ਰੂਪਨਗਰ ਵਿਖੇ 242 ਘਰਾਂ ਦੀ ਚੈਕਿੰਗ ਦੌਰਾਨ 2 ਥਾਵਾਂ ''ਤੇ ਮਿਲਿਆ ਡੇਂਗੂ ਦਾ ਲਾਰਵਾ

12/08/2023 6:23:40 PM

ਰੂਪਨਗਰ (ਕੈਲਾਸ਼)-ਡੇਂਗੂ ਦੀ ਬੀਮਾਰੀ ਦੀ ਰੋਕਥਾਮ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਨੇ ਸਦਾਬਰਤ ਅਤੇ ਬੜੀ ਹਵੇਲੀ ਵਿਚ ਖੜ੍ਹੇ ਪਾਣੀ ਦੇ ਸੋਮਿਆਂ ਦੀ ਜਾਂਚ ਕੀਤੀ ਅਤੇ ਪਾਏ ਗਏ ਲਾਰਵੇ ਨੂੰ ਮੌਕੇ 'ਤੇ ਹੀ ਨਸ਼ਟ ਕੀਤਾ। ਇਸ ਮੌਕੇ ਚੈਕਿੰਗ ਦੌਰਾਨ ਇਕ ਹਫ਼ਤੇ ਤੋਂ ਰੁਕੇ ਪਾਣੀ ਦੇ ਸੋਮਿਆਂ ਨੂੰ ਖ਼ਤਮ ਕਰਨ ਲਈ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸਿਹਤ ਟੀਮ ਨੇ ਆਈ. ਟੀ. ਆਈ. ਦੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। 

ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਭਾਵੇਂ ਠੰਡ ਦੇ ਮੌਸਮ ਕਾਰਨ ਡੇਂਗੂ ਦੇ ਕੇਸਾਂ ਵਿਚ ਕਮੀ ਆਈ ਹੈ ਪਰ ਟੀਮਾਂ ਵੱਲੋਂ ਘਰ-ਘਰ ਜਾ ਕੇ ਕੀਤੀ ਜਾ ਰਹੀ ਚੈਕਿੰਗ ਦੌਰਾਨ ਅਜੇ ਵੀ ਗੰਦੇ ਪਾਣੀ ਦੇ ਸੋਮਿਆਂ ਵਿਚ ਲਾਰਵਾ ਪਾਇਆ ਜਾ ਰਿਹਾ ਹੈ। ਜਿਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਾਰਿਆਂ ਦੇ ਸਹਿਯੋਗ ਨਾਲ ਹੀ ਇਸ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਬੁਖ਼ਾਰ ਹੋਣ ਦੀ ਸੂਰਤ ਵਿਚ ਟੈਸਟ ਕਰਵਾਉਣਾ ਜ਼ਰੂਰੀ ਹੈ ਤਾਂ ਜੋ ਮਰੀਜ਼ ਦਾ ਸਮੇਂ ਸਿਰ ਸਹੀ ਇਲਾਜ ਹੋ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੀ ਮੁਫ਼ਤ ਜਾਂਚ ਅਤੇ ਇਲਾਜ ਲਈ ਸਰਕਾਰ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ : ਜਲੰਧਰ ਵਿਖੇ ਸਪਾ ਸੈਂਟਰ ਦੇ ਨਾਂ 'ਤੇ ਹੁਣ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ, ਇੰਝ ਹੁੰਦੀ ਹੈ ਕੁੜੀਆਂ ਨਾਲ ਡੀਲ

ਇਸ ਸਰਵੇ ਦੌਰਾਨ ਡਾ. ਸੋਨਾਲੀ ਵੋਹਰਾ ਅੇਤ ਉਨ੍ਹਾਂ ਦੀ ਟੀਮ ਨੇ 242 ਘਰਾਂ ਅਤੇ ਥਾਵਂ ਦਾ ਦੌਰਾ ਕੀਤਾ ਅਤੇ 2 ਥਾਵਾਂ 'ਤੇ ਪਾਏ ਗਏ ਡੇਂਗੂ ਦੇ ਲਾਰਵੇ ਨੂੰ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬੁਖਾਰ ਤੋਂ ਪੀੜਤ ਹਰ ਕੇਸ ਨੂੰ ਡੇਂਗੂ ਦਾ ਕੇਸ ਨਹੀਂ ਮੰਨਿਆ ਜਾ ਸਕਦਾ ਕਿਉਂਕਿ ਓ.ਪੀ.ਡੀ. ਵਿਚ ਆਉਣ ਵਾਲੇ ਬੁਖਾਰ ਦੇ ਜ਼ਿਆਦਾਤਰ ਮਰੀਜ਼ਾਂ ਵਿਚ ਖੰਘ, ਜ਼ੁਕਾਮ ਆਦਿ ਦੇ ਲੱਛਣ ਵੀ ਹਨ। ਇਸ ਲਈ ਬੁਖਾਰ ਦੀ ਜਾਂਚ ਕਰਨ ਤੋਂ ਬਾਅਦ ਹੀ ਬੁਖਾਰ ਦਾ ਕਾਰਨ ਫਲੂ ਜਾਂ ਡੇਂਗੂ ਦਾ ਪਤਾ ਲਗਾਇਆ ਜਾ ਸਕਦਾ ਹੈ। ਇਸ ਮੌਕੇ ਭੁਪਿੰਦਰ ਸਿੰਘ ਏ. ਐੱਮ. ਓ., ਲਖਬੀਰ ਸਿੰਘ, ਰਣਜੀਤ ਸਿੰਘ ਐੱਸ.ਆਈ, ਮੇਲ ਵਰਕਰ ਜਸਵੰਤ ਸਿੰਘ, ਤਜਿੰਦਰ ਸਿੰਘ, ਦਵਿੰਦਰ ਸਿੰਘ, ਸੁਰਿੰਦਰ ਸਿੰਘ, ਹਰਦੀਪ ਸਿੰਘ, ਗੁਰਵਿੰਦਰ ਸਿੰਘ, ਸੁਖਜਿੰਦਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਹਾਜ਼ਰ ਸਨ।

ਇਹ ਵੀ ਪੜ੍ਹੋ : ਕਪੂਰਥਲਾ ਦੇ ਵਿਅਕਤੀ ਦੀ ਸਾਊਦੀ ਅਰਬ 'ਚ ਮੌਤ, ਛੁੱਟੀ ਕੱਟਣ ਮਗਰੋਂ ਮਹੀਨਾ ਪਹਿਲਾਂ ਪਰਤਿਆ ਸੀ ਵਿਦੇਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

shivani attri

This news is Content Editor shivani attri