ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਭੁੱਖ ਹੜਤਾਲ ’ਤੇ ਬੈਠੇ ਅਧਿਆਪਕ

11/09/2021 1:13:25 PM

ਜਲੰਧਰ (ਸੁਮਿਤ): ਅਧਿਆਪਕਾਂ ਵਲੋਂ ਅੱਜ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦੇ ਬਾਹਰ ਧਰਨਾ ਲਗਾਇਆ ਗਿਆ ਹੈ।ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਨਾ ਮੰਨਣ ਨੂੰ ਲੈ ਕੇ ਉਨ੍ਹਾਂ ਨੇ ਭੁੱਖ-ਹੜਤਾਲ ’ਤੇ ਬੈਠਣ ਦਾ ਫ਼ੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ ਅਧਿਆਪਕ ਪਰਗਟ ਸਿੰਘ ਦੇ ਘਰ ਦੇ ਬਾਹਰ ਭੁੱਖ ਹੜਤਾਲ ’ਤੇ ਬੈਠ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਉਨ੍ਹਾਂ ਦੀਆਂ ਮੰਗਾਂ ਨੂੰ ਅਨਦੇਖਿਆ ਕਰ ਰਹੇ ਹਨ। ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦੇ ਹੁਣ ਉਨ੍ਹਾਂ ਨੇ ਭੁੱਖ ਹੜਤਾਲ ਕਰ ਦਿੱਤੀ ਹੈ।

Shyna

This news is Content Editor Shyna