ਸਰਚ ਮੁਹਿੰਮ ਦੌਰਾਨ ਪੁਲਸ ਨੇ ਬਾਜ਼ਾਰਾਂ ''ਚੋਂ ਹਟਵਾਏ ਨਾਜਾਇਜ਼ ਕਬਜ਼ੇ, ਦਿੱਤੀ ਚਿਤਾਵਨੀ

Wednesday, Oct 23, 2024 - 06:00 PM (IST)

ਨਵਾਂਸ਼ਹਿਰ (ਮਨੋਰੰਜਨ)- ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਵੱਲੋਂ ਸ਼ਹਿਰ ਦੇ ਨੀਵੇ ਬਾਜਾਰਾਂ 'ਚ ਸਰਚ ਮੁਹਿੰਮ ਚਲਾਈ ਗਈ। ਇਸ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਪੁਲਸ ਨੂੰ ਸਰਚ ਮੁਹਿੰਮ ਵਿੱਚ ਕਾਫ਼ੀ ਦਿੱਕਤ ਆਈ। ਇਸ ਦੇ ਬਾਅਦ ਡੀ. ਐੱਸ. ਪੀ. ਰਾਜ ਕੁਮਾਰ ਦੀ ਅਗਵਾਈ ਵਿੱਚ ਪੁਲਸ ਵੱਲੋਂ ਦੁਕਾਨਦਾਰਾਂ ਵੱਲੋਂ ਵਿੱਚ ਬਾਜ਼ਾਰ ਸਜਾਈ ਦੁਕਾਨਦਾਰੀ ਹਟਵਾਈ ਗਈ।  ਡੀ. ਐੱਸ. ਪੀ. ਰਾਜ ਕੁਮਾਰ ਨੇ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਸੜਕ 'ਤੇ ਫਿਰ ਤੋਂ ਦੁਕਾਨਦਾਰੀ ਸਜਾਈ ਤਾਂ ਉਸ ਦਾ ਚਾਲਾਨ ਕੱਟਿਆ ਜਾਵੇਗਾ।

ਧਿਆਨ ਹੋਵੇ ਕਿ ਤਾਰਾ ਆਈਸ ਫੈਕਟਰੀ ਰੋਡ, ਜਲੇਬੀ ਚੌਂਕ, ਕੋਠੀ ਰੋਡ, ਗੀਤਾ ਭਵਨ ਰੋਡ, ਰੇਲਵੇ ਰੋਡ 'ਤੇ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜਿਆਂ ਕਾਰਨ ਰਾਹਗੀਰਾਂ ਦਾ ਪੈਦਲ ਚੱਲਣਾ ਵੀ ਮੁਸ਼ਕਿਲ ਹੋ ਰੱਖਿਆ ਹੈ। ਇਸ ਸਬੰਧ ਵਿੱਚ ਲੋਕਾਂ ਵੱਲੋਂ ਕਈ ਵਾਰ ਨਗਰ ਕੌਂਸਲ ਦੇ ਅਧਿਕਾਰੀਆਂ ਕੋਲ ਸ਼ਿਕਾਇਤ ਕੀਤੀ ਜਾ ਚੁੱਕੀ ਹੈ ਪਰ ਕੌਂਸਲ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਸ ਨੂੰ ਲੈ ਕੇ ਸ਼ਹਿਰ ਵਾਸੀਆਂ ਵੱਲੋਂ ਸਿਟੀ ਪੁਲਸ ਨੂੰ ਵੀ ਟ੍ਰੈਫਿਕ ਨੂੰ ਦਰੁੱਸਤ ਕਰਨ ਨੂੰ ਕਿਹਾ ਗਿਆ। ਅੱਜ ਪੁਲਸ ਤਿਉਹਾਰਾਂ ਦੇ ਮੱਦੇਨਜ਼ਰ ਜਿਵੇ ਹੀ ਸਰਚ ਮੁਹਿੰਮ ਲਈ ਬਾਜ਼ਾਰ ਵਿੱਚ ਆਈ ਤਾਂ ਉਨ੍ਹਾਂ ਦਾ ਪੈਦਲ ਚੱਲਣਾ ਵੀ ਮੁਸ਼ਕਿਲ ਹੋ ਗਿਆ। ਡੀ. ਐੱਸ. ਪੀ. ਰਾਜ ਕੁਮਾਰ ਨੇ ਦੁਕਾਨਦਾਰਾਂ ਨੂੰ ਤੁਰੰਤ ਨਾਜਾਇਜ਼ ਕਬਜੇ ਹਟਾਉਣ ਨੂੰ ਕਿਹਾ। 

ਇਹ ਵੀ ਪੜ੍ਹੋ- ਖ਼ੁਸ਼ੀ-ਖ਼ੁਸੀ ਚੱਲ ਰਹੇ ਵਿਆਹ 'ਚ ਪੈ ਗਿਆ ਰੌਲਾ, ਫੋਟੋਗ੍ਰਾਫਰ 'ਤੇ SI ਨੇ ਜੜ੍ਹ 'ਤੇ ਥੱਪੜ

ਡੀ. ਐੱਸ. ਪੀ. ਰਾਜਕੁਮਾਰ ਨੇ ਕਿਹਾ ਕਿ ਦੀਵਾਲੀ ਤੋਂ ਬਾਅਦ ਦੁਕਾਨਦਾਰਾਂ ਨੂੰ ਟ੍ਰੈਫਿਕ ਦਰੁੱਸਤ ਕਰਨ ਲਈ ਬੈਠਕ ਕੀਤੀ ਜਾਵੇਗੀ। ਦੁਕਾਨਦਾਰਾਂ ਦੇ ਸਹਿਯੋਗ ਨਾਲ ਇਸ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ। ਨਗਰ ਕੌਂਸਲ ਕਰਮਚਾਰੀਆਂ ਨੂੰ ਵੀ ਨਾਲ ਲੈ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਾਵਜੂਦ ਵੀ ਜੇਕਰ ਦੁਕਾਨਦਾਰ ਨਹੀਂ ਹਟਦੇ ਤਾਂ 133 ਦੇ ਕਲੰਦਰੇ ਕੱਟੇ ਜਾਣਗੇ। ਇਸ ਮੌਕੇ 'ਤੇ ਉਨ੍ਹਾਂ ਨਾਲ ਥਾਣ ਸਿਟੀ ਦੇ ਐੱਸ. ਐੱਚ. ਓ. ਮਹਿੰਦਰ ਸਿੰਘ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ- ਨਿਹੰਗਾਂ ਨਾਲ ਵਿਵਾਦ ਦੌਰਾਨ ਕੁੱਲ੍ਹੜ ਪਿੱਜ਼ਾ ਕੱਪਲ ਦੀ ਨਵੀਂ ਵੀਡੀਓ ਆਈ ਸਾਹਮਣੇ, ਆਖੀ ਵੱਡੀ ਗੱਲ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News