ਧਾਰਮਿਕ ਸਮਾਗਮ ਦੌਰਾਨ ਸ਼ਰਾਬੀ ਨੌਜਵਾਨਾਂ ਨੇ ਕੀਤਾ ਹੰਗਾਮਾ, ਲੋਕਾਂ ਨੇ ਕੀਤਾ ਵਿਰੋਧ

10/26/2023 11:02:40 AM

ਜਲੰਧਰ (ਵਰੁਣ)-  ਸ਼ਿਵ ਨਗਰ ਨਗਰ ’ਚ ਬੀਤੀ ਰਾਤ ਇਕ ਧਾਰਮਿਕ ਸਮਾਗਮ ਦੌਰਾਨ ਸ਼ਰਾਬ ਦੇ ਨਸ਼ੇ ’ਚ 15 ਤੋਂ 20 ਨੌਜਵਾਨਾਂ ਨੇ ਹੰਗਾਮਾ ਕਰ ਦਿੱਤਾ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੌਜਵਾਨਾਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਵਾਹਨਾਂ ਦੀ ਭੰਨਤੋੜ ਕੀਤੀ ਅਤੇ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ।

ਇਹ ਵੀ ਪੜ੍ਹੋ: ਕੰਗਾਲ ਪਾਕਿ 'ਚ ਮੁਲਾਜ਼ਮਾਂ 'ਤੇ ਡਿੱਗ ਸਕਦੀ ਹੈ ਮਹਿੰਗਾਈ ਦੀ ਗਾਜ, ਵੱਡਾ ਫ਼ੈਸਲਾ ਲੈਣ ਦੀ ਰੌਂਅ 'ਚ ਸਰਕਾਰ

ਇਸ ਗੁੰਡਾਗਰਦੀ ਤੋਂ ਬਾਅਦ ਸ਼ਿਵ ਨਗਰ ਦੇ ਲੋਕਾਂ ਨੇ ਪ੍ਰਦਰਸ਼ਨ ਵੀ ਕੀਤਾ। ਸਥਾਨਕ ਲੋਕਾਂ ਨੇ ਦੱਸਿਆ ਕਿ ਸ਼ਿਵ ਨਗਰ ’ਚ ਨਵਰਾਤਰੀ ਮੌਕੇ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਮਾਗਮ ਨੇੜੇ 15 ਤੋਂ 20 ਨੌਜਵਾਨਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ, ਜਦੋਂ ਉਨ੍ਹਾਂ ਨੌਜਵਾਨਾਂ ਨੂੰ ਜਾਣ ਲਈ ਕਿਹਾ ਤਾਂ ਉਨ੍ਹਾਂ ਨੇ ਉਨ੍ਹਾਂ ਨਾਲ ਗਾਲੀ-ਗਲੌਚ ਕਰਨਾ ਸ਼ੁਰੂ ਕਰ ਦਿੱਤਾ ਅਤੇ ਜਦੋਂ ਉਨ੍ਹਾਂ ਵਿਰੋਧ ਕੀਤਾ ਤਾਂ ਉਨ੍ਹਾਂ ਵਾਹਨਾਂ ਦੇ ਸ਼ੀਸ਼ੇ ਤੋੜ ਦਿੱਤੇ। ਇਲਾਕਾ ਵਾਸੀਆਂ ਨੇ ਥਾਣਾ ਨੰ. 1 ’ਚ ਸ਼ਿਕਾਇਤ ਦਰਜ ਕਰਵਾਈ ਹੈ। ਲੋਕਾਂ ਦਾ ਕਹਿਣਾ ਹੈ ਕਿ ਪਵਿੱਤਰ ਧਾਰਮਿਕ ਸਮਾਗਮ ’ਚ ਕੁਝ ਲੋਕਾਂ ਨੇ ਹੰਗਾਮਾ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਸਾਰਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ: ਭਾਰਤ-ਕੈਨੇਡਾ ਵਿਵਾਦ ਵਿਚਾਲੇ ਜਲੰਧਰ 'ਚ ਵੀਜ਼ਾ ਅਰਜ਼ੀਆਂ ਸਬੰਧੀ ਅਹਿਮ ਖ਼ਬਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News