ਟਾਂਡਾ ''ਚ ਧੂਮਧਾਮ ਨਾਲ ਮਨਾਇਆ ਗਿਆ ਈਦ-ਉੱਲ-ਫਿਤਰ ਦਾ ਤਿਉਹਾਰ

Saturday, Mar 21, 2026 - 05:46 PM (IST)

ਟਾਂਡਾ ''ਚ ਧੂਮਧਾਮ ਨਾਲ ਮਨਾਇਆ ਗਿਆ ਈਦ-ਉੱਲ-ਫਿਤਰ ਦਾ ਤਿਉਹਾਰ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਮੁਸਲਿਮ ਭਾਈਚਾਰੇ ਨਾਲ ਸੰਬੰਧਤ ਈਦ-ਉੱਲ-ਫਿਤਰ ਦਾ ਪਵਿੱਤਰ ਤਿਉਹਾਰ ਟਾਂਡਾ ਸ਼ਹਿਰ ਵਿੱਚ ਸਮੂਹ ਮੁਸਲਮਾਨ ਭਾਈਚਾਰੇ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ। ਨੂਰਾਨੀ ਜਾਮਾ ਮਸਜ਼ਿਦ ਮੁਹੱਲਾ ਸਿੰਘਪੁਰਾ  ਲਾਹੌਰੀਆਂ ਮੁਹੱਲਾ ਟਾਂਡਾ ਅਤੇ ਹੋਰਨਾ ਈਦ ਗਾਹਾਂ ਵਿੱਚ ਈਦ-ਉੱਲ-ਫਿਤਰ ਦਾ ਤਿਉਹਾਰ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।

ਇਹ ਵੀ ਪੜ੍ਹੋ: ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਡਾਕਟਰਾਂ ਖ਼ਿਲਾਫ਼ FIR ਦਰਜ ਹੋਣ 'ਤੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ

PunjabKesari

ਇਸ ਮੌਕੇ ਇਕੱਤਰ ਹੋਏ ਮੁਸਲਮਾਨ ਭਾਈਚਾਰੇ ਨੇ ਇਕ-ਦੂਜੇ ਨੂੰ ਗਲੇ ਮਿਲ ਕੇ ਮੁਬਾਰਕਬਾਦ ਦਿੱਤੀ। ਈਦ ਦੇ ਪਵਿੱਤਰ ਤਿਉਹਾਰ 'ਤੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ, ਲਖਵਿੰਦਰ ਸਿੰਘ ਲੱਖੀ, ਸ਼੍ਰੋਮਣੀ ਅਕਾਲੀ ਦਲ ਐ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ, ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੇਰੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ, ਸਾਬਕਾ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਹੋਰਨਾਂ ਆਗੂਆਂ ਨੇ ਸਮੂਹ ਮੁਸਲਮਾਨ ਭਾਈਚਾਰੇ ਨੂੰ ਈਦ ਉਲਫਤ ਦੇ ਤਿਉਹਾਰ ਤੇ ਮੁਬਾਰਕਬਾਦ ਦਿੰਦੇ ਹੋਏ ਸਭਨਾਂ ਦੇ ਭਲੇ ਲਈ ਦੁਆ ਕੀਤੀ ਹੈ।

ਇਹ ਵੀ ਪੜ੍ਹੋ: ਜਲੰਧਰ-ਫਗਵਾੜਾ NH 'ਤੇ ਰੂਹ ਕੰਬਾਊ ਹਾਦਸਾ! ਨੌਜਵਾਨ ਦੀ ਮੌਤ, ਸਿਰ ਉਪਰੋਂ ਲੰਘਿਆ ਵਾਹਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News