‘ਭਾਰਤ ਬੰਦ ਦੇ ਮੱਦੇਨਜ਼ਰ ਜਲੰਧਰ ਦਿਹਾਤੀ ’ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ’

08/09/2023 10:41:38 AM

ਨਕੋਦਰ (ਪਾਲੀ)–ਐੱਸ .ਐੱਸ .ਪੀ . ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੁਲਸ ਪ੍ਰਸ਼ਾਸਨ ਕੱਲ ਦੇ ਭਾਰਤ ਬੰਦ ਦੌਰਾਨ ਜ਼ਿਲ੍ਹੇ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ 'ਤੇ ਤਿੱਖੀ ਨਜ਼ਰ ਰੱਖੇਗਾ। ਅੱਜ ਦੇਰ ਸ਼ਾਮ ਤੱਕ ਕਰਤਾਰਪੁਰ, ਆਦਮਪੁਰ, ਸ਼ਾਹਕੋਟ, ਭੋਗਪੁਰ, ਨਕੋਦਰ ਤੇ ਹੋਰ ਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਅਧਿਕਾਰੀਆਂ/ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬੰਦ ਦੌਰਾਨ ਅਮਨ ਕਾਨੂੰਨ ਤੇ ਸ਼ਾਂਤੀ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੁਲਸ ਅਧਿਕਾਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਫ਼ਸਰ ਇਸ ਗੱਲ ਨੂੰ ਪੂਰਨ ਤੌਰ 'ਤੇ ਯਕੀਨੀ ਬਣਾਉਣਗੇ ਕਿ ਕਿਸੇ ਤਰ੍ਹਾਂ ਦੀ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ।

ਇਹ ਖ਼ਬਰ ਵੀ ਪੜ੍ਹੋ : ਸਿਖ਼ਰ ’ਤੇ ਪਹੁੰਚਿਆ ਰਜਨੀਕਾਂਤ ਦਾ ਕ੍ਰੇਜ਼, ਦੋ ਸੂਬਿਆਂ ਨੇ ‘ਜੇਲਰ’ ਦੀ ਰਿਲੀਜ਼ ’ਤੇ ਦਫ਼ਤਰਾਂ ’ਚ ਐਲਾਨੀ ਛੁੱਟੀ

PunjabKesari

ਇਹ ਖ਼ਬਰ ਵੀ ਪੜ੍ਹੋ : WI vs IND 3rd T20I : ਸੂਰਯਕੁਮਾਰ ਦਾ ਸ਼ਾਨਦਾਰ ਅਰਧ ਸੈਂਕੜਾ, ਭਾਰਤ ਨੇ ਵੈਸਟਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ

ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਸੰਵੇਦਨਸ਼ੀਲ ਖੇਤਰਾਂ ਵਿਚ ਲਗਾਤਾਰ ਗਸ਼ਤ ਕਰਨ। ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਉਹ ਜੇਕਰ ਲੋੜ ਪਵੇ ਤਾਂ ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡਾਈਵਰਸ਼ਨ ਦਾ ਵੀ ਪ੍ਰਬੰਧ ਕਰਨ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਧਾਰਮਿਕ ਸਥਾਨਾਂ ਤੇ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਵਧਾਉਣ ਦੇ ਵੀ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੰਦ ਦੌਰਾਨ ਪੂਰਨ ਤੌਰ 'ਤੇ ਸ਼ਾਂਤੀ ਵਿਵਸਥਾ ਬਣਾਈ ਰੱਖਣ। 

ਜਥੇਬੰਦੀਆਂ ਦੇ ਆਗੂਆਂ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਹਿਯੋਗ ਦੀ ਕੀਤੀ ਅਪੀਲ

