰੀ ਤੂਫ਼ਾਨ ਦੇ ਨਾਲ ਪਵੇਗਾ ਮੀਂਹ

ਉਨ੍ਹਾਂ ਦੱਸਿਆ ਕਿ ਸ਼ਾਹਕੋਟ ਪੁਲਸ ਵੱਲੋਂ 3 ਦਿਨ ਬਾਅਦ ਬਿਆਨ ਲੈਣ ਹਸਪਤਾਲ ਵਿਖੇ ਆਏ। ਸ਼ਾਹਕੋਟ ਥਾਣੇ ਦੇ ਪੁਲਸ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਤੁਹਾਡੇ ਕੱਚੇ ਬਿਆਨ ਲੈ ਲਏ ਹਨ ਤੇ ਐਕਸਰੇ ਰਿਪੋਰਟ ਆਉਣ ਤੋਂ ਬਾਅਦ ਪੱਕੇ ਬਿਆਨ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪੁਲਸ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਸਾਨੂੰ ਕੱਚੇ-ਪੱਕੇ ਬਿਆਨਾਂ ’ਚ ਉਲਝਾ ਕੇ ਮਸਲੇ ਨੂੰ ਠੰਡੇ ਬਸਤੇ ’ਚ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਤੇ ਹਮਲਾ ਕਰਨ ਵਾਲੇ ਸ਼ਰੇਆਮ ਪਿੰਡ ’ਚ ਘੁੰਮ ਰਹੇ ਹਨ, ਜਿਨ੍ਹਾਂ ਤੋਂ ਸਾਨੂੰ ਜਾਨ ਦਾ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਐੱਸ. ਐੱਸ. ਪੀ. (ਦਿਹਾਤੀ) ਅੰਕੁਰ ਗੁਪਤਾ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਕੇ ਇਨਸਾਫ਼ ਦੁਆਇਆ ਜਾਵੇ।

ਇਹ ਵੀ ਪੜ੍ਹੋ- CM ਮਾਨ ਨੇ ਜਲੰਧਰ 'ਚ ਪਵਨ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਪਾਰਟੀ ਛੱਡਣ ਵਾਲਿਆਂ ਲਈ ਆਖੀਆਂ ਵੱਡੀਆਂ ਗੱਲਾਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News