ਮੋਦੀ ਸਰਕਾਰ ਦੀ ਪ੍ਰਸ਼ਾਦ ਸਕੀਮ ਨਾਲ ਜੁੜ ਕੇ ਦੁਰਗਿਆਣਾ ਤੀਰਥ ਦੀ ਸ਼ਾਨ ’ਚ ਹੋਰ ਵਾਧਾ ਹੋਵੇਗਾ : ਚੁੱਘ
Monday, Dec 18, 2023 - 12:07 PM (IST)
ਜਲੰਧਰ/ਅੰਮ੍ਰਿਤਸਰ (ਵਿਸ਼ੇਸ਼) - ਪੰਜਾਬ ਅਤੇ ਅੰਮ੍ਰਿਤਸਰ ਲਈ ਇਹ ਬੜੇ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਸ੍ਰੀ ਦੁਰਗਿਆਣਾ ਮੰਦਰ ਨੂੰ ਕੇਂਦਰ ਸਰਕਾਰ ਦੇ ਸੱਭਿਆਚਾਰਕ ਮੰਤਰਾਲਾ ਦੀ ‘ਪ੍ਸ਼ਾਦ ਸਕੀਮ’ ਅਧੀਨ ਸ਼ਾਮਲ ਕੀਤਾ ਗਿਆ ਹੈ। ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੀ ਅਗਵਾਈ ਹੇਠ ਦੁਰਗਿਆਣਾ ਮੰਦਰ ਅੰਮ੍ਰਿਤਸਰ ਦਾ ਵਫ਼ਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸੱਭਿਆਚਾਰ ਮੰਤਰੀ ਜੀ. ਕਿਸ਼ਨ ਰੈਡੀ ਨੂੰ ਮਿਲਿਆ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਪੰਜਾਬੀ ਨੌਜਵਾਨ ਦੀ ਦੁਬਈ ’ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ
ਉਨ੍ਹਾਂ ਕਿਹਾ ਕਿ ਕੇਂਦਰ ਦਾ ਮੰਨਣਾ ਹੈ ਕਿ ਮੋਦੀ ਸਰਕਾਰ ਦੀ ਪ੍ਰਸ਼ਾਦ ਯੋਜਨਾ ਨਾਲ ਜੁੜ ਕੇ ਦੁਗਰਿਆਣਾ ਤੀਰਥ ਦੀ ਸ਼ਾਨ ਵਿੱਚ ਹੋਰ ਵਾਧਾ ਹੋਵੇਗਾ ਅਤੇ ਸੈਰ ਸਪਾਟੇ ਨੂੰ ਵੀ ਉਤਸ਼ਾਹ ਮਿਲੇਗਾ।ਪ੍ਰਸ਼ਾਦ ਸਕੀਮ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹ ਭਰਪੂਰ ਬਣਾਉਣ ਲਈ ਪੂਰੇ ਭਾਰਤ ਵਿੱਚ ਤੀਰਥ ਸਥਾਨਾਂ ਦੇ ਵਿਕਾਸ ਅਤੇ ਉਨ੍ਹਾਂ ਦੀ ਪਛਾਣ ਕਰਨ ’ਤੇ ਕੇਂਦਰਿਤ ਹੈ। ਇਸ ਦਾ ਮੰਤਵ ਧਾਰਮਿਕ ਸੈਰ-ਸਪਾਟੇ ਦਾ ਪੂਰਾ ਅਨੁਭਵ ਪ੍ਰਦਾਨ ਕਰਨ ਲਈ ਤੀਰਥ ਅਸਥਾਨਾਂ ਨੂੰ ਤਰਜੀਹੀ, ਯੋਜਨਾਬੱਧ ਅਤੇ ਟਿਕਾਊ ਤਰੀਕੇ ਨਾਲ ਜੋੜਨਾ ਹੈ। ਘਰੇਲੂ ਸੈਰ-ਸਪਾਟੇ ਦਾ ਵਿਕਾਸ ਤੀਰਥ ਯਾਤਰਾ ’ਤੇ ਕਾਫੀ ਹੱਦ ਤੱਕ ਨਿਰਭਰ ਕਰਦਾ ਹੈ।
ਇਹ ਵੀ ਪੜ੍ਹੋ- ਘਰ ’ਚ ਚੱਲ ਰਹੀਆਂ ਅਨੈਤਿਕ ਗਤੀਵਿਧੀਆਂ ’ਤੇ ਪੁਲਸ ਦਾ ਸ਼ਿਕੰਜਾ, ਦਰਜਨਾਂ ਮੁੰਡੇ-ਕੁੜੀਆਂ ਨੂੰ ਲਿਆ ਹਿਰਾਸਤ ’ਚ
ਇਸ ਮੌਕੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਮੰਦਰ ਕਮੇਟੀ ਦੇ ਜਨਰਲ ਸਕੱਤਰ ਅਰੁਣ ਖੰਨਾ, ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਸੰਜੀਵ ਖੰਨਾ, ਪੰਜਾਬ ਭਾਜਪਾ ਦੀ ਕਾਰਜਕਾਰਨੀ ਦੇ ਮੈਂਬਰ ਤੇ ਮੰਦਰ ਕਮੇਟੀ ਦੇ ਮੈਂਬਰ ਮਾਨਵ ਤਨੇਜਾ, ਭਾਜਪਾ ਆਗੂ ਸੁਧੀਰ ਸ੍ਰੀਧਰ ਤੇ ਮੰਦਰ ਕਮੇਟੀ ਦੇ ਮੈਂਬਰ ਰਾਜ ਕੁਮਾਰ ਬਿੱਟੂ ਆਦਿ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8