ਮਣੀਪੁਰ ਵਿਖੇ ਹੋਈ ਘਟਨਾ ਨੂੰ ਲੈ ਕੇ ਭਾਰਤ ਬੰਦ ਦੀ ਕਾਲ ਸਬੰਧੀ ਸਬ-ਡਵੀਜਨ ਨਕੋਦਰ ਵਿਖੇ ਐੱਸ. ਐੱਸ. ਪੀ. ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਨੇ ਬੰਦ ਦਾ ਸਮਰਥਨ ਕਰ ਰਹੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਜਿਨ੍ਹਾਂ ਵਿਚ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਜਮਹੂਰੀ ਕਿਸਾਨ ਸਭਾ ਦੇ ਸਾਥੀ ਮਨੋਹਰ ਸਿੰਘ ਗਿੱਲ, ਸੁਖਦੇਵ ਬਾਂਕਾ, ਸ਼ਹੀਦ ਭਗਤ ਸਿੰਘ ਦੇ ਸੂਬਾ ਆਗੂ ਦਲਵਿੰਦਰ ਸਿੰਘ ਕੁਲਾਰ, ਮਜ਼ਦੂਰ ਆਗੂ ਨਿਰਮਲ ਸਿੰਘ ਆਧੀ, ਪਾਸਟਰ ਐਸੋਸੀਏਸ਼ਨ ਦੇ ਪ੍ਰਧਾਨ ਸ਼ੌਂਕੀ ਲਾਲ ਬਿਲਗਾ, ਡਾਇਰੈਕਟਰ ਪਾਸਟਰ ਐਸੋਸੀਏਸ਼ਨ ਰਾਜਨ ਮਸੀਹ, ਘੱਟਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਹਮੀਦ ਮਸੀਹ ਅਤੇ ਹੋਰ ਪ੍ਰਮੁਖ ਸ਼ਖਸੀਅਤਾਂ ਨਾਲ ਮੀਟਿੰਗ ਕੀਤੀ ਗਈ, ਮੀਟਿੰਗ ਦੌਰਾਨ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਡੀ. ਐੱਸ. ਪੀ. ਨਕੋਦਰ ਸੁਖਪਾਲ ਸਿੰਘ ਅਤੇ ਸਿਟੀ ਥਾਣਾ ਮੁਖੀ ਇੰਸਪੈਕਟਰ ਬਲਜੀਤ ਸਿੰਘ ਆਦਿ ਹਾਜ਼ਰ ਸਨ। 

ਡੀ. ਐੱਸ. ਪੀ. ਸੁਖਪਾਲ ਸਿੰਘ ਨੇ 3 ਥਾਣਿਆਂ ਅਤੇ 2 ਚੌਕੀਆਂ ਦੇ ਪੁਲਸ ਮੁਲਾਜ਼ਮਾਂ ਨਾਲ ਕੱਢਿਆ ਫਲੈਗ ਮਾਰਚ

ਅੱਜ ਸ਼ਹਿਰ ਅਤੇ ਇਲਾਕੇ 'ਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਡੀ. ਐੱਸ. ਪੀ. ਨਕੋਦਰ ਸੁਖਪਾਲ ਸਿੰਘ ਨੇ ਸਬ-ਡਵੀਜ਼ਨ ਦੇ 3 ਥਾਣਿਆਂ ਅਤੇ 2 ਚੌਕੀਆਂ ਦੇ ਪੁਲਸ ਮੁਲਾਜ਼ਮਾਂ ਨਾਲ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਡੀ. ਐੱਸ. ਪੀ. ਦਫ਼ਤਰ ਤੋਂ ਸ਼ੁਰੂ ਹੋਇਆ, ਜੋ ਸ਼ਹਿਰ ਦੇ ਵੱਖ-ਵੱਖ ਚੌਕਾਂ, ਬੱਸ ਸਟੈਂਡ, ਬਾਜ਼ਾਰ ਤੋਂ ਹੁੰਦੇ ਹੋਏ ਦਫ਼ਤਰ ਪਹੁੰਚ ਕੇ ਸਮਾਪਤ ਹੋਇਆ। ਡੀ. ਐੱਸ. ਪੀ. ਸੁਖਪਾਲ ਸਿੰਘ ਨੇ ਸੁਰੱਖਿਆ ਪ੍ਰਬੰਧਾਂ ਸਬੰਧੀ ਮੁਲਾਜ਼ਮਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।ਉਨ੍ਹਾਂ ਨੇ ਸ਼ਹਿਰ ’ਚ ਲੱਗੇ ਵੱਖ-ਵੱਖ ਨਾਕਿਆਂ ਦੀ ਚੈਕਿੰਗ ਵੀ ਕੀਤੀ। ਡੀ. ਐੱਸ. ਪੀ. ਨੇ ਨਾਕਾਬੰਦੀ ਕਰ ਰਹੇ ਪੁਲਸ ਕਰਮਚਾਰੀਆਂ ਨੂੰ ਪੂਰੀ ਤਰ੍ਹਾਂ ਸੁਚੇਤ ਅਤੇ ਚੌਕਸ ਰਹਿ ਕੇ ਡਿਊਟੀ ਕਰਨ ਲਈ ਕਿਹਾ। ਇਸ ਮੌਕੇ ਸਿਟੀ ਥਾਣਾ ਮੁਖੀ ਇੰਸਪੈਕਟਰ ਬਲਜੀਤ ਸਿੰਘ ਹੁੰਦਲ, ਸਦਰ ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ, ਨੂਰਮਹਿਲ ਥਾਣਾ ਮੁਖੀ ਸੁਖਦੇਵ ਸਿੰਘ ਆਦਿ ਹਾਜ਼ਰ ਸਨ। 


Manoj

Content Editor

Related News