ਜਲੰਧਰ: ਈਦ ਮੌਕੇ ਵੀ ਕਿਸਾਨਾਂ ਦੇ ਹੱਕ ’ਚ ਡਟਿਆ ਮੁਸਲਿਮ ਭਾਈਚਾਰਾ, ਬਾਹਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਅਦਾ ਕੀਤੀ ਨਮਾਜ

Friday, May 14, 2021 - 10:45 PM (IST)

ਜਲੰਧਰ: ਈਦ ਮੌਕੇ ਵੀ ਕਿਸਾਨਾਂ ਦੇ ਹੱਕ ’ਚ ਡਟਿਆ ਮੁਸਲਿਮ ਭਾਈਚਾਰਾ, ਬਾਹਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਅਦਾ ਕੀਤੀ ਨਮਾਜ

ਜਲੰਧਰ (ਸੋਨੂੰ)- ਕੋਰੋਨਾ ਦੇ ਚਲਦਿਆਂ ਇਸ ਵਾਰ ਮੁਸਲਿਮ ਭਾਈਚਾਰੇ ਵੱਲੋਂ ਜਿੱਥੇ ਆਪੋ-ਆਪਣੇ ਘਰਾਂ ’ਚ ਹੀ ਈਦ ਦੀ ਨਮਾਜ ਅਦਾ ਕੀਤੀ ਉੱਥੇ ਹੀ ਅੱਲਾ ਤੋਂ ਇਸ ਮਾਹਾਮਾਰੀ ਦੇ ਕਹਿਰ ਨੂੰ ਖ਼ਤਮ ਕਰਕੇ ਮੁੜ ਖੁਸ਼ਹਾਲੀ ਦੀ ਕਾਮਨਾ ਕੀਤੀ ਗਈ। ਇਸੇ ਤਹਿਤ ਅੱਜ ਜਲੰਧਰ ਵਿਖੇ ਵੀ ਕੋਰੋਨਾ ਨਿਯਮਾਂ ਦਾ ਪਾਲਣ ਕਰਦੇ ਮੁਸਲਿਮ ਭਾਈਚਾਰੇ ਵੱਲੋਂ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ ਗਿਆ। 

PunjabKesari

ਇਸ ਦੌਰਾਨ ਮੁਸਲਿਮ ਭਾਈਚਾਰੇ ਵੱਲੋਂ ਗੁਲਾਬ ਦੇਵੀ ਰੋਡ ਨੇੜੇ ਈਦ ਦਰਗਾਹ ਉਤੇ ਈਦ-ਉੱਲ-ਫਿਤਰ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਮੁਸਲਿਮ ਭਾਈਚਾਰੇ ਦਾ ਵੱਖਰਾ ਹੀ ਨਜ਼ਾਰਾ ਵੇਖਣ ਨੂੰ ਮਿਲਿਆ। ਇਸ ਮੌਕੇ ਮੁਸਲਿਮ ਭਾਈਚਾਰੇ ਵੱਲੋਂ ਈਦ ਦੀ ਵਧਾਈ ਦਿੱਤੀ ਗਈ।

PunjabKesari

ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ਉਤੇ ਡਟੇ ਕਿਸਾਨਾਂ ਹੱਕਾਂ ਵਿਚ ਕੇਂਦਰ ਸਰਕਾਰ ਵਿਰੁੱਧ ਮੁਸਲਮਾਨਾਂ ਨੇ ਬਾਹਾਂ ਉਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਨਮਾਜ਼ ਅਦਾ ਕੀਤੀ। ਇਸ ਮੌਕੇ ਥਾਣਾ ਨੰਬਰ ਦੋ ਦੀ ਪੁਲਸ ਵੱਲੋਂ ਕੋਰੋਨਾ ਗਾਈਡਾਲਾਈਨ ਨੂੰ ਧਿਆਨ ਵਿਚ ਰੱਖਦੇ ਹੋਏ ਸਖ਼ਤ ਪ੍ਰਬੰਧ ਕੀਤੇ ਗਏ ਸਨ।

PunjabKesari

ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ ਦੇ ਮੌਕੇ 'ਤੇ ਅੱਜ ਮਾਲੇਰਕੋਟਲਾ ਨੂੰ ਨਵਾਂ ਜ਼ਿਲ੍ਹਾ ਬਣਾਉਣ ਦਾ ਐਲਾਨ ਕੀਤਾ ਹੈ। ਇਸ ਨਾਲ ਹੁਣ ਪੰਜਾਬ ਦੇ 23 ਜ਼ਿਲ੍ਹੇ ਹੋ ਗਏ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮਾਲੇਰਕੋਟਲਾ ਵਿਖੇ ਨਵਾਬ ਸ਼ੇਰ ਮੁਹੰਮਦ ਖਾਨ ਦੀ ਯਾਦ ਵਿਚ 500 ਕਰੋੜ ਦੀ ਲਾਗਤ ਨਾਲ ਮੈਡੀਕਲ ਕਾਲਜ ਬਣਾਉਣ, ਲੜਕੀਆਂ ਲਈ 12 ਕਰੋੜ ਦੀ ਲਾਗਤ ਨਾਲ ਕਾਲਜ ਬਣਾਉਣ, ਔਰਤਾਂ ਲਈ ਇਕ ਵੱਖ ਤੋਂ ਮਹਿਲਾ ਪੁਲਸ ਸਟੇਸ਼ਨ ਅਤੇ ਬੱਸ ਸਟੈਂਡ ਦੇ ਨਿਰਮਾਣ ਲਈ 10 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ।

PunjabKesari

PunjabKesari

PunjabKesari

PunjabKesari


author

shivani attri

Content Editor

Related News