ਰਜਿੰਸ਼ ਦੇ ਚਲਦਿਆਂ ਔਰਤ ਦੇ ਪੇਕੇ ਪਰਿਵਾਰ ਨੇ ਬਜ਼ੁਰਗ ਸਹੁਰੇ ਦੀ ਕੀਤੀ ਕੁੱਟਮਾਰ

Monday, Jan 15, 2024 - 01:13 PM (IST)

ਦਸੂਹਾ/ਟਾਂਡਾ (ਝਾਵਰ, ਵਰਿੰਦਰ ਪੰਡਿਤ)-ਦਸੂਹਾ ਦੇ ਪਿੰਡ ਬੋਦਲ ਵਿਚ ਇਕ ਔਰਤ ਦੇ ਪੇਕੇ ਪਰਿਵਾਰ ਦੇ ਮੈਂਬਰਾਂ ਨੇ ਕਿਸੇ ਰੰਜਿਸ਼ ਦੇ ਚਲਦਿਆਂ ਉਸ ਦੇ ਸਹੁਰੇ ਦੀ ਕੁੱਟਮਾਰ ਕਰ ਦਿੱਤੀ। ਜਿਸ ਦੇ ਸਬੰਧ ਵਿਚ ਦਸੂਹਾ ਪੁਲਸ ਨੇ ਕੁੱਟਮਾਰ ਦਾ ਸ਼ਿਕਾਰ ਹੋਏ ਕੁਲਵੰਤ ਸਿੰਘ ਪੁੱਤਰ ਰਾਮ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਉਸ ਦੀ ਕੁੜਮਣੀ ਪਲਵਿੰਦਰ ਕੌਰ ਪਤਨੀ ਕੁਲਵਿੰਦਰ ਸਿੰਘ ਵਾਸੀ ਕਲੋਏ, ਲਾਡੀ ਪੁੱਤਰ ਕੁਲਵਿੰਦਰ ਸਿੰਘ, ਸੋਨੂ ਪੁੱਤਰ ਰਾਮ ਸਿੰਘ ਵਾਸੀ ਕੰਧਾਲਾ ਜੱਟਾਂ ਅਤੇ ਨੂੰਹ ਸੁਖਦੀਪ ਕੌਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। 

ਆਪਣੇ ਬਿਆਨ ਵਿਚ ਕੁਲਵੰਤ ਸਿੰਘ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮਾਂ ਨੇ ਉਸ ਦੇ ਘਰ ਜਬਰੀ ਦਾਖ਼ਲ ਹੋ ਕੇ ਉਸ ਨਾਲ ਕੁੱਟਮਾਰ ਕੀਤੀ ਹੈ। ਉਸ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਸਿਕੰਦਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। 

ਇਹ ਵੀ ਪੜ੍ਹੋ : ਜਲੰਧਰ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਨਗਰ ਕੀਰਤਨ ਅੱਜ, ਟ੍ਰੈਫਿਕ ਰਹੇਗੀ ਡਾਇਵਰਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News